Prime Punjab Times

Latest news
ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ
ADVERTISEMENT
You are currently viewing 60 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ

60 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ

ਦਸੂਹਾ (ਚੌਧਰੀ) 

2 ਅਕਤੂਬਰ : 60 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਨੌਜਵਾਨ ਨੂੰ ਦਸੂਹਾ ਪੁਲਿਸ ਨੇ ਕਾਬੂ ਕੀਤਾ ਹੈ ।ਮੁਲਜ਼ਮ ਦੀ ਪਛਾਣ ਮਿੰਟੂ ਪੁੱਤਰ ਰਾਜ ਕੁਮਾਰ ਵਾਸੀ ਛਾਂਗਲਾ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਵਜੋਂ ਹੋਈ ਹੈ ।

ਜਿਲ੍ਹਾ ਹੁਸ਼ਿਆਰਪੁਰ ਦੇ ਮਾਨਯੋਗ ਸੀਨੀਅਰ ਪੁਲਿਸ ਕਪਤਾਨ  ਸਰਤਾਜ ਸਿੰਘ ਚਾਹਲ ਆਈ.ਪੀ.ਐਸ ਨੇ ਜਿਲ੍ਹੇ ਅੰਦਰ ਨਸ਼ਾ ਵੇਚਣ ਵਾਲੇ ਮਾੜੇ ਅੰਨਸਰਾਂ ਉਪਰ ਕਾਬੂ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ।ਜਿਹਨਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ  ਸਰਬਜੀਤ ਸਿੰਘ ਬਾਹੀਆ ਪੀ ਪੀ ਐਸ , ਪੁਲਿਸ ਕਪਤਾਨ ਤਫਤੀਸ਼ ਹੁਸ਼ਿਆਰਪੁਰ ਦੀ ਸੁਪਰਵੀਜਨ ਅਧੀਨ ਹਰਕ੍ਰਿਸ਼ਨ ਸਿੰਘ ਪੀ.ਪੀ.ਐਸ, ਉਪ ਕਪਤਾਨ ਪੁਲਿਸ, ਸਬ ਡਵੀਜ਼ਨ ਦਸੂਹਾ ਜੀ ਦੀ ਨਿਗਰਾਨੀ ਹੇਠ, ਐਸ.ਆਈ ਹਰਪ੍ਰੇਮ ਸਿੰਘ, ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਥਾਣਾ ਦਸੂਹਾ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਐਸ ਆਈ ਗੁਰਦੀਪ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਬਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਐਸ ਡੀ ਐਮ ਚੌਂਕ ਦਸੂਹਾ ਤੋਂ ਹੁੰਦੇ ਹੋਏ ਹੁਸ਼ਿਆਰਪੁਰ ਰੋਡ ਤੋ ਚੂੰਗੀ ਦਸੂਹਾ ਦੀ ਤਰਫ ਨੂੰ ਜਾ ਰਹੇ ਸੀ ਤਾਂ ਜਦ ਪੁਲਿਸ ਪਾਰਟੀ ਐਫ.ਸੀ.ਆਈ ਗੋਦਾਮ ਤੋ ਥੋੜਾ ਅੱਗੇ ਪੁੱਜੀ ਤਾਂ ਸੜਕ ਦੇ ਖੱਬੇ ਹੱਥ ਦੱਰਖਤਾਂ ਵਿੱਚੋ ਇਕ ਮੋਨਾ ਨੌਜਵਾਨ ਸੜਕ ਤੇ ਚੜਿਆ। ਜਿਸਨੇ ਆਪਣੇ ਸੱਜੇ ਹੱਥ ਵਿੱਚ ਇੱਕ ਮੋਮੀ ਲਿਫਾਫਾ ਵਜਨਦਾਰ ਰੰਗ ਕਾਲਾ ਫੜਿਆ ਹੋਇਆ ਸੀ ਜੋ ਪੁਲਿਸ ਪਾਰਟੀ ਨੂੰ ਦੇਖਕੇ ਘਬਰਾ ਗਿਆ। ਜਿਸਨੇ ਆਪਣੇ ਸੱਜੇ ਹੱਥ ਵਿੱਚ ਫੜੇ ਮੋਮੀ ਲਿਫਾਫਾ ਵਜਨਦਾਰ ਰੰਗ ਕਾਲਾ ਨੂੰ ਸੁੱਟ ਦਿੱਤਾ ਤੇ ਤੇਜ ਕਦਮੀ ਪਿੱਛੇ ਨੂੰ ਮੁੜਨ ਲੱਗਾ। ਜਿਸਨੂੰ ਸ਼ੱਕ ਦੀ ਬਿਨਾਹ ਤੇ ਕਾਬੂ ਕਰਕੇ ਨਾਮ ਪਤਾ ਪੁੱਛਿਆ ।ਜਿਸਨੇ ਆਪਣਾ ਨਾਮ ਮਿੰਟੂ ਪੁੱਤਰ ਰਾਜ ਕੁਮਾਰ ਵਾਸੀ ਛਾਂਗਲਾ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਦੱਸਿਆ ।ਮਿੰਟੂ ਉਕਤ ਵਲੋ ਸੁੱਟੇ ਮੋਮੀ ਲਿਫਾਫੇ ਦੀ ਤਲਾਸ਼ੀ ਕਰਨ ਤੇ 60 ਗ੍ਰਾਮ ਨਸੀਲਾ ਪਾਊਡਰ ਬ੍ਰਾਮਦ ਹੋਇਆ।ਜਿਸਤੇ ਮਿੰਟੂ ਉਕਤ ਤੇ ਮੁੱਕਦਮਾ ਦਰਜ ਰਜਿਸਟਰ ਕੀਤਾ ਗਿਆ ਹੈ ।ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ।ਮੁੱਕਦਮਾ ਦੀ ਤਫਤੀਸ਼ ਜਾਰੀ ਹੈ ।

error: copy content is like crime its probhihated