Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਦੀ ਦਸੂਹਾ ਇਕਾਈ ਦਾ ਕੀਤਾ ਗਿਆ ਗਠਨ

ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਦੀ ਦਸੂਹਾ ਇਕਾਈ ਦਾ ਕੀਤਾ ਗਿਆ ਗਠਨ

ਦਸੂਹਾ (ਚੌਧਰੀ) 16 ਨਵੰਬਰ 

19 ਦੀ ਪੈਨਸ਼ਨ ਪ੍ਰਾਪਤੀ ਦੀ ਸੰਗਰੂਰ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਕਰਨ ਦਾ ਕੀਤਾ ਐਲਾਨ

: ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਦੇ ਦੋਆਬਾ ਜ਼ੋਨ ਦੇ ਕਨਵੀਨਰ ਇੰਦਰ ਸੁਖਦੀਪ ਸਿੰਘ ਓਢਰਾ,ਜ਼ਿਲ੍ਹਾ ਕਨਵੀਨਰ ਗੁਰਜਿੰਦਰ ਸਿੰਘ ਮੰਝਪੁਰ, ਡੈਮੋਕਰਟਿਕ ਮੁਲਾਜ਼ਮ ਫੈਡਰੇਸ਼ਨ (ਡੀ.ਐਮ. ਐੱਫ ) ਦੇ ਜ਼ਿਲ੍ਹਾ ਪ੍ਰਧਾਨ ਪ੍ਰਮੋਦ ਗਿੱਲ, ਜਨਰਲ ਸਕੱਤਰ ਮਨਜੀਤ ਸਿੰਘ ਦਸੂਹਾ ਅਤੇ ਟੈਕਨੀਕਲ ਤੇ ਮਕੈਨਿਕਲ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰੌਸ਼ਨ ਲਾਲ ਦੀ ਪ੍ਰਧਾਨਗੀ ਹੇਠ ਮੁਲਾਜ਼ਮਾਂ ਦੀ ਇੱਕ ਮੀਟਿੰਗ ਸ਼੍ਰੀ ਗੁਰੂ ਰਵਿਦਾਸ ਭਵਨ ਦਸੂਹਾ ਵਿਖੇ ਹੋਈ। ਜਿਸ ਵਿੱਚ ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਦੀ ਦਸੂਹਾ ਬਲਾਕ ਇਕਾਈ ਦਾ ਗਠਨ ਕਰਦਿਆਂ ਸਿਹਤ ਵਿਭਾਗ ਦੇ ਆਗੂ ਲਖਵਿੰਦਰ ਸਿੰਘ ਨੂੰ ਬਲਾਕ ਪ੍ਰਧਾਨ, ਅਧਿਆਪਕ ਆਗੂ ਨਿਰਮਲ ਸਿੰਘ ਨਿਹਾਲਪੁਰ ਨੂੰ ਸੀਨੀਅਰ ਮੀਤ ਪ੍ਰਧਾਨ, ਪਰਮਜੀਤ ਸਿੰਘ ਨੂੰ ਮੀਤ ਪ੍ਰਧਾਨ ਅਤੇ ਜਸਵਿੰਦਰ ਝਿੰਗੜ ਨੂੰ ਜਨਰਲ ਸਕੱਤਰ ਚੁਣਿਆ ਗਿਆ। ਇਸ ਮੌਕੇ ਉੱਤੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੁਰਾਣੀ ਪੈਨਸ਼ਨ ਸਕੀਮ ਨੂੰ ਮੁੜ ਲਾਗੂ ਕਰਨ ਦੇ ਕੀਤੇ ਐਲਾਨ ਦੇ ਇੱਕ ਸਾਲ ਤੋਂ ਵੀ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਹਕੀਕੀ ਰੂਪ ਵਿੱਚ ਪੁਰਾਣੀ ਪੈਨਸ਼ਨ ਸਕੀਮ ਨਾ ਲਾਗੂ ਹੋਣ ਦੇ ਖ਼ਿਲਾਫ਼ ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਪੰਜਾਬ (ਪੀ.ਪੀ.ਪੀ.ਐੱਫ.) ਵਲੋਂ 19 ਨਵੰਬਰ ਦਿਨ ਐਤਵਾਰ ਨੂੰ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਸੂਬਾ ਪੱਧਰੀ ਪੈਨਸ਼ਨ ਪ੍ਰਾਪਤੀ ਰੈਲੀ ਕੀਤੀ ਜਾ ਰਹੀ ਹੈ ਜਿਸ ਵਿੱਚ ਪੰਜਾਬ ਸਰਕਾਰ ਤੋਂ ਮੰਗ ਕੀਤੀ ਜਾਵੇਗੀ ਕਿ ਸੂਬੇ ਅੰਦਰ ਪੁਰਾਣੀ ਪੈਨਸ਼ਨ ਸਕੀਮ ਨੂੰ ਹਕੀਕੀ ਰੂਪ ਵਿੱਚ ਲਾਗੂ ਕਰਦਿਆਂ ਮੁਲਾਜ਼ਮਾਂ ਦੇ ਜਨਰਲ ਪਰਾਵੀਡੈਂਟ ਫ਼ੰਡ (ਜੀ.ਪੀ.ਐੱਫ.) ਦੇ ਖ਼ਾਤੇ ਖੋਲ੍ਹੇ ਜਾਣ ਅਤੇ ਕੇਂਦਰੀ ਪੈਨਸ਼ਨ ਏਜੰਸੀ ਕੋਲ਼ ਜਮ੍ਹਾ ਪੰਜਾਬ ਦੇ ਮੁਲਾਜ਼ਮਾਂ ਦੇ ਕਰੋੜਾਂ ਰੁਪਏ ਮੁਲਾਜ਼ਮਾਂ ਨੂੰ ਵਾਪਿਸ ਦਿਵਾਏ ਜਾਣ। ਇਸ ਮੌਕੇ ਆਗੂਆਂ ਨੇ ਐਲਾਨ ਕੀਤਾ ਕਿ 19 ਨਵੰਬਰ ਦੀ ਸੰਗਰੂਰ ਰੈਲੀ ਵਿੱਚ ਦਸੂਹੇ ਤੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਇਸ ਮੌਕੇ ਮੈਡਮ ਪ੍ਰਦੀਪ, ਮਨਿੰਦਰਜੀਤ ਕੌਰ, ਰਸਨਾ ਦੇਵੀ, ਜੀਵਨ ਕੁਮਾਰ ਸੰਧੂ, ਦਲਜਿੰਦਰ ਸਿੰਘ, ਰਵਿੰਦਰ ਰਵੀ, ਰਾਜਨ ਕੁਮਾਰ, ਵਰਿੰਦਰ ਸੈਣੀ, ਰਾਕੇਸ਼ ਕੁਮਾਰ, ਬਲਬੀਰ ਸਿੰਘ, ਸੁਨੀਲ ਕੁਮਾਰ, ਨਰਿੰਦਰ ਸਿੰਘ ਤੇ ਤਰੁਨਦੀਪ ਸਿੰਘ ਆਦਿ ਆਗੂ ਵੀ ਹਾਜ਼ਰ ਸਨ।

ਫ਼ੋਟੋ ਕੈਪਸ਼ਨ: ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ (ਪੀ.ਪੀ.ਪੀ.ਐੱਫ.) ਦੀ ਮੀਟਿੰਗ ਵਿੱਚ ਸ਼ਾਮਿਲ ਆਗੂ।