Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਕੈਬਨਿਟ ਮੰਤਰੀ ਜਿੰਪਾ ਨੇ ਪੱਤਰਕਾਰਾਂ ਨੂੰ ਸਮਾਜ ਅਤੇ ਦੇਸ਼ ਦੀ ਬਿਹਤਰੀ ਲਈ ਕੰਮ ਕਰਨ ਦਾ ਦਿੱਤਾ ਸੱਦਾ

ਕੈਬਨਿਟ ਮੰਤਰੀ ਜਿੰਪਾ ਨੇ ਪੱਤਰਕਾਰਾਂ ਨੂੰ ਸਮਾਜ ਅਤੇ ਦੇਸ਼ ਦੀ ਬਿਹਤਰੀ ਲਈ ਕੰਮ ਕਰਨ ਦਾ ਦਿੱਤਾ ਸੱਦਾ

ਹੁਸ਼ਿਆਰਪੁਰ (ਬਿਊਰੋ) 16 ਨਵੰਬਰ 

–ਕੌਮੀ ਪ੍ਰੈੱਸ ਦਿਵਸ ਪੱਤਰਕਾਰ ਭਾਈਚਾਰੇ ਨੂੰ ਦਿੱਤੀ ਵਧਾਈ

: ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਲੋਕਤੰਤਰ ਦੇ ਚੌਥੇ ਥੰਮ ਪ੍ਰੈੱਸ/ਮੀਡੀਆ ਨੂੰ ