Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ 15 ਨਵੰਬਰ ਤੋਂ ਪਹਿਲਾਂ ਗੁੜ-ਸ਼ੱਕਰ ਵਾਲੇ ਵੇਲਣੇ ਚਾਲੂ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ 15 ਨਵੰਬਰ ਤੋਂ ਪਹਿਲਾਂ ਗੁੜ-ਸ਼ੱਕਰ ਵਾਲੇ ਵੇਲਣੇ ਚਾਲੂ ਕਰਨ ‘ਤੇ ਲਗਾਈ ਪਾਬੰਦੀ

ਹੁਸ਼ਿਆਰਪੁਰ (ਬਿਊਰੋ) 
– ਗੁੜ-ਸ਼ੱਕਰ ਬਣਾਉਣ ਲਈ ਕਿਸੇ ਵੀ ਕੈਮੀਕਲ ਦੀ ਵਰਤੋਂ ‘ਤੇ ਵੀ ਪਾਬੰਦੀ ਲਗਾਉਣ ਦੇ ਦਿੱਤੇ ਹੁਕਮ
31 ਅਕਤੂਬਰ : ਜ਼ਿਲ੍ਹਾ ਮੈਜਿਸਟ੍ਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ 15 ਨਵੰਬਰ 2023 ਤੋਂ ਪਹਿਲਾਂ ਜ਼ਿਲ੍ਹੇ ਦੀਆਂ ਹੱਦਾਂ ਅੰਦਰ ਗੁੜ-ਸ਼ੱਕਰ ਬਣਾਉਣ ਵੇਲਣੇ ਨੂੰ ਚਾਲੂ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।  ਇਸ ਤੋਂ ਇਲਾਵਾ ਗੁੜ-ਸ਼ੱਕਰ ਬਣਾਉਣ ਲਈ ਕਿਸੇ ਵੀ ਕੈਮੀਕਲ ਦੀ ਵਰਤੋਂ ‘ਤੇ ਵੀ ਪਾਬੰਦੀ ਹੋਵੇਗੀ।  ਉਨ੍ਹਾਂ ਕਿਹਾ ਕਿ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਮੁੱਖ ਖੇਤੀਬਾੜੀ ਅਫ਼ਸਰ, ਫੂਡ ਸੇਫ਼ਟੀ ਅਫ਼ਸਰ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਅਤੇ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੀ ਜ਼ਿੰਮੇਵਾਰੀ ਹੋਵੇਗੀ।
ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਮੁੱਖ ਖੇਤੀਬਾੜੀ ਅਫ਼ਸਰ, ਹੁਸ਼ਿਆਰਪੁਰ ਵੱਲੋਂ ਇੱਕ ਪੱਤਰ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ  ਲਿਆਂਦਾ ਗਿਆ ਹੈ ਕਿ ਜ਼ਿਲ੍ਹੇ ਵਿੱਚ ਗੁੜ-ਸ਼ੱਕਰ ਬਣਾਉਣ ਵਾਲਿਆ ਵਲੋਂ ਗੰਨੇ ਦੀ ਪਿੜਾਈ ਦੇ ਸੀਜ਼ਨ ਤੋਂ ਪਹਿਲਾਂ ਗੁੜ-ਸ਼ੱਕਰ ਤਿਆਰ ਕਰਦੇ ਸਮੇਂ ਗੰਨੇ ਦੇ ਰਸ ਨੂੰ ਸਾਫ਼ ਕਰਨ ਲਈ ਕੈਮੀਕਲ/ਖੰਡ ਦੀ ਵਰਤੋਂ ਕੀਤੀ ਜਾਂਦੀ ਹੈ।  ਕੈਮੀਕਲ/ਖੰਡ ਦੀ ਵਰਤੋਂ ਕਰਕੇ ਤਿਆਰ ਕੀਤਾ ਗਿਆ ਗੁੜ ਅਤੇ ਚੀਨੀ ਸਿਹਤ ਲਈ ਬਹੁਤ ਖਤਰਨਾਕ ਹੁੰਦਾ ਹੈ।

—