Prime Punjab Times

Latest news
ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ... DAV ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਖ਼ਾਲਸਾ ਕਾਲਜ ਵਿਖੇ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਗਣਿਤ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ KMS ਕਾਲਜ ਦੇ ਬੀ.ਸੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਮਾਨਵ ਸੈਣੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ADVERTISEMENT
You are currently viewing ਦੋ ਨਸ਼ਾ ਤਸਕਰ ਅਤੇ ਦੋ ਲੁੱਟਾਂ ਖੋਹਾਂ ਵਾਲੇ ਆਏ ਪੁਲਿਸ ਅੜਿੱਕੇ 

ਦੋ ਨਸ਼ਾ ਤਸਕਰ ਅਤੇ ਦੋ ਲੁੱਟਾਂ ਖੋਹਾਂ ਵਾਲੇ ਆਏ ਪੁਲਿਸ ਅੜਿੱਕੇ 

ਟਾਂਡਾ / ਦਸੂਹਾ (ਚੌਧਰੀ) 15 ਨਵੰਬਰ 

: ਦੋ ਨਸ਼ਾ ਤਸਕਰਾਂ ਅਤੇ ਦੋ ਲੁੱਟਾਂ ਖੋਹਾਂ ਵਾਲਿਆਂ ਨੂੰ ਟਾਂਡਾ ਪੁਲਿਸ ਨੇ ਕਾਬੂ ਕੀਤਾ ਹੈ ।ਮੁਲਜ਼ਮਾਂ ਦੀ ਪਛਾਣ ਬਿੱਕਰ ਸਿੰਘ ਉਰਫ ਗਾਰੀ ਪੁੱਤਰ ਸਰਬਜੀਤ ਸਿੰਘ ਵਾਸੀ ਹਰਸੀ ਪਿੰਡ ਥਾਣਾ ਟਾਂਡਾ ਜਿਲਾ ਹੁਸਿਆਰਪੁਰ, ਜੋਤੀ ਪਤਨੀ ਰਾਜਨ ਵਾਸੀ ਅਹਿਆਪੁਰ ਥਾਣਾ ਟਾਡਾ ਜਿਲਾ ਹੁਸਿਆਰਪੁਰ,ਲਵਜੀਤ ਸਿੰਘ ਪੁੱਤਰ ਲਖਵੀਰ ਸਿੰਘ ਵਾਸੀ ਦਾਤਾ,ਥਾਣਾ ਟਾਂਡਾ,ਜਿਲਾ ਹੁਸਿਆਰਪੁਰ ਅਤੇ ਗੁਰਪ੍ਰੀਤ ਸਿੰਘ ਪੁੱਤਰ ਅਨੋਖ ਸਿੰਘ ਵਾਸੀ ਦਾਤਾ,ਥਾਣਾ ਟਾਂਡਾ,ਜਿਲਾ ਹੁਸਿਆਰਪੁਰ ਵਜੋਂ ਹੋਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਉਕਾਰ ਸਿੰਘ ਬਰਾੜ ਮੁੱਖ ਅਫਸਰ ਥਾਣਾ ਟਾਂਡਾ ਜਿਲਾ ਹੁਸਿਆਰਪੁਰ ਨੇ ਦੱਸਿਆ ਕਿ ਮਾਨਯੋਗ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਸਰਤਾਜ ਸਿੰਘ ਚਾਹਲ ਆਈ.ਪੀ.ਐਸ ਨੇ ਜਿਲੇ ਅੰਦਰ ਮਾੜੇ ਅਨਸਰਾਂ ਉਪਰ ਕਾਬੂ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਸੀ ਜਿਸ ਤਹਿਤ ਸ਼੍ਰੀ ਸਰਬਜੀਤ ਸਿੰਘ ਬਾਹਿਆ ਐਸ ਪੀ ਇੰਨਵੈਸੀਗੇਸ਼ਨ ਹੁਸਿਆਰਪੁਰ ਕੁਲਵੰਤ ਸਿੰਘ ਡੀ.ਐਸ.ਪੀ ਸਬ ਡਵੀਜਨ ਟਾਂਡਾ ਦੀ ਅਗਵਾਹੀ ਵਿਚ ਥਾਣਾ ਟਾਂਡਾ ਦੇ ਅਧੀਨ ਆਉਂਦੇ ਏਰੀਆ ਵਿਚ ਨਸ਼ਾ ਸਪਲਾਈ ਕਰਨ ਵਾਲਿਆਂ ਨੂੰ ਗ੍ਰਿਫਤਾਰ ਕਰਨ ਲਈ ਲਈ ਸੋਰਸ ਲਗਾ ਕੇ ਉਪਰਾਲੇ ਕੀਤੇ ਜਾ ਰਹੇ ਹਨ।
ਜੋ ਮਿਤੀ 14-11-2023 ਨੂੰ ਏ ਐਸ ਆਈ ਮਨਿੰਦਰ ਕੌਰ ਸਮੇਤ ਪੁਲਿਸ ਪਾਰਟੀ ਨੂੰ ਉਸ ਸਮੇ ਵੱਡੀ ਸਫਲਤਾ ਹਾਸਲ ਹੋਈ ਜਦੋ ਪਹਿਲਾ ਤਾ ਦਰਜ ਮੁਕਦਮੇ ਵਿਚ ਲੋੜੀਦਾ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਨਸ਼ੀਲਾ ਪਦਾਰਥ ਬ੍ਰਾਮਦ ਕੀਤਾ ਗਿਆ ਅਤੇ ਜਿਸ ਪਾਸੋਂ ਉਹ ਨਸ਼ੀਲਾ ਪਦਾਰਥ ਖਰੀਦ ਕਰਦਾ ਸੀ ਉਸ ਦੋਸ਼ਣ ਨੂੰ ਵੀ ਮੁਕਦਮਾ ਵਿਚ ਗ੍ਰਿਫਤਾਰ ਕੀਤਾ ਗਿਆ ।
ਇਸੇ ਤਰ੍ਹਾ ਏ ਐਸ ਆਈ ਦਰਸਨ ਸਿੰਘ ਸਮੇਤ ਪੁਲਿਸ ਪਾਰਟੀ ਨੂੰ ਉਸ ਸਮੇ ਵੱਡੀ ਸਫਲਤਾ ਹਾਸਲ ਹੋਈ ਜਦੋਂ ਜਤਿੰਦਰ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਦਾਤਾ ਟਾਂਡਾ ਥਾਣਾ ਟਾਂਡਾ ਜਿਲਾ ਹੁਸਿਆਰਪੁਰ ਪਾਸੋਂ ਮਿਤੀ 14-11-23 ਨੂੰ ਖੋਹ ਕਰਨ ਵਾਲੇ ਦੋਸ਼ੀਆਨ ਨੂੰ ਗ੍ਰਿਫਤਾਰ ਕੀਤਾ ਗਿਆ ।ਜਿਹਨਾ ਪਾਸੋ ਸਖ਼ਤੀ ਨਾਲ ਪੁੱਛ ਗਿੱਛ ਕੀਤੀ ਜਾ ਰਹੀ ਹੈ ।

