Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਸਬੰਧੀ ਵੋਟਰ ਸੂਚੀਆਂ ਦੇ ਸ਼ਡਿਊਲ ਵਿਚ ਕੀਤੀ ਗਈ ਤਬਦੀਲੀ : ਡਿਪਟੀ ਕਮਿਸ਼ਨਰ

ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਸਬੰਧੀ ਵੋਟਰ ਸੂਚੀਆਂ ਦੇ ਸ਼ਡਿਊਲ ਵਿਚ ਕੀਤੀ ਗਈ ਤਬਦੀਲੀ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ (ਬਿਊਰੋ) 15 ਨਵੰਬਰ
– ਵੋਟਰ ਰਜਿਸਟ੍ਰੇਸ਼ਨ ਦੀ ਮਿਤੀ 29 ਫਰਵਰੀ 2024 ਤੱਕ ਵਧਾਈ
: ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਦੀ ਤਰਫੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨਾਲ ਸਬੰਧਤ ਗੁਰਦੁਆਰਾ ਬੋਰਡ ਚੋਣ ਸਰਕਲਾਂ ਵਿਚ ਵੋਟਰ ਸੂਚੀਆਂ ਦੀ ਤਿਆਰੀ ਲਈ ਸਮਾਂ ਸਾਰਣੀ ਵਿਚ ਬਦਲਾਅ ਕੀਤਾ ਗਿਆ ਹੈ, ਜਿਸ ਤਹਿਤ ਵੋਟਰ ਰਜਿਸਟ੍ਰੇਸ਼ਨ ਦੀ ਮਿਤੀ 15 ਨਵੰਬਰ 2023 ਤੋਂ ਵਧਾ 29 ਫਰਵਰੀ 2024 ਤੱਕ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਪ੍ਰਕਿਰਿਆ ਤਹਿਤ ਵੋਟਰ ਸੂਚੀਆਂ ਦੀ ਤਿਆਰੀ ਅਤੇ ਛਪਾਈ ਦਾ ਕੰਮ 1 ਮਾਰਚ 2024 ਤੋਂ 20 ਮਾਰਚ 2024 ਤੱਕ ਕੀਤਾ ਜਾਵੇਗਾ।
ਇਸ ਤੋਂ ਬਾਅਦ 21 ਮਾਰਚ 2024 ਨੂੰ ਵੋਟਰ ਸੂਚੀਆਂ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ ਅਤੇ ਉਸੇ ਦਿਨ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ਼ ਲੈਣ ਲਈ ਚੋਣ ਹਲਕੇ ਅਨੁਸਾਰ ਨਿਯੁਕਤ ਕੀਤੇ ਗਏ ਅਧਿਕਾਰੀਆਂ ਦੀ ਸੂਚੀ ਜਾਰੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਦੀ ਆਖਰੀ ਮਿਤੀ 11 ਅਪ੍ਰੈਲ, 2024 ਹੋਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਸਿੱਖ ਗੁਰਦੁਆਰਾ ਬੋਰਡ ਚੋਣਾਂ, 1959 ਦੇ ਨਿਯਮ ਨੰਬਰ 10 (3) ਅਨੁਸਾਰ 21 ਅਪ੍ਰੈਲ, 2024 ਤੱਕ ਕਰ ਦਿੱਤਾ ਜਾਵੇਗਾ। ਇਸ ਤੋਂ ਬਾਅਦ 2 ਮਈ 2024 ਨੂੰ ਸਪਲੀਮੈਂਟਰੀ ਸੂਚੀਆਂ ਦੀ ਤਿਆਰੀ ਅਤੇ ਛਪਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੂਚੀ ਦੀ ਅੰਤਿਮ ਪ੍ਰਕਾਸ਼ਨਾ 3 ਮਈ, 2024 ਨੂੰ ਕੀਤੀ ਜਾਵੇਗੀ।