Prime Punjab Times

Latest news
ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ ਆਮ ਆਦਮੀ ਕਲੀਨਿਕ ਕਪਾਹਟ ਅਤੇ ਉਥੇ ਚੱਲ ਰਹੇ ਗਰਭਵਤੀ ਅਤੇ ਬੱਚਿਆਂ ਦੇ ਟੀਕਾਕਰਣ ਦੀ ਅਚਨਚੇਤ ਚੈਕਿੰਗ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਨਾਲ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਜਸਦੀਪ ਕੌਰ ਸਨਮਾਨਿਤ, ਸਿ... ਫਲੈਗ ਮਾਰਚ ਦੌਰਾਨ ਜਲੰਧਰ ਰੋਡ ‘ਤੇ ਗੋਲੀਬਾਰੀ, ਹੋਟਲ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ
ADVERTISEMENT
You are currently viewing ਨੌਜਵਾਨ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਹਮਲਾ ਕਰਨ ਦੇ ਮਾਮਲੇ ਚ ਨਾਮਜ਼ਦ ਦੋ ਦੋਸ਼ੀ ਕਾਬੂ 

ਨੌਜਵਾਨ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਹਮਲਾ ਕਰਨ ਦੇ ਮਾਮਲੇ ਚ ਨਾਮਜ਼ਦ ਦੋ ਦੋਸ਼ੀ ਕਾਬੂ 

ਟਾਂਡਾ / ਦਸੂਹਾ (ਚੌਧਰੀ) 