*ਮੁਕਦਮਾ*:-
1. ਮੁਕਦਮਾ ਨੰਬਰ 316 ਮਿਤੀ 08-10-23 ਅ/ਧ 22-61-85 NDPS ACT ਥਾਣਾ ਟਾਂਡਾ ਜਿਲਾ ਹੁਸਿਆਰਪੁਰ
*ਗ੍ਰਿਫਤਾਰ ਦੋਸ਼ੀ*:-1.ਬਿੱਕਰ ਸਿੰਘ ਉਰਫ ਗਾਰੀ ਪੁੱਤਰ ਸਰਬਜੀਤ ਸਿੰਘ ਵਾਸੀ ਹਰਸੀ ਪਿੰਡ ਥਾਣਾ ਟਾਂਡਾ ਜਿਲਾ ਹੁਸਿਆਰਪੁਰ
2. ਜੋਤੀ ਪਤਨੀ ਰਾਜਨ ਵਾਸੀ ਅਹਿਆਪੁਰ ਥਾਣਾ ਟਾਡਾ ਜਿਲਾ ਹੁਸਿਆਰਪੁਰ

*ਬ੍ਰਾਮਦਗੀ* :- 210 ਗ੍ਰਾਮ ਨਸ਼ੀਲਾ ਪਦਾਰਥ

*ਮੁਕਦਮਾ*:-
ਮੁਕਦਮਾ ਨੰਬਰ 380 ਮਿਤੀ 15-11-23 ਅ/ਧ 379-B,324,323,506, 34 IPC ਥਾਣਾ ਟਾਂਡਾ ਜਿਲਾ ਹੁਸਿਆਰਪੁਰ

*ਗ੍ਰਿਫਤਾਰ ਦੋਸ਼ੀ* :-
1.ਲਵਜੀਤ ਸਿੰਘ ਪੁੱਤਰ ਲਖਵੀਰ ਸਿੰਘ ਵਾਸੀ ਦਾਤਾ,ਥਾਣਾ ਟਾਂਡਾ,ਜਿਲਾ ਹੁਸਿਆਰਪੁਰ

2. ਗੁਰਪ੍ਰੀਤ ਸਿੰਘ ਪੁੱਤਰ ਅਨੋਖ ਸਿੰਘ ਵਾਸੀ ਦਾਤਾ,ਥਾਣਾ ਟਾਂਡਾ,ਜਿਲਾ ਹੁਸਿਆਰਪੁਰ

*ਬ੍ਰਾਮਦਗੀ* :-
1. ਇਕ E ਰਿਕਸ਼ਾ
2. ਕਿਰਪਾਨ
3. ਡੰਡਾ

error: copy content is like crime its probhihated