Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਪੀ.ਐਚ.ਸੀ ਭੂੰਗਾ ਵਿਖੇ ਕੈਂਸਰ ਜਾਗਰੂਕਤਾ ਦਿਵਸ ਮਨਾਇਆ 

ਪੀ.ਐਚ.ਸੀ ਭੂੰਗਾ ਵਿਖੇ ਕੈਂਸਰ ਜਾਗਰੂਕਤਾ ਦਿਵਸ ਮਨਾਇਆ 

ਗੜ੍ਹਦੀਵਾਲਾ (ਚੌਧਰੀ) 

8 ਨਵੰਬਰ : ਪੰਜਾਬ ਸਰਕਾਰ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਬਲਵਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਹਰਜੀਤ ਸਿੰਘ ਦੀ ਅਗਵਾਈ ਹੇਠ  ਪੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਕੈਂਸਰ ਦਿਵਸ ਜਾਗਰੂਕਤਾ ਮਨਾਇਆ ਗਿਆ ।

ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ ਹਰਜੀਤ ਸਿੰਘ ਨੇ ਜਾਣਕਾਰੀ ਦਿੰਦੀਆਂ ਕਿਹਾ ਕਿ ਕੈਂਸਰ ਦੀ ਬਿਮਾਰੀ ਇੱਕ ਭਿਆਨਕ ਬਿਮਾਰੀ ਹੈ। ਜਿਸ ਦਾ ਨਾਮ ਸੁਣਦਿਆਂ ਹੀ ਹਰ ਵਿਆਕਤੀ ਡਰ ਜਾਂਦਾ ਹੈ।ਕੈਂਸਰ ਦੀ ਬਿਮਾਰੀ ਦੀ ਪਛਾਣ ਸਬੰਧੀ ਸਾਨੂੰ ਜਾਗਰੂਕ ਹੋਣ ਦੀ ਲੋੜ ਹੈ। ਕੈਂਸਰ ਦੇ ਮੁੱਖ ਕਾਰਨ ਹਨ ਤੰਬਾਕੂ ਸੇਵਨ,ਸਿਗਰਟਨੋਸ਼ੀ, ਅਧ ਵਾਤਾਵਰਨ ਆਦਿ ਕਾਰਨ ਹੁੰਦੇ ਹਨ। ਕੈਂਸਰ ਦੀ ਬਿਮਾਰੀ ਦੇ ਮੁੱਖ ਲੱਛਣ ਪਿਸ਼ਾਬ ਵਿਚ ਖੂਨ ਆਉਣਾ, ਛਾਤੀ ਵਿੱਚ ਗੰਡ ਦਾ ਹੋਣਾ, ਭੁੱਖ ਘੱਟ ਲਗਣਾ ਆਦਿ ਹਨ। ਜੇਕਰ ਕਿਸੇ ਵਿਆਕਤੀ ਵਿੱਚ ਇਹ ਲੱਛਣ ਪਾਏ ਜਾਣ ਤਾਂ ਤੁਰੰਤ ਡਾਕਟਰੀ ਜਾਂਚ ਅਤੇ ਟੈਸਟ ਕਰਵਾਉਣੇ ਚਾਹਿਦੇ ਹਨ।

ਇਸ ਮੌਕੇ ਡਾ ਰੁਪਿੰਦਰ ਸਿੰਘ ਭਾਟੀਆ ਨੇ ਵੱਖ ਵੱਖ ਤਰ੍ਹਾਂ ਦੇ ਕੈਂਸਰ ਜਿਵੇਂ ਕਿ ਬੱਚੇਦਾਨੀ ਦੇ ਮੂੰਹ ਦਾ ਕੈਂਸਰ, ਸ਼ਾਤੀ ਦੇ ਕੈਂਸਰ ਅਤੇ ਮੂੰਹ ਦੇ ਕੈਂਸਰ ਬਾਰੇ ਜਾਣਕਾਰੀ ਦਿੰਦੀਆਂ ਕਿਹਾ ਕਿ ਕੈਂਸਰ ਦੀ ਭਿਆਨਕ ਬਿਮਾਰੀ ਬਾਰੇ ਜੇਕਰ ਪਹਿਲੇ ਸਟੇਜ ਤੇ ਹੀ ਇਸ ਦਾ ਪਤਾ ਲੱਗ ਜਾਵੇ ਤਾਂ ਇਸ ਦਾ ਇਲਾਜ ਪੂਰੀ ਤਰ੍ਹਾਂ ਸੰਭਵ ਹੈ। ਕੈਂਸਰ ਮਾਹਿਰ ਮੈਡੀਕਲ ਅਫਸਰਾਂ ਦੁਆਰਾ ਆਮ ਲੋਕਾਂ ਦੀ ਮੁਫਤ ਜਾਂਚ ਕੀਤੀ ਜਾਂਦੀ ਹੈ।ਕੈਂਸਰ ਜਾਂਚ ਪੜਤਾਲ ਕਰਨ ਉਪਰੰਤ ਮਰੀਜਾਂ ਨੂੰ ਉੱਚ ਪੱਧਰੀ ਹਸਪਤਾਲਾਂ ਵਿਖੇ ਰੈਫਰ ਕੀਤਾ ਜਾਂਦਾ ਹੈ ।

ਇਸ ਮੌਕੇ ਜਸਤਿੰਦਰ ਸਿੰਘ ਬੀ.ਈ.ਈ ਨੇ ਕਿਹਾ ਕਿ ਸਰਕਾਰ ਦੁਆਰਾ ਪ੍ਰਧਾਨ ਮੰਤਰੀ ਕੈਂਂਸਰ ਰਾਹਤ ਕੋਸ਼ ਦੁਆਰਾ ਮਰੀਜ ਦਾ 1.50 ਲੱਖ ਤੱਕ ਦਾ ਇਲਾਜ ਮੁਫਤ ਕੀਤਾ ਜਾਂਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਸ ਬਿਮਾਰੀ ਨੂੰ ਜੜੋਂ ਖਤਮ ਕਰਨ ਲਈ ਇਕਜੁੱਟ ਹੋਣਾ ਚਾਹਿਦਾ ਹੈ ਅਤੇ ਲੋਕਾਂ ਨੂੰ ਕੈਂਸਰ ਪ੍ਰਤੀ ਜਾਗਰੂਕ ਕਰਨਾ ਚਾਹਿਦਾ ਹੈ ਤਾਂਕਿ ਸਿਹਤਮੰਦ ਜੀਵਨ ਬਣਾਉਣ ਲਈ ਲੋਕਾਂ ਨੂੰ ਵੀ ਪ੍ਰੇਰਿਤ ਕੀਤਾ। ਇਸ ਮੌਕੇ ਅਮਿਤ ਸ਼ਰਮਾ ਹੈਲਥ ਸੁਪਰਵਾਈਜ,ਪਰਮਜੀਤ ਕੌਰ , ਜਸਵਿੰਦਰ ਕੌਰ,ਮਨਜਿੰਦਰ ਕੌਰ,ਮਨਿੰਦਰ ਸਿੰਘ,ਵਿਕਰਾਂਤ ਕੁਮਾਰ ਸੁਰਿੰਦਰ ਕੌਰ,ਅਨੰਤਾ ਹਰਮਿੰਦਰ ਕੌਰ ਅਤੇ ਸਮੂਹ ਸਟਾਫ ਹਾਜਰ ਸੀ।

error: copy content is like crime its probhihated