Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing 170 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਦੋ ਨੌਜਵਾਨ ਆਏ ਪੁਲਿਸ ਅੜਿੱਕੇ 

170 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਦੋ ਨੌਜਵਾਨ ਆਏ ਪੁਲਿਸ ਅੜਿੱਕੇ 

ਹੁਸ਼ਿਆਰਪੁਰ (ਬਿਊਰੋ) 

30 ਅਕਤੂਬਰ : 170 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਦੋ ਨੌਜਵਾਨਾਂ ਨੂੰ ਹੁਸ਼ਿਆਰਪੁਰ ਪੁਲਿਸ ਨੇ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਹਰਵਿੰਦਰ ਸਿੰਘ ਉਰਫ ਮੋਨੂੰ ਉਰਫ ਅਮਨ ਪੁੱਤਰ ਨਿਰਮਲ ਸਿੰਘ ਵਾਸੀ ਸਿੰਗੜੀਵਾਲਾ ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਅਤੇ ਜਹਾਗੀਰ ਪੁੱਤਰ ਆਲਮਗੀਰ ਵਾਸੀ ਮੁਹੱਲਾ ਕੀਰਤੀ ਨਗਰ ਨਜਦੀਕ ਕਾਲੀ ਮਾਤਾ ਮੰਦਰ ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਵਜੋਂ ਹੋਈ ਹੈ ।

ਮਾਣਯੋਗ ਸ੍ਰੀ ਸਰਤਾਜ ਸਿੰਘ ਚਾਹਲ ਆਈ ਪੀ ਐਸ ਸੀਨੀਅਰ ਪੁਲਿਸ ਕਪਤਾਨ ਜਿਲਾ ਹੁਸ਼ਿਆਰਪੁਰ ਜੀ ਦੀ ਹਦਾਇਤ ਅਤੇ ਸ੍ਰੀ ਪਲਵਿੰਦਰ ਸਿੰਘ ਪੀਪੀਐਸ ਉਪ ਪੁਲਿਸ ਕਪਤਾਨ (ਸਿਟੀ) ਹੁਸ਼ਿਆਰਪੁਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਲਈ ਅਤੇ ਨਸ਼ਾ ਵੇਚਣ ਵਾਲਿਆਂ ਖਿਲਾਫ ਰੋਕ ਕਾਰਵਾਈ ਕਰਨ ਲਈ ਵਿੱਢੀ ਮੁਹਿੰਮ ਤਹਿਤ ਇੰਸ: ਕਰਨੈਲ ਸਿੰਘ ਮੁੱਖ ਅਫਸਰ ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਦੀ ਨਿਗਰਾਨੀ ਹੇਠ ਮਿਤੀ 29-10-2023 ਨੂੰ ਏ ਐਸ ਆਈ ਚਰਨਜੀਤ ਸਿੰਘ ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਨੇ ਸਮੇਤ ਸਾਥੀ ਕਮਚਾਰੀਆ ਗਸ਼ਤ ਦੇ ਦੌਰਾਨ ਇੱਕ ਐਕਟਿਵਾ ਰੰਗ ਕਾਲਾ ਬਿਨਾ ਨੰਬਰੀ ਪਰ ਸਵਾਰ ਹੋ ਕੇ ਆ ਰਹੇ ਹਰਵਿੰਦਰ ਸਿੰਘ ਉਰਫ ਮੋਨੂੰ ਉਰਫ ਅਮਨ ਪੁੱਤਰ ਨਿਰਮਲ ਸਿੰਘ ਵਾਸੀ ਸਿੰਗੜੀਵਾਲਾ ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਅਤੇ ਜਹਾਂਗੀਰ ਪੁੱਤਰ ਆਲਮਗੀਰ ਵਾਸੀ ਮੁਹੱਲਾ ਕੀਰਤੀ ਨਗਰ ਨਜਦੀਕ ਕਾਲੀ ਮਾਤਾ ਮੰਦਰ ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਨੂੰ ਸ਼ੱਕ ਦੀ ਬਿਨਾਂ ਤੇ ਰੋਕ ਕੇ ਚੈਕ ਕੀਤਾ ਤਾਂ ਹਰਵਿੰਦਰ ਸਿੰਘ ਉਰਫ ਮੋਨੂੰ ਉਕਤ ਦੀ ਤਲਾਸ਼ੀ ਕਰਨ ਉਪਰੰਤ ਉਸ ਪਾਸੋਂ 110 ਗ੍ਰਾਮ ਨਸ਼ੀਲਾ ਪਦਾਰਥ ਬ੍ਰਾਮਦ ਹੋਣ ਤੇ ਅਤੇ ਜਹਾਂਗੀਰ ਉਕਤ ਦੀ ਤਲਾਸ਼ੀ ਕਰਨ ਉਪਰੰਤ ਉਸ ਪਾਸੇ 60 ਗ੍ਰਾਮ ਨਸ਼ੀਲਾ ਪਦਾਰਥ ਸ਼ਾਮਦ ਹੋਣ ਤੇ ਉਹਨਾ ਖਿਲਾਫ ਮੁੱਕਦਮਾ ਨੰਬਰ 263 ਮਿਤੀ 29-10-2023 ਅਧ: 22/29-61-85 ਐਨ ਡੀ ਪੀ ਐਸ ਐਕਟ ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਦਰਜ ਰਜਿਸਟਰ ਕੀਤਾ ਗਿਆ। ਦੋਸ਼ੀ ਹਰਵਿੰਦਰ ਸਿੰਘ ਉਰਫ ਮੋਨੂੰ ਉਰਫ ਅਮਨ ਪੁੱਤਰ ਨਿਰਮਲ ਸਿੰਘ ਵਾਸੀ ਸਿੰਗੜੀਵਾਲਾ ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਅਤੇ ਜਹਾਗੀਰ ਪੁੱਤਰ ਆਲਮਗੀਰ ਵਾਸੀ ਮੁਹੱਲਾ ਕੀਰਤੀ ਨਗਰ ਨਜਦੀਕ ਕਾਲੀ ਮਾਤਾ ਮੰਦਰ ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਨੂੰ ਪੇਸ਼ ਅਦਾਲਤ ਕਰਕੇ ਇਹਨਾ ਦਾ ਰਿਮਾਡ ਹਾਸਿਲ ਕਰਕੇ ਇਹਨਾਂ ਪਾਸੋ ਡੁਘਾਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ ਕਿ ਇਹ ਨਸ਼ੀਲਾ ਪਦਾਰਥ ਕਿਸ ਪਾਸੋਂ ਖਰੀਦ ਕਰਦੇ ਹਨ ਅਤੇ ਕਿਸ ਕਿਸ ਨੂੰ ਵੇਚਦੇ ਹਨ।