Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਜ਼ਿਲ੍ਹਾ ਮੈਜਿਸਟਰੇਟ ਨੇ ਹੁਸ਼ਿਆਰਪੁਰ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

ਜ਼ਿਲ੍ਹਾ ਮੈਜਿਸਟਰੇਟ ਨੇ ਹੁਸ਼ਿਆਰਪੁਰ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

ਹੁਸ਼ਿਆਰਪੁਰ (ਬਿਊਰੋ) 11 ਨਵੰਬਰ

 : ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਵੱਲੋਂ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਤਹਿਤ ਉਨ੍ਹਾਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਗੈਰ-ਕਾਨੂੰਨੀ ਹੁੱਕਾ ਬਾਰ ਚਲਾਉਣ ’ਤੇ ਪਾਬੰਦੀ ਦਾ ਹੁਕਮ ਜਾਰੀ ਕੀਤਾ ਹੈ। ਜਾਰੀ ਹੁਕਮ ਵਿਚ ਉਨ੍ਹਾਂ ਕਿਹਾ ਕਿ ਅਜਿਹੇ ਹੁੱਕਾ ਬਾਰ ਅੰਦਰ ਤੰਬਾਕੂ, ਸਿਗਰੇਟ ਅਤੇ ਮੁਨੱਖੀ ਸਰੀਰ ਨੂੰ ਨੁਕਸਾਨ ਪਹੁੰਚਾਉਣ ਵਾਲੇ ਕੈਮੀਕਲਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ, ਜੋ ਮਨੁੱਖੀ ਸਿਹਤ ਲਈ ਕਾਫੀ ਘਾਤਕ ਸਿੱਧ ਹੁੰਦਾ ਹੈ ਅਤੇ ਸਮਾਜ ਵਿਚ ਵੀ ਮਾੜਾ ਅਸਰ ਪੈਂਦਾ ਹੈ।  

