Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing *ਚੋਰੀ ਦੇ ਮੋਟਰਸਾਈਕਲ ਸਮੇਤ ਦੋ ਨੌਜਵਾਨ ਚੜ੍ਹੇ ਪੁਲਿਸ ਦੇ ਹੱਥੇ*

*ਚੋਰੀ ਦੇ ਮੋਟਰਸਾਈਕਲ ਸਮੇਤ ਦੋ ਨੌਜਵਾਨ ਚੜ੍ਹੇ ਪੁਲਿਸ ਦੇ ਹੱਥੇ*

 

ਟਾਂਡਾ / ਦਸੂਹਾ (ਚੌਧਰੀ) 

29 ਅਕਤੁਬਰ : ਚੋਰੀ ਦੇ ਮੋਟਰਸਾਈਕਲ ਸਮੇਤ ਦੋ ਨੌਜਵਾਨਾਂ ਨੂੰ ਟਾਂਡਾ ਪੁਲਸ ਨੇ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਅੰਮ੍ਰਿਤਪਾਲ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਨੰਗਲ ਜਮਾਲ ਥਾਣਾ ਟਾਡਾ ਜਿਲਾ ਹੁਸ਼ਿਆਰਪੁਰ ਅਤੇ ਸੁਖਵਿੰਦਰ ਪਾਲ ਪੁੱਤਰ ਮਨੋਹਰ ਲਾਲ ਵਾਸੀ ਘੋੜਾਵਾਹਾ ਥਾਣਾ ਟਾਂਡਾ ਜਿਲਾ ਹੁਸ਼ਿਆਰਪੁਰ ਵਜੋਂ ਹੋਈ ਹੈ ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਉਕਾਂਰ ਸਿੰਘ ਬਰਾੜ ਮੁੱਖ ਅਫਸਰ ਥਾਣਾ ਟਾਂਡਾ ਜਿਲਾ ਹੁਸਿਆਰਪੁਰ ਨੇ ਦੱਸਿਆ ਕਿ ਮਾਨਯੋਗ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਸਰਤਾਜ ਸਿੰਘ ਚਾਹਲ ਆਈ ਪੀ ਐਸ ਨੇ ਜਿਲੇ ਅੰਦਰ ਮਾੜੇ ਅਨਸਰਾਂ ਉਪਰ ਕਾਬੂ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਸੀ। ਜਿਸ ਤਹਿਤ ਕੁਲਵੰਤ ਸਿੰਘ ਡੀ.ਐਸ.ਪੀ ਸਬ ਡਵੀਜਨ ਟਾਂਡਾ ਦੀ ਅਗਵਾਹੀ ਵਿਚ ਥਾਣਾ ਟਾਂਡਾ ਦੇ ਅਧੀਨ ਆਉਂਦੇ ਏਰੀਆ ਵਿਚ ਚੋਰੀ ਦੀਆਂ ਵਾਰਦਤਾਂ ਕਰਨ ਵਾਲਿਆਂ ਨੂੰ ਗ੍ਰਿਫਤਾਰ ਕਰਨ ਲਈ ਲਈ ਸੋਰਸ ਲਗਾ ਕੇ ਉਪਰਾਲੇ ਕੀਤੇ ਜਾ ਰਹੇ ਹਨ।ਜੋ ਮਿਤੀ 28.10.23 ਨੂੰ ਏ.ਐਸ. ਆਈ ਨਰਿੰਦਰ ਸਿੰਘ ਚੌਕੀ ਸਰਾਂ ਸਮੇਤ ਪੁਲਿਸ ਪਾਰਟੀ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਗਸ਼ਤ ਦੇ ਸਬੰਧ ਵਿਚ ਅੱਡਾ ਸਰਾਂ ਮੌਜੂਦ ਸੀ ਤਾਂ ਮੁਖਬਰ ਖਾਸ ਦੀ ਇਤਲਾਹ ਤੇ ਅੱਡਾ ਕਲੋਏ ਪਰ ਨਾਕਾ ਬੰਦੀ ਕਰਕੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਹਨਾਂ ਪਾਸੋਂ ਚੋਰੀ ਸ਼ੁਦਾ ਮੋਟਰਸਾਇਕਲ ਮਾਰਕਾ ਪਲਟੀਨਾ ਬਿਨਾ ਨੰਬਰੀ ਬ੍ਰਾਮਦ ਕਰਕੇ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ। ਜਿਨ੍ਹਾਂ ਨੂੰ ਅੱਜ ਪੇਸ਼ ਅਦਾਲਤ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ।

*ਦਰਜ ਮੁਕੱਦਮਾ* :

*ਮੁੱਕਦਮਾ ਨੰਬਰ* 348 ਮਿਤੀ 28-10-2023 ਅ/ਧ 379,411 IPC ਥਾਣਾ ਟਾਂਡਾ ਜਿਲਾ ਹੁਸ਼ਿਆਰਪੁਰ

*ਬ੍ਰਾਮਦਗੀ* :- ਮੋਟਰਸਾਇਕਲ ਮਾਰਕਾ ਬਜਾਜ ਪਲਾਟੀਨਾ ਬਿਨਾ ਨੰਬਰੀ