Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਦਿਨ ਦਿਹਾੜੇ ਚੋਰ ਪੁਲਿਸ ਥਾਣਾ ਗੜਦੀਵਾਲਾ ਦੇ ਲਾਗਿਓ ਮੋਟਰਸਾਈਕਲ ਚੋਰੀ ਕਰਕੇ ਹੋਏ ਰਫੂਚੱਕਰ 

ਦਿਨ ਦਿਹਾੜੇ ਚੋਰ ਪੁਲਿਸ ਥਾਣਾ ਗੜਦੀਵਾਲਾ ਦੇ ਲਾਗਿਓ ਮੋਟਰਸਾਈਕਲ ਚੋਰੀ ਕਰਕੇ ਹੋਏ ਰਫੂਚੱਕਰ 

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ / ਪ੍ਰਦੀਪ ਕੁਮਾਰ) 

30 ਅਕਤੂਬਰ : ਅੱਜ ਦਿਨ ਦਿਹਾੜੇ ਚੋਰਾਂ ਵਲੋਂ ਪੁਲਿਸ ਥਾਣਾ ਗੜਦੀਵਾਲਾ ਦੇ ਲਾਗਿਓ ਇੱਕ ਮੋਟਰਸਾਈਕਲ ਚੋਰੀ ਕਰਨ ਦਾ ਸਮਾਚਾਰ ਮਿਲਿਆ ਹੈ।ਗੜ੍ਹਦੀਵਾਲਾ ਹਲਕੇ ਵਿੱਚ ਦਿਨ ਬ ਦਿਨ ਲੁਟਾਂ-ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ। ਜਿਸ ਦੇ ਚਲਦਿਆਂ ਇਲਾਕੇ ਦੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅਮਰੀਕ ਸਿੰਘ ਪੁੱਤਰ ਧਿਆਨ ਸਿੰਘ ਵਾਸੀ ਪਿੰਡ ਬਲਾਲਾ ਥਾਣਾ ਗੜਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਨੇ ਦੱਸਿਆ ਕਿ ਅੱਜ ਸਵੇਰੇ ਮਿਤੀ 30/10/2023 ਮੇਰਾ ਭਾਣਜਾ ਮੋਟਰਸਾਇਕਲ ਮਾਰਕਾ ਹੀਰੋ ਹਾਂਡਾ ਸਪਲੈਡਰ ਪਲੱਸ ਨੰਬਰ PB-07 -B-9859 ਤੇ ਗੜ੍ਹਦੀਵਾਲਾ ਸਕੂਲ ਵਾਸਤੇ ਆਇਆ ਸੀ। ਮੇਰਾ ਭਤੀਜਾ ਅੱਗੇ ਤਰਾਂ ਮੋਟਰ ਸਾਇਕਲ ਕਮੇਟੀ ਘਰ ਦੀ ਬੈਕ ਸਾਇਡ ਗੱਲੀ ਵਿੱਚ ਖੜਾ ਕੀਤਾ ਸੀ। ਜਦ ਮੇਰਾ ਭਾਣਜਾ ਛੁੱਟੀ ਹੋਣ ਤੇ ਵਾਪਿਸ ਮੋਟਰ ਸਾਇਕਲ ਲੈਣ ਵਾਸਤੇ ਆਇਆ ਤਾਂ ਦੇਖਿਆ ਕਿ ਉਸਦਾ ਮੋਟਰ ਸਾਇਕਲ ਕੋਈ ਚੋਰੀ ਕਰ ਕੇ ਲੈ ਗਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਇਹ ਮੋਟਰ ਸਾਇਕਲ ਕੁਝ ਦਿਨ ਪਹਿਲਾਂ ਕਿਸੇ ਕੋਲੋਂ ਲਿਆ ਸੀ ਅਤੇ ਅਜੇ ਉਸਦੇ ਕਾਗਜ ਵੀ ਉਸਦੇ ਨਾਮ ਤੇ ਹਨ । ਪੀੜਤ ਵਲੋਂ ਇਸ ਘਟਨਾ ਦੀ ਸਾਰੀ ਜਾਣਕਾਰੀ ਪੁਲਿਸ ਥਾਣਾ ਗੜਦੀਵਾਲਾ ਨੂੰ ਦਿੱਤੀ ਗਈ ਹੈ। ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।