Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਨਫ਼ਰਤ ਭਰੇ ਭਾਸ਼ਣ ਦੇਣ ਅਤੇ ਹਥਿਆਰਾਂ ਦੀ ਪ੍ਰਦਰਸ਼ਨੀ ’ਤੇ ਪੂਰਨ ਪਾਬੰਦੀ

ਨਫ਼ਰਤ ਭਰੇ ਭਾਸ਼ਣ ਦੇਣ ਅਤੇ ਹਥਿਆਰਾਂ ਦੀ ਪ੍ਰਦਰਸ਼ਨੀ ’ਤੇ ਪੂਰਨ ਪਾਬੰਦੀ

ਹੁਸ਼ਿਆਰਪੁਰ (ਬਿਊਰੋ) 

10 ਨਵੰਬਰ : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਿਅਕਤੀ/ਸਮਾਜਿਕ ਜਾਂ ਧਾਰਮਿਕ ਜਥੇਬੰਦੀ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿਚ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਨਾ ਦੇਵੇ ਜਾਂ ਸੂਗ ਬੋਲੀ ਦੀ ਵਰਤੋਂ ਨਾ ਕਰੇ। ਅਜਿਹਾ ਕਰਨ ਦੀ ਸੂਰਤ ਵਿਚ ਸਬੰਧਤ/ਉਲੰਘਣਾ ਕਰਨ ਵਾਲੇ ਵਿਅਕਤੀ ਖਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਜ਼ਿਲ੍ਹਾ ਮੈਜਿਸਟਰੇਟ ਨੇ ਇਕ ਹੋਰ ਹੁਕਮ ਰਾਹੀਂ ਆਦੇਸ਼ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਕੋਈ ਵੀ ਵਿਅਕਤੀ ਜਨਤਕ ਇਕੱਠ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿਚ ਹਥਿਆਰ ਲੈ ਕੇ ਨਹੀਂ ਚੱਲੇਗਾ ਅਤੇ ਹਥਿਆਰਾਂ ਦੀ ਜਨਤਕ/ਸੋਸ਼ਲ ਮੀਡਆ ਰਾਹੀਂ ਪ੍ਰਦਰਸ਼ਨੀ ’ਤੇ ਪੂਰਨ ਪਾਬੰਦੀ ਹਵੇਗੀ ਅਤੇ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਵੀ ਪੂਰਨ ਪਾਬੰਦੀ ਹੋਵੇਗੀ। ਅਜਿਹਾ ਕਰਨ ਦੀ ਸੂਰਤ ਵਿਚ ਸਬੰਧਤ/ਉਲੰਘਣਾ ਕਰਨ ਵਾਲੇ ਵਿਅਕਤੀ ਦੇ ਖਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਹ ਹੁਕਮ 8 ਜਨਵਰੀ 2024 ਤੱਕ ਲਾਗੂ ਰਹਿਣਗੇ।

error: copy content is like crime its probhihated