Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਪਿੰਡ ਸਾਹਨੀ ‘ਚ 5 ਨਵੰਬਰ ਨੂੰ ਅੱਖਾਂ ਦੇ ਲਗਾਏ ਜਾ ਰਹੇ ਫਰੀ ਕੈਂਪ ਦੀਆਂ ਤਿਆਰੀਆਂ ਮੁਕੱਮਲ

ਪਿੰਡ ਸਾਹਨੀ ‘ਚ 5 ਨਵੰਬਰ ਨੂੰ ਅੱਖਾਂ ਦੇ ਲਗਾਏ ਜਾ ਰਹੇ ਫਰੀ ਕੈਂਪ ਦੀਆਂ ਤਿਆਰੀਆਂ ਮੁਕੱਮਲ

ਫਗਵਾੜਾ (ਲਾਲੀ ਦਾਦਰ) 

* ਆਪ੍ਰੇਸ਼ਨ ਲਈ ਚੁਣੇ ਜਾਣ ਵਾਲੇ ਮਰੀਜਾਂ ਦੀਆਂ ਅੱਖਾਂ ‘ਚ ਪਾਏ ਜਾਣਗੇ ਲੈਨਜ

3 ਨਵੰਬਰ : ਪਿੰਡ ਸਾਹਨੀ ਵਿਖੇ ਜਥੇਦਾਰ ਰਣਜੀਤ ਸਿੰਘ ਰਾਣਾ ਅਤੇ ਉਹਨਾਂ ਦੀ ਧਰਮ ਪਤਨੀ ਬੀਬੀ ਕਸ਼ਮੀਰ ਕੌਰ ਦੇ ਉਪਰਾਲੇ ਸਦਕਾ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ 5 ਨਵੰਬਰ ਦਿਨ ਐਤਵਾਨ ਨੂੰ ਸਵੇਰੇ 10 ਤੋਂ ਦੁਪਿਹਰ 2 ਵਜੇ ਤੱਕ ਗੁਰਦੁਆਰਾ ਬਾਬਾ ਨਾਗਾ ਜੀ ਲਹਿੰਦੀ ਪੱਤੀ ਵਿਖੇ ਲਗਾਏ ਜਾ ਰਹੇ ਅੱਖਾਂ ਦੇ ਫਰੀ ਚੈਕਅੱਪ ਤੇ ਆਪ੍ਰੇਸ਼ਨ ਕੈਂਪ ਦੀਆਂ ਤਿਆਰੀਆਂ ਮੁਕੱਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜਥੇਦਾਰ ਰਣਜੀਤ ਸਿੰਘ ਰਾਣਾ ਅਤੇ ਬੀਬੀ ਕਸ਼ਮੀਰ ਕੌਰ ਨੇ ਦੱਸਿਆ ਕਿ ਕੈਂਪ ਦੌਰਾਨ ਅੱਖਾਂ ਦੇ ਮਾਹਿਰ ਡਾ. ਵਰੁਣ ਸ਼ਰਮਾ ਦੀ ਅਗਵਾਈ ਹੇਠ ਸੁਪਰ ਆਈ ਕੇਅਰ ਹਸਪਤਾਲ ਫਗਵਾੜਾ ਦੀ ਟੀਮ ਵਲੋਂ ਮਰੀਜਾਂ ਦੀਆਂ ਅੱਖਾਂ ਦਾ ਚੈਕਅੱਪ ਕੀਤਾ ਜਾਵੇਗਾ। ਲੋੜਵੰਦਾਂ ਨੂੰ ਐਨਕਾਂ ਤੇ ਦਵਾਈਆਂ ਫਰੀ ਦਿੱਤੀਆਂ ਜਾਣਗੀਆਂ। ਚੁਣੇ ਗਏ ਮਰੀਜਾਂ ਦੀਆਂ ਅੱਖਾਂ ਦਾ ਆਪਰੇਸ਼ਨ ਕਰਕੇ ਫਰੀ ਲੈਨਜ ਵੀ ਪਾਏ ਜਾਣਗੇ। ਕੈਂਪ ਦਾ ਉਦਘਾਟਨ ਸਾਂਈ ਕਰਨੈਲ ਸ਼ਾਹ ਗੱਦੀ ਨਸ਼ੀਨ ਧੰਨ ਧੰਨ ਨੂਰ ਏ ਖੁਦਾ ਦਰਬਾਰ ਸਾਂਈ ਮੰਗੂ ਸ਼ਾਹ ਪਿੰਡ ਸਾਹਨੀ ਅਤੇ ਇੰਸਪੈਕਟਰ ਊਸ਼ਾ ਰਾਣੀ ਐਸ.ਐਚ.ਓ. ਥਾਣਾ ਰਾਵਲਪਿੰਡੀ ਵਲੋਂ ਸਾਂਝੇ ਤੌਰ ਤੇ ਕੀਤਾ ਜਾਵੇਗਾ। ਉਹਨਾਂ ਸਮੂਹ ਇਲਾਕਾ ਨਿਵਾਸੀਆਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਪੁਰਜੋਰ ਅਪੀਲ ਵੀ ਕੀਤੀ ਹੈ। ਇਸ ਮੌਕੇ ਕਿਰਪਾਲ ਸਿੰਘ ਬਲਾਕੀਪੁਰ, ਮਨਜੀਤ ਸਿੰਘ ਬਲਾਕੀਪੁਰ, ਮਲਕੀਤ ਸਿੰਘ ਰਘਬੋਤਰਾ ਸਮਾਜ ਸੇਵਕ, ਡਾ. ਸਤਵਿੰਦਰ ਕੌਰ, ਬੱਬੀ ਫਰੰਟੀਅਰ, ਪਿ੍ਰੰਸ ਸਾਹਨੀ, ਜੀਤ ਸਿੰਘ ਠੱਕਰਵਾਲ ਆਦਿ ਹਾਜਰ ਸਨ।

ਕੈਪਸ਼ਨ- ਪਿੰਡ ਸਾਹਨੀ ਵਿਖੇ ਲਗਾਏ ਜਾ ਰਹੇ ਅੱਖਾਂ ਦੇ ਕੈਂਪ ਸਬੰਧੀ ਦੱਸਦੇੇ ਹੋਏ ਰਣਜੀਤ ਸਿੰਘ ਰਾਣਾ ਅਤੇ ਬੀਬੀ ਕਸ਼ਮੀਰ ਕੌਰ।

error: copy content is like crime its probhihated