Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸੈਸ਼ਨ ਜੱਜ ਦੀ ਅਗਵਾਈ ਹੇਠ ਨਸ਼ਿਆਂ ਖਿਲਾਫ਼ ਕੱਢੀ ਜਾਗਰੂਕਤਾ ਰੈਲੀ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸੈਸ਼ਨ ਜੱਜ ਦੀ ਅਗਵਾਈ ਹੇਠ ਨਸ਼ਿਆਂ ਖਿਲਾਫ਼ ਕੱਢੀ ਜਾਗਰੂਕਤਾ ਰੈਲੀ

ਹੁਸ਼ਿਆਰਪੁਰ(ਬਿਊਰੋ) 

–ਡਿਪਟੀ ਕਮਿਸ਼ਨਰ, ਐਸ. ਐਸ. ਪੀ ਅਤੇ ਸੀ. ਜੇ. ਐਮ ਸਮੇਤ ਆਹਲਾ ਅਫ਼ਸਰਾਂ ਨੇ ਰੈਲੀ ’ਚ ਕੀਤੀ ਸ਼ਿਰਕਤ

31 ਅਕਤੂਬਰ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਅੱਜ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦਿਲਬਾਗ ਸਿੰਘ ਜੌਹਲ ‘ਪੰਜਾਬ ਅਗੇਂਸਟ ਡਰੱਗ ਅਡਿਕਸ਼ਨ’ ਮੁਹਿੰਮ ਤਹਿਤ ਇਕ ਵਿਸ਼ਾਲ ਰੈਲੀ (ਵਾਕਾਥਾਨ) ਕੱਢੀ ਗਈ। ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਐਸ. ਐਸ. ਪੀ ਸਰਤਾਜ ਸਿੰਘ ਚਾਹਲ, ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਸਮੇਤ ਜ਼ਿਲ੍ਹੇ ਦੇ ਨਿਆਇਕ, ਸਿਵਲ ਅਤੇ ਪੁਲਿਸ ਅਫ਼ਸਰਾਂ ਨੇ ਇਸ ਰੈਲੀ ਵਿਚ ਸ਼ਿਰਕਤ ਕੀਤੀ। ਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਨੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਹਮਣੇ ਲੋਅਰ ਕੋਰਟ ਕੰਪਲੈਕਸ ਤੋਂ ਇਸ ਰੈਲੀ ਨੂੰ ਝੰਡੀ ਦੇ ਕੇ ਰਵਾਨਾ ਕੀਤਾ ਅਤੇ ਉਹ ਖ਼ੁਦ ਵੀ ਹੋਰਨਾਂ ਅਧਿਕਾਰੀਆਂ ਸਮੇਤ ਇਸ ਰੈਲੀ ਦਾ ਹਿੱਸਾ ਬਣੇ। ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੰਦੀ ਹੋਈ ਇਹ ਰੈਲੀ ਡੀ. ਏ. ਵੀ ਕਾਲਜ ਵਿਖੇ ਜਾ ਕੇ ਸਮਾਪਤ ਹੋਈ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੂਰਾ ਅਕਤੂਬਰ ਮਹੀਨਾ ਨਸ਼ਿਆਂ ਖਿਲਾਫ਼ ‘ਪੰਜਾਬ ਅਗੇਂਸਟ ਡਰੱਗ ਅਡਿਕਸ਼ਨ’ ਮੁਹਿੰਮ ਚਲਾਈ ਗਈ, ਜਿਸ ਦੌਰਾਨ ਵੱਖ-ਵੱਖ ਗਤੀਵਿਧੀਆਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਅੱਜ ਇਸ ਮੁਹਿੰਮ ਦੀ ਸਮਾਪਤੀ ’ਤੇ ਸਵਾਮੀ ਸਰਵਾਨੰਦ ਗਿਰੀ ਰਿਜਨਲ ਸੈਂਟਰ, ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਇਹ ‘ਵਾਕਾਥਾਨ’ ਆਯੋਜਿਤ ਕੀਤੀ ਗਈ। ਉਨ੍ਹਾਂ ਕਿਹਾ ਕਿ ਅਥਾਰਟੀ ਵੱਲੋਂ ਅਜਿਹੇ ਪ੍ਰੋਗਰਾਮ ਲਗਾਤਾਰ ਜਾਰੀ ਰੱਖੇ ਜਾਣਗੇ, ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਇਕ ਵਧੀਆ ਅਤੇ ਨਰੋਏ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।
ਇਸ ਮੌਕੇ ਐਸ. ਪੀ ਮੇਜਰ ਸਿੰਘ, ਐਸ. ਪੀ ਮਨਜੀਤ ਕੌਰ, ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ ਡਮਾਣਾ, ਡਿਪਟੀ ਮੈਡੀਕਲ ਸੁਪਰਡੈਂਟ ਡਾ. ਹਰਬੰਸ ਕੌਰ, ਡੀ. ਐਸ. ਪੀ ਪਲਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਕੀਲ, ਲਾਅ ਦੇ ਵਿਦਿਆਰਥੀ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।
ਫੋਟੋ ਕੈਪਸ਼ਨ :
-ਰੈਲੀ ਨੂੰ ਝੰਡੀ ਦੇ ਕੇ ਰਵਾਨਾ ਕਰਦੇ ਹੋਏ ਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ। ਨਾਲ ਹਨ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਐਸ. ਐਸ. ਪੀ ਸਰਤਾਜ ਸਿੰਘ ਚਾਹਲ, ਸੀ. ਜੇ. ਐਮ ਅਪਰਾਜਿਤਾ ਜੋਸ਼ੀ ਤੇ ਹੋਰ।