Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਖ਼ਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ਸੱਤ ਦਿਨਾਂ ਵਰਕਸ਼ਾਪ ਦੀ ਸ਼ੁਰੂਆਤ

ਖ਼ਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ਸੱਤ ਦਿਨਾਂ ਵਰਕਸ਼ਾਪ ਦੀ ਸ਼ੁਰੂਆਤ

ਗੜ੍ਹਦੀਵਾਲਾ (ਚੌਧਰੀ) 

3 ਨਵੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰiੰਮ੍ਰਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕੰਪਿਊਟਰ ਵਿਭਾਗ ਵੱਲੋਂ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਲਈ ਕੰਪਿਊਟਰ ਅਤੇ ਇੰਟਰਨੈੱਟ ਦੇ ਬੇਸਿਕ ਗਿਆਨ ਨਾਲ ਸੰਬੰਧਿਤ ਸੱਤ ਦਿਨਾਂ ਵਰਕਸਾਪ (01 ਨਵੰਬਰ, 2023 ਤੋਂ 8 ਨਵੰਬਰ, 2023) ਦੀ ਸ਼ੁਰੁਆਤ ਕੀਤੀ ਗਈ। ਜਿਸਦਾ ਸਮਾਂ ਦੁਪਿਹਰ 2:00 ਵਜੇ ਤੋਂ 3:00 ਵਜੇ ਤੱਕ ਹੈ। ਇਸ ਵਰਕਸਾਪ ਵਿੱਚ ਕੰਪਿਊਟਰ ਵਿਭਾਗ ਵੱਲੋਂ ਸਮੁੱਚੇ ਸਟਾਫ਼ ਸਰਚਿੰਗ ਇੰਟਰਨੈੱੱਟ, ਯੂਜਿੰਗ ਈ-ਮੇਲ ਅਤੇ ਕੰਪਿਊਟਰ ਦੀ ਬੇਸਿਕ ਵਰਤੋਂ ਆਦਿ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਇਸ ਵਰਕਸ਼ਾਪ ਦੁਆਰਾ ਸਟਾਫ਼ ਨੂੰ ਕੰਪਿਊਟਰ ਅਤੇ ਇੰਟਰਨੈੱਟ ਦੀ ਸਹੀ ਵਰਤੋਂ ਬਾਰੇ ਨਵਾਂ ਸਿੱਖਣ ਨੂੰ ਮਿਲੇਗਾ ਅਤੇ ਉਨ੍ਹਾ ਦੇ ਗਿਆਨ ਵਿੱਚ ਵਾਧਾ ਹੋਵੇਗਾ।