Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਖ਼ਾਲਸਾ ਕਾਲਜ,ਗੜ੍ਹਦੀਵਾਲਾ ਦੇ ਵਿਦਿਆਰਥੀਆਂ ਦੀ ਗਦਰੀ ਬਾਬਿਆਂ ਦੇ ਮੇਲੇ ਵਿੱਚ ਸਮੂਲੀਅਤ

ਖ਼ਾਲਸਾ ਕਾਲਜ,ਗੜ੍ਹਦੀਵਾਲਾ ਦੇ ਵਿਦਿਆਰਥੀਆਂ ਦੀ ਗਦਰੀ ਬਾਬਿਆਂ ਦੇ ਮੇਲੇ ਵਿੱਚ ਸਮੂਲੀਅਤ

ਗੜ੍ਹਦੀਵਾਲਾ (ਚੌਧਰੀ) 

2 ਨਵੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਜੀ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਜੀ ਦੀ ਅਗਵਾਈ ਹੇਠ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਸੰਗੀਤ ਵਿਭਾਗ ਦੇ ਮੁੱਖੀ ਪ੍ਰੋ. ਗੁਰਪਿੰਦਰ ਸਿੰਘ ਅਤੇ ਵਿਦਿਆਰਥੀਆਂ ਨੇ ਮਿਤੀ 01/11/2022 ਨੂੰ ਗਦਰੀ ਬਾਬਿਆਂ ਦੇ ਮੇਲੇ ਵਿੱਚ ਸ਼ਮੂਲੀਅਤ ਕੀਤੀ। ਇਸ ਮੇਲੇ ਵਿੱਚ ਵਿਦਿਆਰਥੀਆਂ ਨੇ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦੇ ਹੋਏ ਕੋਰੀੳਗ੍ਰਾਫੀ ਅਤੇ ਸਮੂਹ ਗਾਇਨ ਪੇਸ਼ ਕੀਤਾ। ਪ੍ਰੋ. ਗੁਰਪਿੰਦਰ ਸਿੰਘ ਨੇ ਦੱਸਿਆ ਕਿ ਜਿੱਥੇ ਗਦਰੀ ਬਾਬਿਆਂ ਦੀ ਯਾਦ ਵਿੱਚ ਮਨਾਏ ਜਾ ਰਹੇ ਮੇਲੇ ਦੇ ਪਵਿੱਤਰ ਮੰਚ ਨੂੰੁੰ ਸਾਂਝਾ ਕੀਤਾ, ਉਥੇ ਆਪਣੇ ਸ਼ਹੀਦਾਂ ਦੇ ਇਤਿਹਾਸ ਨੂੰੁੰ ਜਾਣਿਆ ਤੇ ਸਮਝਿਆ। ਇਸ ਮੌਕੇ ਦੇਸ ਭਗਤ ਯਾਦਗਾਰ ਕਮੇਟੀ ਦੇ ਪ੍ਰਦਾਨ ਸ. ਅਜਮੇਰ ਸਿੰਘ ਅਤੇ ਕਮੇਟੀ ਮੈਂਬਰਾਂ ਨੇ ਮੰਚ ਉੱਪਰ ਆ ਕੇ ਪ੍ਰੋ. ਗੁਰਪਿੰਦਰ ਸਿੰਘ ਅਤੇ ਵਿਦਿਆਰਥੀਆਂ ਦਾ ਸਨਮਾਨ ਕੀਤਾ।ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਅਜਿਹੇ ਮੇਲੇ ਵਿੱਚ ਕਾਲਜਾਂ ਦੇ ਵਿਦਿਆਰਥੀਆਂ ਦੀ ਸ਼ਮੂਲੀਅਤ ਹਮੇਸ਼ਾ ਹੁੰਦੀ ਰਹਿਣੀ ਚਾਹੀਦੀ ਹੈ।