3 ਨਵੰਬਰ : ਨੌਜਵਾਨ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਹਮਲਾ ਕਰਨ ਦੇ ਮਾਮਲੇ ਚ ਨਾਮਜ਼ਦ ਦੋ ਦੋਸ਼ੀਆਂ ਨੂੰ ਟਾਂਡਾ ਪੁਲਿਸ ਨੇ ਕਾਬੂ ਕੀਤਾ ਹੈ । ਮੁਲਜ਼ਮਾਂ ਦੀ ਪਛਾਣ ਕਾਛੂ ਪੁੱਤਰ ਸ਼ਿੰਦਾ ਵਾਸੀ ਬਾਲਮੀਕ ਮਹੱਲਾ ਉੜਮੁੜ ਟਾਂਡਾ ਥਾਣਾ ਟਾਂਡਾ ਜਿਲਾ ਹੁਸਿਆਰਪੁਰ ਅਤੇ ਨੀਤੀਸ਼ ਪੁੱਤਰ ਜਸਪਾਲ ਸਿੰਘ ਵਾਸੀ ਬਾਲਮੀਕ ਮਹੱਲਾ ਉੜਮੁੜ ਟਾਂਡਾ ਥਾਣਾ ਟਾਂਡਾ ਜਿਲਾ ਹੁਸਿਆਰਪੁਰ ਵਜੋਂ ਹੋਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਉਕਾਂਰ ਸਿੰਘ ਬਰਾੜ ਮੁੱਖ ਅਫਸਰ ਥਾਣਾ ਟਾਂਡਾ ਜਿਲਾ ਹੁਸਿਆਰਪੁਰ ਨੇ ਦੱਸਿਆ ਕਿ ਮਾਨਯੋਗ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਸਰਤਾਜ ਸਿੰਘ ਚਾਹਲ ਆਈ.ਪੀ.ਐਸ ਨੇ ਜਿਲੇ ਅੰਦਰ ਮਾੜੇ ਅਨਸਰਾਂ ਉਪਰ ਕਾਬੂ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਸੀ ਜਿਸ ਤਹਿਤ ਸਰਬਜੀਤ ਸਿੰਘ ਬਾਹੀਆ ਐਸ ਪੀ ਇਨਵੈਸੀਗੇਸ਼ਨ ਅਤੇ ਕੁਲਵੰਤ ਸਿੰਘ ਡੀ.ਐਸ.ਪੀ ਸਬ ਡਵੀਜਨ ਟਾਂਡਾ ਦੀ ਅਗਵਾਹੀ ਵਿਚ ਥਾਣਾ ਟਾਂਡਾ ਦੇ ਅਧੀਨ ਆਉਦੇ ਏਰੀਆ ਵਿਚ ਕ੍ਰਾਈਮ ਤੇ ਕਾਬੂ ਪਾਉਣ ਲਈ ਲੜਾਈਆਂ ਕਰਨ ਵਾਲਿਆਂ ਨੂੰ ਗ੍ਰਿਫਤਾਰ ਕਰਨ ਲਈ ਸੋਰਸ ਲਗਾ ਕੇ ਉਪਰਾਲੇ ਕੀਤੇ ਜਾ ਰਹੇ ਹਨ ।ਮਿਤੀ 02-11- 2023 ਨੂੰ ਐਸ.ਆਈ ਦਲਜੀਤ ਸਿੰਘ ਸਮੇਤ ਪੁਲਿਸ ਪਾਰਟੀ ਨੂੰ ਉਸ ਸਮੇ ਵੱਡੀ ਸਫਲਤਾ ਹਾਸਲ ਹੋਈ ਜਦੋ ਮੁੱਕਦਮਾ ਨੰਬਰ 325 ਮਿਤੀ 14-10-2023 ਅ/ਧ 307,233,324,148,149, 120 IPC 25,54,59 ਅਸਲਾ ਐਕਟ ਥਾਣਾ ਜਿਲਾ ਹੁਸਿਆਰਪੁਰ ਵਿੱਚ ਦੋਰਾਨੇ ਤਫਤੀਸ ਦੋ ਦੋਸੀਆ ਨੂੰ ਗ੍ਰਿਫਤਾਰ ਕੀਤਾ ਗਿਆ।ਇਹਨਾ ਦੋਨਾ ਦੋਸ਼ੀਆਨ ਨੇ ਮੁਕਦਮਾ ਦੇ ਮਜਰੂਬ ਭੁਪਿੰਦਰ ਸਿੰਘ ਉਰਫ ਭਿੰਦਰ ਪੁੱਤਰ ਸੁਖਵਿੰਦਰ ਸਿੰਘ ਵਾਸੀ ਵਾਰਡ ਨੰਬਰ 3 ਉੜਮੁੜ ਥਾਣਾ ਟਾਂਡਾ ਨੂੰ ਭੀੜੇ ਬਜਾਰ ਵਿਚ ਮੋਟਰਸਾਇਕਲ ਸਵਾਰਾਂ ਨੇ ਮਾਰ ਦੇਣ ਦੀ ਨਿਅਤ ਨਾਲ ਸੱਟਾ ਉਸ ਨੂੰ ਗਲੀ ਵਿਚ ਬੁਲਾ ਕੇ ਨਿਸ਼ਾਨ ਦੇਹੀ ਕਰਵਾ ਕੇ ਮਰਵਾਇਆ ਸਨ। ਜਿਹਨਾ ਦੋਸੀ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਡ ਹਾਸਲ ਕਰਕੇ ਹੋਰ ਵੀ ਪੁੱਛ ਗਿੱਛ ਕੀਤੀ ਜਾ ਰਹੀ ਹੈ। ਬਾਕੀ ਰਹਿੰਦੇ ਦੋਸ਼ੀਆਨ ਨੂੰ ਵੀ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ ।

*ਦਰਜ ਮੁਕੱਦਮਾ* :- ਮੁੱਕਦਮਾ ਨੰਬਰ 325 ਮਿਤੀ 14-10-2023 ਅ/ਧ 307,233,324 148,149,120 IPC 25,54,59 ਅਸਲਾ ਐਕਟ ਥਾਣਾ ਜਿਲਾ ਹੁਸਿਆਰਪੁਰ

error: copy content is like crime its probhihated