Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਬੇਟ ਅਤੇ ਕੰਢੀ ਇਲਾਕਿਆਂ ’ਚ ਪੀਣ ਵਾਲੇ ਪਾਣੀ ਦੀ ਕਿੱਲਤ ਦੂਰ ਕਰਨ ਲਈ ਨਹੀਂ ਛੱਡੀ ਜਾਵੇਗੀ ਕੋਈ ਕਮੀ – ਸੰਤ ਸੀਚੇਵਾਲ

ਬੇਟ ਅਤੇ ਕੰਢੀ ਇਲਾਕਿਆਂ ’ਚ ਪੀਣ ਵਾਲੇ ਪਾਣੀ ਦੀ ਕਿੱਲਤ ਦੂਰ ਕਰਨ ਲਈ ਨਹੀਂ ਛੱਡੀ ਜਾਵੇਗੀ ਕੋਈ ਕਮੀ – ਸੰਤ ਸੀਚੇਵਾਲ

ਦਸੂਹਾ, ਹੁਸ਼ਿਆਰਪੁਰ (ਚੌਧਰੀ) 

ਰਾਜ ਸਭਾ ਮੈਂਬਰ ਨੇ 35 ਲੱਖ ਦੀ ਲਾਗਤ ਨਾਲ ਦਸੂਹਾ ਦੇ 9 ਪਿੰਡਾਂ ਨੂੰ ਪੀਣ ਵਾਲੇ ਪਾਣੀ ਦੇ ਵਿਸ਼ੇਸ਼ ਟੈਂਕਰ ਕਰਵਾਏ ਮੁਹੱਈਆ

ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ ਹਲਕੇ ਦੀ ਬਾਂਹ ਫੜਨ ਲਈ ਸੰਤ ਸੀਚੇਵਾਲ ਦਾ ਕੀਤਾ ਧੰਨਵਾਦ

 7 ਨਵੰਬਰ : ਦਸੂਹਾ ਦੇ ਬੇਟ ਇਲਾਕਿਆਂ ਵਿਚ ਬਾਰਿਸ਼ਾਂ ਦੌਰਾਨ ਪੀਣ ਵਾਲੇ ਪਾਣੀ ਦੀ ਕਿੱਲਤ ਨੂੰ ਦੂਰ ਕਰਨ ਲਈ ਅੱਜ ਰਾਜ ਸਭਾ ਮੈਂਬਰ ਅਤੇ ਉੱਘੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ ਦੀ ਮੌਜੂਦਗੀ ਵਿਚ ਹਲਕੇ ਦੇ 9 ਪਿੰਡਾਂ ਨੂੰ ਕਰੀਬ 35 ਲੱਖ ਰੁਪਏ ਦੀ ਲਾਗਤ ਵਾਲੇ ਪਾਣੀ ਦੇ ਟੈਂਕਰ ਮੁਹੱਈਆ ਕਰਵਾਏ। ਇਸ ਸਬੰਧੀ ਬੀ. ਡੀ. ਪੀ. ਓ ਦਫ਼ਤਰ ਦਸੂਹਾ ਵਿਖੇ ਕਰਵਾਏ ਗਏ ਇਕ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਸੰਤ ਸੀਚੇਵਾਲ ਨੇ ਕਿਹਾ ਕਿ ਬੇਟ ਅਤੇ ਕੰਢੀ ਇਲਾਕਿਆਂ ਵਿਚ ਅਕਸਰ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਕਿੱਲਤ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਨੂੰ ਦੂਰ ਕਰਨ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ।

