Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਜ਼ਿਲ੍ਹਾ ਟਾਸਕ ਫੋਰਸ ਨੇ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਕੀਤੀ ਚੈਕਿੰਗ

ਜ਼ਿਲ੍ਹਾ ਟਾਸਕ ਫੋਰਸ ਨੇ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਕੀਤੀ ਚੈਕਿੰਗ

ਹੁਸ਼ਿਆਰਪੁਰ (ਬਿਊਰੋ) 
– ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਸਕੂਲੀ ਬੱਸਾਂ ਦੇ  ਕੀਤੇ ਚਲਾਨ 
7 ਨਵੰਬਰ : ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਹਰਪ੍ਰੀਤ ਕੌਰ ਨੇ ਦੱਸਿਆ ਕਿ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਮੁਖੀਆਂ ਨੂੰ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਪਹਿਲ ਦਿੰਦੇ ਹੋਏ ਬੱਸਾਂ ਦੇ ਸਾਰੇ ਨਿਯਮਾਂ ਦੀ ਪਾਲਣਾ ਕਰਨੀ ਜ਼ਰੂਰੀ ਹੈ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ਹੁਕਮਾਂ ‘ਤੇ ਜ਼ਿਲ੍ਹਾ ਟਾਸਕ ਫੋਰਸ ਵੱਲੋਂ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ। । ਉਨ੍ਹਾਂ ਦੱਸਿਆ ਕਿ ਅੱਜ ਦੀ ਚੈਕਿੰਗ ਦੌਰਾਨ ਬਚਪਨ ਪਲੇਅ ਸਕੂਲ, ਕਿਡਜ਼ੀ ਪ੍ਰੀ ਸਕੂਲ, ਬੀ.ਆਰ. ਸੈਨਿਕ ਸਕੂਲ ਰਾਮ ਕਲੋਨੀ ਕੈਂਪ ਅਤੇ ਸੇਂਟ ਜੋਸਫ ਕਾਨਵੈਂਟ ਸਕੂਲ ਰਾਮ ਕਲੋਨੀ ਕੈਂਪ ਵਿਖੇ ਬੱਸਾਂ ਨੂੰ ਚੈੱਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਬੱਸਾਂ ਦੇ ਪਰਮਿਟ, ਫਸਟ ਏਡ ਕਿੱਟ, ਲੇਡੀ ਅਟੈਂਡੈਂਟ, ਪਾਸਿੰਗ, ਸਪੀਡ ਗਵਰਨਰ, ਐਮਰਜੈਂਸੀ ਐਗਜ਼ਿਟ ਡੋਰ, ਅੱਗ ਬੁਝਾਊ ਯੰਤਰ, ਸੀ.ਸੀ.ਟੀ.ਵੀ ਕੈਮਰੇ, ਵਿਦਿਆਰਥੀਆਂ ਦੇ ਬੈਠਣ ਦੀ ਸਮਰੱਥਾ ਆਦਿ ਦੀ ਜਾਂਚ ਕੀਤੀ ਗਈ। ਇਸ ਦੌਰਾਨ ਜਿਨ੍ਹਾਂ ਸਕੂਲੀ ਬੱਸਾਂ ਵਿਚ ਕਮੀਆਂ ਪਾਈਆਂ ਗਈਆਂ, ਉਨ੍ਹਾਂ ਦੇ ਚਲਾਨ ਵੀ ਕੱਟੇ ਗਏ।
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਨੇ ਦੱਸਿਆ ਕਿ ਇਸ ਟਾਸਕ ਫੋਰਸ ਵਿਚ ਉਨ੍ਹਾਂ ਤੋਂ ਇਲਾਵਾ ਖੇਤਰੀ ਟਰਾਂਸਪੋਰਟ ਅਥਾਰਟੀ ਤੋਂ ਰਵਿੰਦਰ ਸ਼ਰਮਾ, ਸਕੂਲ ਸਿੱਖਿਆ ਵਿਭਾਗ ਤੋਂ ਪ੍ਰਿੰਸੀਪਲ ਭਾਰਤ ਭੂਸ਼ਣ, ਪੁਲੀਸ ਵਿਭਾਗ ਤੋਂ ਏ.ਐਸ.ਆਈ ਕਮਲਜੀਤ ਸਿੰਘ ਅਤੇ ਕਾਨੂੰਨੀ ਅਫ਼ਸਰ ਸੁਖਜਿੰਦਰ ਸਿੰਘ ਵੀ ਸ਼ਾਮਿਲ ਸਨ। ਬਾਲ ਸੁਰੱਖਿਆ ਅਫ਼ਸਰ ਨੇ ਦੱਸਿਆ ਕਿ ਸੇਫ਼ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲੀਆਂ ਬੱਸਾਂ ਨਾਲ ਅਕਸਰ ਕੋਈ ਨਾ ਕੋਈ ਹਾਦਸਾ ਵਾਪਰਨ ਦਾ ਖਤਰਾ ਬਣਿਆ ਰਹਿੰਦਾ ਹੈ। ਇਸ ਮੌਕੇ ਟਾਸਕ ਫੋਰਸ ਵੱਲੋਂ ਦੱਸਿਆ ਗਿਆ ਕਿ ਇਹ ਕਵਾਇਦ ਪੂਰੇ ਜ਼ਿਲ੍ਹੇ ਵਿਚ ਲਗਾਤਾਰ ਚਲਾਈ ਜਾਵੇਗੀ। ਟਾਸਕ ਫੋਰਸ ਵੱਲੋਂ ਸਾਰੇ ਸਕੂਲਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਸਾਰੇ ਬੱਸਾਂ ਦੇ ਡਰਾਈਵਰਾ ਦਾ ਸਮੇਂ ਸਿਰ ਮੈਡੀਕਲ ਚੈਕਅੱਪ ਕਰਵਾਉਣ,  ਡਰਾਈਵਰ ਅਤੇ ਅਟੈਂਡੈਂਟ ਆਪਣੀ ਵਰਦੀ ਜ਼ਰੂਰ ਪਾਉਣ, ਬੱਸਾਂ ਵਿਚ ਸਫ਼ਰ ਕਰਨ ਵਾਲੇ ਛੋਟੇ ਬੱਚਿਆਂ ਦਾ ਖਾਸ ਖਿਆਲ ਰੱਖਣ ਅਤੇ ਸਕੂਲੀ ਬੱਸਾਂ ਵਿਚ ਜੋ ਵੀ ਕਮੀਆਂ ਪਾਈਆਂ ਜਾਣ, ਉਨ੍ਹਾਂ ਨੂੰ ਤੁਰੰਤ ਠੀਕ ਕੀਤਾ ਜਾਵੇ।

—