Prime Punjab Times

Latest news
हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ
ADVERTISEMENT
You are currently viewing ਵਾਤਾਵਰਣ ਸਿੱਖਿਆ ਪ੍ਰੋਗਰਾਮ ਅਧੀਨ ਗ੍ਰੀਨ ਸਕੂਲ ਪ੍ਰੋਗਰਾਮ ਆਡਿਟ ਵਾਸਤੇ ਕਰਵਾਈ ਇੱਕ ਦਿਨਾ ਜਿਲ੍ਹਾ ਪੱਧਰੀ ਵਰਕਸ਼ਾਪ

ਵਾਤਾਵਰਣ ਸਿੱਖਿਆ ਪ੍ਰੋਗਰਾਮ ਅਧੀਨ ਗ੍ਰੀਨ ਸਕੂਲ ਪ੍ਰੋਗਰਾਮ ਆਡਿਟ ਵਾਸਤੇ ਕਰਵਾਈ ਇੱਕ ਦਿਨਾ ਜਿਲ੍ਹਾ ਪੱਧਰੀ ਵਰਕਸ਼ਾਪ

ਹਸ਼ਿਆਰਪੁਰ (ਚੌਧਰੀ) 16 ਨਵੰਬਰ

: ਸਿੱਖਿਆ ਵਿਭਾਗ ਪੰਜਾਬ ਵੱਲੋਂ ਵਾਤਾਵਰਣ ਸਿੱਖਿਆ ਪ੍ਰੋਗਰਾਮ ਅਧੀਨ ਗ੍ਰੀਨ ਸਕੂਲ ਪ੍ਰੋਗਰਾਮ ਆਡਿਟ ਵਾਸਤੇ ਇੱਕ ਰੋਜਾ ਜਿਲ੍ਹਾ ਪੱਧਰੀ ਵਰਕਸ਼ਾਪ ਕੈਂਬਰਿਜ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ ਵਿਖੇ ਕਰਵਾਈ ਗਈ। ਇਸ ਮੌਕੇ ਜਿਲ੍ਹਾ ਸਿੱਖਿਆ ਅਫਸਰ ਸੈ: ਸਿੱ: ਹੁਸ਼ਿਆਰਪੁਰ ਸ: ਹਰਭਗਵੰਤ ਸਿੰਘ ਨੇ ਵੱਖ ਵੱਖ ਸਕੂਲਾਂ ਤੋਂ ਵਰਕਸ਼ਾਪ ਵਿੱਚ ਹਾਜਰ ਹੋਏ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੁਨੀਆ ਭਰ ਵਿੱਚ ਵਾਤਾਵਰਣ ਵਿੱਚ ਵੱਧ ਰਹੇ ਪ੍ਰਦੂਸ਼ਨ ਨੇ ਇਸ ਵੇਲੇ ਸਮੁੱਚੀ ਮਨੁੱਖ ਜਾਤੀ ਲਈ ਵੱਡੀ ਚਣੌਤੀ ਖੜ੍ਹੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਵਰਗ ਹੀ ਸਮੁੱਚੀ ਮਨੁੱਖ ਜਾਤੀ ਦੇ ਭਲੇ ਲਈ ਕੁਦਰਤੀ ਸੋਮਿਆਂ ਦੀ ਸੰਭਾਲ ਤੇ ਸਹੀ ਵਰਤੋਂ ਲਈ ਵਿਦਿਆਰਥੀ ਵਰਗ ਵਿੱਚ ਵੱਡੀ ਜਾਗਰੂਕਤਾ ਪੈਦਾ ਕਰ ਸਕਦਾ ਹੈ। ਇਸ ਮੌਕੇ ਜਿਲ੍ਹਾਂ ਸਿੱਖਿਆ ਸੁਧਾਰ ਟੀਮ ਦੇ ਇੰਚਾਰਜ ਪ੍ਰਿੰ. ਸ਼ੈਲਿੰਦਰ ਠਾਕੁਰ, ਈਕੋ ਕਲੱਬ ਪ੍ਰੋਗਰਾਮ ਕੋਆਰਡੀਨੇਟਰ ਅਸ਼ੋਕ ਕੁਮਾਰ ਕਾਲੀਆ, ਜਗਜੀਤ ਸਿੰਘ ਨੇ ਅਧਿਆਪਕਾਂ ਨੂੰ ਸਕੂਲਾਂ ਵਿੱਚ ਚੱਲਣ ਵਾਲੇ ਗਰੀਨ ਸਕੂਲ ਪ੍ਰੋਗਰਾਮ ਦੀ ਰਜਿਸਟਰੇਸ਼ਨ, ਗਤੀਵਿਧੀਆ ਤੇ ਆਡਿਟ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਰਿਸੋਰਸ ਪਰਸਨ ਸੁਖਵਿੰਦਰ ਸਿੰਘ, ਹਰਪ੍ਰੀਤ ਸਿੰਘ, ਨੀਰਜ ਕੰਵਰ ਵੱਖ ਵੱਖ ਸਕੂਲਾਂ ਦੇ ਪ੍ਰਿੰਸੀਪਲ, ਈਕੋ ਕਲੱਬ ਇੰਚਾਰਜ ਤੇ ਅਧਿਆਪਕ ਹਾਜਰ ਸਨ।

ਫੋਟੋ ਕੈਪ : ਹੁਸ਼ਿਆਰਪੁਰ ਵਿਖ ਵਾਤਾਵਰਣ ਸਿੱਖਿਆ ਪ੍ਰੋਗਰਾਮ ਅਧੀਨ ਗ੍ਰੀਨ ਸਕੂਲ ਪ੍ਰੋਗਰਾਮ ਆਡਿਟ ਵਾਸਤੇ ਇੱਕ ਰੋਜਾ ਜਿਲ੍ਹਾ ਪੱਧਰੀ ਵਰਕਸ਼ਾਪ ਦੇ ਵੱਖ ਵੱਖ ਦ੍ਰਿਸ਼।