ਇਸੇ ਤਰ੍ਹਾਂ ਜ਼ਿਲ੍ਹੇ ਵਿਚ ਪੋਲਟਰੀ ਫਾਰਮਾਂ/ਰਾਇਸ ਸ਼ੈਲਰਾਂ/ਭੱਠਿਆਂ ਅਤੇ ਹੋਰ ਸਮਾਲ ਸਕੇਲ ਇੰਡਸਟਰੀਜ਼ ਦੇ ਮਾਲਕਾਂ ਦੇ ਨਾਲ-ਨਾਲ ਘਰੇਲੂ ਨੌਕਰ ਰੱਖਣ ਵਾਲਿਆਂ ਦੇ ਨਾਮ ਹੁਕਮ ਜਾਰੀ ਕੀਤੇ ਹਨ ਕਿ ਉਹ ਆਪਣੇ ਅਧੀਨ ਕੰਮ ਕਰਨ ਵਾਲੇ ਵਿਅਕਤੀਆਂ ਦਾ ਨਾਮ, ਪੂਰਾ ਪਤਾ, ਤਿੰਨ ਫੋਟੋਆਂ (ਸੱਜੇ, ਖੱਬੇ ਅਤੇ ਸਾਹਮਣੇ ਤੋਂ ਪੋਜ਼) ਆਪਣੇ ਘਰਾਂ ਵਿਚ ਰਜਿਸਟਰ ਲਾ ਕੇ ਰੱਖਣ ਅਤੇ ਉਨ੍ਹਾਂ ਦੇ ਸਾਰੇ ਰਿਸ਼ਤੇਦਾਰਾਂ ਦੇ ਐਡਰੈਸ ਲਿਖ ਕੇ ਰੱਖਣ। ਨੌਕਰ ਦੇ ਫਿੰਗਰ ਪ੍ਰਿੰਟ ਮਾਲਕ ਆਪਣੇ ਰਜਿਸਟਰ ਵਿਚ ਲਾ ਕੇ ਰੱਖਣ ਅਤੇ ਇਹ ਸਾਰਾ ਰਿਕਾਰਡ ਇਲਾਕੇ ਦੇ ਸਬੰਧਤ ਥਾਣੇ ਜਾਂ ਪੁਲਿਸ ਚੌਂਕੀ ਵਿਚ ਵੀ ਤੁਰੰਤ ਦਰਜ ਕਰਵਾਉਣ।
ਇਸ ਤੋਂ ਇਲਾਵਾ ਜ਼ਿਲ੍ਹੇ ਦੀ ਹਦੂਦ ਅੰਦਰ ਗੱਡੀਆਂ ਵਿਚ ਕਾਲੀ ਫ਼ਿਲਮ ਦੀ ਦੁਰਵਰਤੋਂ ਨੂੰ ਰੋਕਣ ਲਈ ਜ਼ਿਲ੍ਹਾ ਮੈਜਿਸਟਰੇਟ ਨੇ ਗੱਡੀਆਂ ਦੇ ਸ਼ੀਸ਼ਿਆਂ ’ਤੇ ਕਾਲੀ ਫਿਲਮ ਦੀ ਦੁਰਵਰਤੋਂ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਿਲ੍ਹੇ ਦੇ ਸਾਰੇ ਪਿੰਡਾਂ ਦੀਆਂ ਗਲੀਆਂ/ਰਸਤਿਆਂ ਵਿਚ ਨਜਾਇਜ਼ ਬੋਰ ਕਰਨ ’ਤੇ ਵੀ ਪਾਬੰਦੀ ਲਗਾਈ ਗਈ ਹੈ।
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਡੀਲਿਸਟ ਖੇਤਰ ਵਿਚੋਂ ਹਰੇ ਅੰਬ, ਨਿੰਮ, ਪਿੱਪਲ ਤੇ ਬੋਹੜ ਦੇ ਦਰੱਖਤਾਂ ਨੂੰ ਕੱਟਣ ’ਤੇ ਵੀ ਪਾਬੰਦੀ ਲਗਾਈ ਹੈ। ਹੁਕਮ ਵਿਚ ਹਦਾਇਤ ਕੀਤੀ ਗਈ ਹੈ ਕਿ ਜੇਕਰ ਉਕਤ ਦਰੱਖਤਾਂ ਨੂੰ ਵਿਸ਼ੇਸ਼ ਹਾਲਾਤ ਵਿਚ ਕੱਟਣਾਂ ਜ਼ਰੂਰੀ ਹੋਵੇ ਤਾਂ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਨਾਲ ਹੀ ਕੱਟੇ ਜਾਣ। ਇਸ ਮੰਤਵ ਲਈ ਵਣ ਵਿਭਾਗ ਵੱਲੋਂ ਉਹ ਹੀ ਪ੍ਰਕਿਰਿਆ ਅਪਣਾਈ ਜਾਵੇਗੀ, ਜਿਹੜੀ ਕਿ ਪੰਜਾਬ ਭੂਮੀ ਸੁਰੱਖਿਆ ਐਕਟ-1900 ਦਫਾ-4 ਅਤੇ 5 ਅਧੀਨ ਬੰਦ ਰਕਬੇ ਵਿਚ ਪਰਮਿੱਟ ਦੇਣ ਲਈ ਅਪਣਾਈ ਜਾਂਦੀ ਹੈ।
ਇਸੇ ਤਰ੍ਹਾਂ ਜ਼ਿਲ੍ਹਾ ਮੈਜਿਸਟ੍ਰੇਟ ਕੋਮਲ ਮਿੱਤਲ ਨੇ 18-ਐਮੂਨੀਸ਼ਨ ਡਿਪੂ, ਉੱਚੀ ਬੱਸੀ ਦੀ ਬਾਹਰਲੀ ਚਾਰਦੀਵਾਰੀ ਦੇ ਇਕ ਹਜ਼ਾਰ ਗਜ਼ (914 ਮੀਟਰ) ਦੇ ਘੇਰੇ ਅੰਦਰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਪੂਰਨ ਰੋਕ ਲਗਾ ਦਿੱਤੀ ਹੈ।
ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਜ਼ਿਲ੍ਹੇ ਦੀ ਹਦੂਦ ਅੰਦਰ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ’ਤੇ ਜਾਂ ਜਨਤਕ ਥਾਵਾਂ ’ਤੇ ਚਰਾਉਣ ਲਈ ਲੈ ਕੇ ਨਹੀਂ ਜਾਵੇਗਾ।
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪਿੰਡਾਂ ਦੇ ਪ੍ਰਬੰਧਕਾਂ ਨੂੰ ਪਿੰਡਾਂ ਵਿੱਚ ਲੁੱਟਾਂ-ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਰਾਤ ਸਮੇਂ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਪਿੰਡਾਂ ਵਿਚ ਰਾਤ ਸਮੇਂ ਲੋਕਾਂ ਦੀ ਜਾਨ ਤੇ ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਾਰੀ ਕੀਤਾ ਗਿਆ ਹੈ।
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ  ਅੰਦਰ ਵੱਡੀਆਂ-ਛੋਟੀਆਂ ਨਹਿਰਾਂ, ਚੋਅ ਦੇ ਬੰਨ੍ਹ ਅਤੇ ਦਰਿਆ ਬਿਆਸ ਦੇ ਕੰਢੇ ਬਣੇ ਧੁੱਸੀ ਬੰਨ੍ਹ ਵਿਚ ਕਿਸੇ ਵੀ ਵਿਅਕਤੀ ਵਲੋਂ ਡੰਗਰਾਂ ਨੂੰ ਪਾਣੀ ਪਿਲਾਉਣ ਜਾਂ ਨਹਾਉਣ ’ਤੇ ਮੁਕੰਮਲ ਪਾਬੰਦੀ ਲਾਈ ਹੈ।
ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲ੍ਹੇ ਵਿਚ ਗਰਮੀਆਂ ਨੂੰ ਸ਼ਾਮ 6 ਵਜੇ ਤੋਂ ਸਵੇਰੇ 6 ਵਜੇ ਤੱਕ ਅਤੇ ਸਰਦੀਆਂ ਨੂੰ ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ ਗਊ ਵੰਸ਼ ਦੀ ਢੋਆ-ਢੁਆਈ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕਰਨ ਦੇ ਨਾਲ-ਨਾਲ ਜਿਨ੍ਹਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ, ਉਨ੍ਹਾਂ ਨੂੰ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰਡ ਕਰਾਉਣ ਦੇ ਆਦੇਸ਼ ਵੀ ਦਿੱਤੇ ਗਏ ਹਨ।

—