Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध...
ADVERTISEMENT
You are currently viewing *ਜਲ ਸਪਲਾਈ ਮੰਤਰੀ ਦੀ ਵਾਧਾ ਖਿਲਾਫੀ ਦੇ ਰੋਸ ਵਜੋਂ ਜਲ ਸਪਲਾਈ ਠੇਕਾ ਕਾਮੇ ਮਨਾਉਣਗੇ ਕਾਲੀ ਦੀਵਾਲੀ*

*ਜਲ ਸਪਲਾਈ ਮੰਤਰੀ ਦੀ ਵਾਧਾ ਖਿਲਾਫੀ ਦੇ ਰੋਸ ਵਜੋਂ ਜਲ ਸਪਲਾਈ ਠੇਕਾ ਕਾਮੇ ਮਨਾਉਣਗੇ ਕਾਲੀ ਦੀਵਾਲੀ*

ਗੜ੍ਹਦੀਵਾਲਾ (ਪ੍ਰਦੀਪ ਕੁਮਾਰ) 

7 ਨਵੰਬਰ : ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਇੰਲਿਸਟਮੈਂਟ ਕੰਟਰੈਕਟ ਵਰਕਰਜ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਦਰਸਵੀਰ ਸਿੰਘ ਅਤੇ ਸੂਬਾ ਜਰਨਲ ਸਕੱਤਰ ਸੁਖਵਿੰਦਰ ਸਿੰਘ ਖਰਲ ਵਲੋ ਪ੍ਰੈਸ ਨੂੰ ਜਾਣਕਾਰੀ ਦਿੰਦਿਆ ਦਸਿਆ ਕਿ ਜਲ ਸਪਲਾਈ ਮੰਤਰੀ ਪੰਜਾਬ ਦੀ ਵਾਧਾ ਖਿਲਾਫੀ ਦੇ ਰੋਸ ਵਜੋਂ ਦੀਵਾਲੀ ਦੇ ਪਵਿੱਤਰ ਦਿਨ ਤੇ ਮਜਬੂਰਨ ਕਾਲੀ ਦੀਵਾਲੀ ਮਨਾਉਣ ਦਾ ਐਲਾਨ ਕੀਤਾ ਹੈ। ਇਸ ਸਮੇਂ ਜਥੇਬੰਦੀ ਦੇ ਆਗੂਆਂ ਨੇ ਦਸਿਆ ਕਿ ਦੁਸਹਿਰੇ ਦੇ ਮੌਕੇ ਤੇ ਆਪਣੀਆ ਹਕੀ ਮੰਗਾ ਦੇ ਸਬੰਧ ਵਿਚ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਸੀ ਉਸ ਮੌਕੇ ਤੇ ਪ੍ਰਸ਼ਾਸਨ ਨੇ ਸਾਡੇ ਨਾਲ ਤਾਲਮੇਲ ਕਰਕੇ ਮੰਤਰੀ ਸਾਹਿਬ ਨਾਲ 27 ਅਕਤੂਬਰ ਨੂੰ ਮੀਟਿੰਗ ਫਿਕਸ ਕਰਵਾਈ ਸੀ ਪਰੰਤੂ ਇਹ ਮੀਟਿੰਗ ਰੱਦ ਕਰ ਦਿੱਤੀ ਗਈ ਅਤੇ ਕੋਈ ਨਵਾਂ ਸਮਾ ਨਹੀਂ ਦਿੱਤਾ ਗਿਆ।ਇਸ ਤੋਂ ਬਾਅਦ ਕਈ ਵਾਰ ਮੰਤਰੀ ਸਾਹਿਬ ਦੇ ਲੋਕਲ ਪੀ ਏ ਅਤੇ ਪ੍ਰਸ਼ਾਸਨ ਨਾਲ ਮੀਟਿੰਗ ਦੇ ਸਮੇਂ ਬਾਰੇ ਗਲਬਾਤ ਕੀਤੀ ਗਈ ਪਰ ਟਾਈਮ ਟਪਾਇਆ ਜਾ ਰਿਹਾ ਹੈ ਇਸ ਤੋਂ ਸਾਫ ਪਤਾ ਲਗਦਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ ਗੱਲਾਂ ਨਾਲ ਹੀ ਸਮਾ ਲੰਘਾਉਂਦੀ ਹੈ ਅਤੇ ਮੰਤਰੀ ਸਾਹਿਬ ਦੀ ਵਾਧਾ ਖਿਲਾਫੀ ਦੇ ਰੋਸ ਵਜੋਂ ਆਪਣੀਆਂ ਹੱਕੀ ਮੰਗਾ ਦੇ ਸਬੰਧ ਵਿੱਚ ਮਜਬੂਰਨ ਦੀਵਾਲੀ ਦੇ ਪਵਿੱਤਰ ਦਿਨ ਤੇ ਮੰਤਰੀ ਜਲ ਸਪਲਾਈ ਦੇ ਘਰ ਦੇ ਬਾਹਰ ਕਾਲੀ ਦੀਵਾਲੀ ਮਨਾਈ ਜਾਵੇਗੀ।ਇਸ ਸਮੇਂ ਹਾਜਰ ਸਾਥੀ ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਰਾਣਾ, ਮੀਤ ਪ੍ਰਧਾਨ ਕਮਲਜੀਤ ਸਿੰਘ, ਬਲਜਿੰਦਰ ਸਿੰਘ ਪ੍ਰੈਸ ਸਕੱਤਰ ਸ਼ਾਮ ਸੁੰਦਰ ਦਫ਼ਤਰੀ ਸਕੱਤਰ ਪੰਜਾਬ ਹਾਜਰ ਸਨ

error: copy content is like crime its probhihated