Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਐਲ ਐਚ ਵੀ ਹਰਬੀਰ ਕੌਰ ਸਿਹਤ ਵਿਭਾਗ ਵਿੱਚ 38 ਸਾਲ ਸ਼ਾਨਦਾਰ ਸੇਵਾਵਾਂ ਨਿਭਾਉਣ ਤੋਂ ਬਾਅਦ ਹੋਏ ਸੇਵਾ ਮੁਕਤ

ਐਲ ਐਚ ਵੀ ਹਰਬੀਰ ਕੌਰ ਸਿਹਤ ਵਿਭਾਗ ਵਿੱਚ 38 ਸਾਲ ਸ਼ਾਨਦਾਰ ਸੇਵਾਵਾਂ ਨਿਭਾਉਣ ਤੋਂ ਬਾਅਦ ਹੋਏ ਸੇਵਾ ਮੁਕਤ

ਬਟਾਲਾ (ਅਵਿਨਾਸ਼ ਸ਼ਰਮਾ‌ )

ਹਰਬੀਰ ਕੌਰ ਨੇ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਵਿਭਾਗ ਵਿੱਚ ਕੰਮ ਕੀਤਾ ਅਤੇ ਵਿਭਾਗ ਦੀਆਂ ਸ਼ਾਨਦਾਰ ਰਵਾਇਤਾਂ ਨੂੰ ਕਾਇਮ ਰੱਖਿਆ : ਡਾ ਮਾਧਵੀ

1 ਨਵੰਬਰ : ਹਰਬੀਰ ਕੌਰ ਐਲ ਐਚਵੀ ਨੇ ਸਿਹਤ ਵਿਭਾਗ ਵਿੱਚ 38 ਸਾਲ ਸ਼ਾਨਦਾਰ ਸੇਵਾਵਾਂ ਨਿਭਾਉਣ ਤੋਂ ਬਾਅਦ ਸੇਵਾ ਮੁਕਤ ਹੋ ਗਏ। ਹਰਬੀਰ ਕੌਰ 1985 ਵਿੱਚ ਭਰਤੀ ਹੋਏ ਸਨ ਜਿਨਾਂ ਨੇ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਆਪਣੀਆਂ ਸੇਵਾਵਾਂ ਨਿਭਾਈਆਂ। ਇਸ ਸਮੇਂ ਉਹ ਕਮਿਊਨਿਟੀ ਹੈਲਥ ਸੈਂਟਰ ਘਰੋਟਾ ਜਿਲਾ ਪਠਾਨਕੋਟ ਵਿਖੇ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ । ਐਲਐਚ ਵੀ ਹਰ ਵੀਰ ਕੌਰ ਨੂੰ ਸਿਹਤ ਵਿਭਾਗ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੇ ਨਿਘੀ ਵਿਦਾਇਗੀ ਦੇ ਮੌਕੇ ਤੇ ਕਈ ਤਰਹਾਂ ਦੇ ਤੋਹਫੇ ਅਤੇ ਯਾਦਗਿਰੀ ਚਿੰਨ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ ।
ਡਾ ਮਾਧਵੀ ਨੇ ਕਿਹਾ ਕਿ ਵਿਭਾਗ ਹਮੇਸ਼ਾਂ ਹਰਬੀਰ ਕੌਰ ਐਲ ਐਚ ਵੀ ਦੀਆਂ ਸੇਵਾਵਾਂ ਨੂੰ ਯਾਦ ਰੱਖੇਗਾ। ਉਨ੍ਹਾਂ ਕਿਹਾ ਕਿ ਹਰਬੀਰ ਕੌਰ ਨੇ ਪੂਰੀ ਇਮਾਨਦਾਰੀ ਤੇ ਤਨਦੇਹੀ ਵਿਭਾਗ ਵਿੱਚ ਲੰਮਾ ਸਮਾਂ ਕੰਮ ਕੀਤਾ ਹੈ ਅਤੇ ਵਿਭਾਗ ਦੀਆਂ ਸ਼ਾਨਦਾਰ ਰਿਵਾਇਤਾਂ ਨੂੰ ਕਾਇਮ ਰੱਖਿਆ ਹੈ। ਉਨ੍ਹਾਂ ਕਿਹਾ ਕਿ ਵਿਭਾਗ ਦੇ ਸਮੂਹ ਸਾਥੀ ਅਧਿਕਾਰੀ ਤੇ ਕਰਮਚਾਰੀ ਸੇਵਾ ਮੁਕਤੀ ਮੌਕੇ ਤੇ ਹਰਬੀਰ ਕੌਰ ਨੂੰ ਵਧਾਈ ਦੇਣ ਦੇ ਨਾਲ ਉਨ੍ਹਾਂ ਦੀ ਸਿਹਤਮੰਦ ਤੇ ਖੁਸ਼ਹਾਲ ਜ਼ਿੰਦਗੀ ਦੀ ਕਾਮਨਾ ਕਰਦੇ ਹਨ। ਇਸ ਮੌਕੇ ਹਰਬੀਰ ਕੌਰ ਐਲ ਐਚ ਵੀ ਨੇ ਕਿਹਾ ਕਿ ਆਪਣੀ ਨੌਕਰੀ ਦੌਰਾਨ ਉਨ੍ਹਾਂ ਨੂੰ ਵਿਭਾਗ ਦੇ ਅਧਿਕਾਰੀਆਂ ਅਤੇ ਸਾਥੀ ਮੁਲਾਜ਼ਮਾਂ ਦਾ ਪੂਰਾ ਸਹਿਯੋਗ ਮਿਲਿਆ ਹੈ ਜਿਸ ਲਈ ਉਹ ਸਭ ਦੇ ਧੰਨਵਾਦੀ ਹਨ।ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਉਹ ਆਪਣੇ ਵਿਭਾਗ ਅਤੇ ਲੋਕ ਸੇਵਾ ਨੂੰ ਸਪਰਪਿਤ ਰਹਿਣਗੇ। ਸਟੇਜ ਦੀ ਸੇਵਾ ਹੈਲਥ ਇੰਸਪੈਕਟਰ ਅਮਰਬੀਰ ਸਿੰਘ ਕਾਹਲੋ ਨੇ ਬਾਖੂਬੀ ਨਾਲ ਨਿਭਾਈ। ਇਸ ਮੌਕੇ ਤੇ ਹੈਲਥ ਇੰਸਪੈਕਟਰ ਭੁਪਿੰਦਰ ਸਿੰਘ, ਲਖਵਿੰਦਰ ਸਿੰਘ, ਗੁਰਮੁਖ ਸਿੰਘ, ਸੁਨੀਤਾ ਦੇਵੀ, ਬਿਮਲਾ ਦੇਵੀ, ਸੁਦੇਸ਼ ਕੁਮਾਰੀ, ਰੇਨੂੰ ਬਾਲਾ ਆਦਿ ਸਟਾਫ ਹਾਜ਼ਰ ਸਨ।