Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing  *729 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਦੋ ਨੌਜਵਾਨ ਪੁਲਿਸ ਅੜਿੱਕੇ*

 *729 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਦੋ ਨੌਜਵਾਨ ਪੁਲਿਸ ਅੜਿੱਕੇ*

ਟਾਂਡਾ / ਦਸੂਹਾ (ਚੌਧਰੀ) 

4 ਨਵੰਬਰ : 729 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕਾਰ ਸਵਾਰ ਦੋ ਨੌਜਵਾਨਾਂ ਨੂੰ ਟਾਂਡਾ ਪੁਲਿਸ ਨੇ ਕਾਬੂ ਕੀਤਾ ਹੈ ।ਮੁਲਜ਼ਮਾਂ ਦੀ ਪਛਾਣ ਰਮਨਦੀਪ ਸਿੰਘ ਉਰਫ ਰਮਨ ਪੁੱਤਰ ਅਜਮੇਰ ਸਿੰਘ ਵਾਸੀ ਬੁੱਢੀ ਪਿੰਡ ਥਾਣਾ ਟਾਡਾ ਜਿਲਾ ਹੁਸ਼ਿਆਰਪੁਰ ਅਤੇ ਨਵਤੇਜ ਸਿੰਘ ਉਰਫ ਲਾਲੀ ਪੁੱਤਰ ਮਲਕੀਤ ਸਿੰਘ ਵਾਸੀ ਹੁਸੈਨਪੁਰ ਥਾਣਾ ਹਰਿਆਣਾ ਜਿਲਾ ਹੁਸ਼ਿਆਰਪੁਰ ਵਜੋਂ ਹੋਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਉਕਾਂਰ ਸਿੰਘ ਬਰਾੜ ਮੁੱਖ ਅਫਸਰ ਥਾਣਾ ਟਾਂਡਾ ਜਿਲਾ ਹੁਸਿਆਰਪੁਰ ਨੇ ਦੱਸਿਆ ਕਿ ਮਾਨਯੋਗ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਸਰਤਾਜ ਸਿੰਘ ਚਾਹਲ ਆਈ.ਪੀ.ਐਸ ਨੇ ਜਿਲੇ ਅੰਦਰ ਮਾੜੇ ਅਨਸਰਾਂ ਉਪਰ ਕਾਬੂ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਸੀ। ਜਿਸ ਤਹਿਤ ਸਰਬਜੀਤ ਸਿੰਘ ਬਾਹਿਆ ਐਸ ਪੀ ਇਨਵੈਸੀਗੇਸ਼ਨ ਹੁਸਿਆਰਪੁਰ, ਕੁਲਵੰਤ ਸਿੰਘ ਡੀ.ਐਸ.ਪੀ ਸਬ ਡਵੀਜਨ ਟਾਂਡਾ ਦੀ ਅਗਵਾਹੀ ਵਿਚ ਥਾਣਾ ਟਾਂਡਾ ਦੇ ਅਧੀਨ ਆਉਂਦੇ ਏਰੀਆ ਵਿਚ ਨਸ਼ਾ ਸਪਲਾਈ ਕਰਨ ਵਾਲਿਆ ਨੂੰ ਗ੍ਰਿਫਤਾਰ ਕਰਨ ਲਈ ਲਈ ਸੋਰਸ ਲਗਾ ਕੇ ਉਪਰਾਲੇ ਕੀਤੇ ਜਾ ਰਹੇ ਹਨ। ਜੋ ਮਿਤੀ 04-11-2023 ਨੂੰ ਮਨ INSP/SHO ਸਮੇਤ ਪੁਲਿਸ ਪਾਰਟੀ ਨੂੰ ਉਸ ਸਮੇ ਵੱਡੀ ਸਫਲਤਾ ਹਾਸਲ ਹੋਈ ਜਦੋ ਟੀ-ਪੁਆਇਟ ਬਸਤੀ ਬੋਹੜਾ ਤੋਂ ਇਕ ਕਾਰ ਮਾਰਕਾ ਸਵਿਫਟ ਬਿਨਾ ਨੰਬਰੀ ਨੂੰ ਰੋਕ ਕੇ ਚੈਕ ਕਰਨ ਤੇ ਉਸ ਵਿਚ ਸਵਾਰ ਦੋ ਨੋਜਵਾਨਾ ਪਾਸੋ ਭਾਰੀ ਮਾਤਰਾ ਵਿਚ ਨਸ਼ੀਲਾ ਪਦਾਰਥ ਬ੍ਰਾਮਦ ਕੀਤਾ ਗਿਆ । ਜਿਸ ਤੇ ਤੁਰੰਤ ਮੁਕਦਮਾ ਦਰਜ ਰਜਿਸਟਰ ਕਰਕੇ ਲੋੜੀਂਦੀ ਕਾਰਵਾਈ ਅਮਲ ਵਿਚ ਲਿਆਦੀ ਦੋਰਾਨੇ ਤਫਤੀਸ਼ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾ ਰਹੀ ਹੈ। ਦੋਸ਼ੀਆ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਡ ਹਾਸਲ ਕਰਕੇ ਹੋਰ ਵੀ ਪੁੱਛ ਗਿੱਛ ਕੀਤੀ ਜਾਵੇਗੀ।ਇਹਨਾ ਦੋਨਾਂ ਦੋਸ਼ੀਆਨ ਦਾ ਅਪਰਾਧਿਕ ਪਿਛੋਕੜ ਵਾਲੇ ਹਨ । ਰਮਨਦੀਪ ਉਰਫ ਰਮਨ ਤੇ 7 ਮੁਕਦਮੇ ਦਰਜ ਹਨ ਤੇ ਨਵਤੇਜ ਸਿੰਘ ਉਰਫ ਲਾਲੀ ਤੇ ਤਿੰਨ ਮੁਕਦਮੇ ਪਹਿਲਾ ਦਰਜ ਹਨ ਤੇ ਜੇਲ ਵਿਚੋਂ ਜਮਾਨਤ ਤੇ ਆਏ ਹਨ ਅਤੇ ਸਮਗਲਿੰਗ ਦਾ ਧੰਦਾ ਕਰਦੇ ਹਨ ।
*ਦਰਜ ਮੁਕਦਮਾ*:- ਮੁਕੱਦਮਾ ਨੰਬਰ 355 ਮਿਤੀ 04-11-23 ਅ/ਧ 22-61-85 NDPS ACT ਥਾਣਾ ਟਾਂਡਾ ਜਿਲਾ ਹੁਸਿਆਰਪੁਰ