ਉਨ੍ਹਾਂ ਕਿਹਾ ਕਿ ਇਸੇ ਕਰਕੇ ਉਨ੍ਹਾਂ ਵੱਲੋਂ ਆਪਣੇ ਐਮ. ਪੀ ਲੈਡ ਫੰਡ ਵਿਚੋਂ ਸਟੀਲ ਦੀ ਬਾਡੀ ਵਾਲੇ ਵਿਸ਼ੇਸ਼ ਪਾਣੀ ਦੇ ਟੈਂਕਰ ਤਿਆਰ ਕਰਵਾ ਕੇ ਅਜਿਹੇ ਪਿੰਡਾਂ ਨੂੰ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਹਲਕੇ ਦੇ ਕੰਢੀ ਇਲਾਕੇ ਦੇ ਪਿੰਡਾਂ ਦੀ ਮੰਗ ਅਨੁਸਾਰ ਆਉਣ ਵਾਲੇ ਦਿਨਾਂ ਵਿਚ ਅਜਿਹੇ 10 ਹੋਰ ਟੈਂਕਰ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਇਲਾਕਿਆਂ ਦੀਆਂ ਹੋਰਨਾਂ ਮੰਗਾਂ ’ਤੇ ਵੀ ਗੰਭੀਰਤਾ ਨਾਲ ਵਿਚਾਰ ਕਰਦਿਆਂ ਲੋੜੀਂਦੇ ਵਿਕਾਸ ਕਾਰਜ ਕਰਵਾਏ ਜਾਣਗੇੇ। ਸੰਤ ਸੀਚੇਵਾਲ ਨੇ ਕਿਹਾ ਕਿ ਮੁੰਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਵਾਤਾਵਰਨ ਅਤੇ ਲੋਕ ਹਿਤੈਸ਼ੀ ਕੰਮ ਵੱਡੇ ਪੱਧਰ ’ਤੇ ਉਲੀਕੇ ਗਏ ਹਨ।


ਹਲਕਾ ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਦਸੂਹਾ ਦੇ ਲੋਕਾਂ ਦੀ ਬਾਂਹ ਫੜਨ ਲਈ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਅੱਜ ਹਲਕੇ ਦੇ ਪਿੰਡਾ ਗਾਲੋਵਾਲ, ਝਿੰਗੜ੍ਹ ਕਲਾਂ, ਖੇੜਾ ਕੋਟਲੀ, ਜੰਡੋਰ, ਛੋੜੀਆ, ਕੱਲੇਵਾਲ, ਨਰਾਇਣਗੜ੍ਹ, ਘੋਗਰਾ ਅਤੇ ਸੰਸਾਰਪੁਰ ਨੂੰ ਪੀਣ ਵਾਲੇ ਪਾਣੀ ਦੇ ਵਿਸ਼ੇਸ਼ ਟੈਂਕਰ ਮੁਹੱਈਆ ਕਰਵਾਏ ਗਏ ਹਨ, ਜਿਸ ਨਾਲ ਹਲਕੇ ਦੇ ਇਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸੰਤ ਸੀਚੇਵਾਲ ਵੱਲੋਂ ਬੇਈਂ ਦੀ ਸਫ਼ਾਈ ਕਰਵਾ ਕੇ ਦਸੂਹਾ ਹਲਕੇ ਦੇ ਬੇਟ ਇਲਾਕੇ ਦੇ ਸੇਮ ਦੀ ਮਾਰ ਝੱਲ ਰਹੇ 25 ਪਿੰਡਾਂ ਦੇ ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਲ ਅਤੇ ਵਾਤਾਵਰਨ ਦੀ ਸੰਭਾਲ ਲਈ ਸੰਤ ਸੀਚੇਵਾਲ ਦੀ ਦੇਣ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਇਸ ਮੌਕੇ ਜਗਮੋਹਨ ਸਿੰਘ ਘੁੰਮਣ, ਡੀ. ਐਸ. ਪੀ ਦਸੂਹਾ ਹਰਕ੍ਰਿਸ਼ਨ ਸਿੰਘ, ਤਹਿਸੀਲਦਾਰ ਮਨਬੀਰ ਸਿੰਘ ਢਿੱਲੋਂ, ਬੀ. ਡੀ. ਪੀ. ਓ ਧਨਵੰਤ ਸਿੰਘ ਰੰਧਾਵਾ ਅਤੇ ਇਲਾਕੇ ਦੀਆਂ ਉੱਘੀਆਂ ਸ਼ਖਸੀਅਤਾਂ ਹਾਜ਼ਰ ਸਨ।

error: copy content is like crime its probhihated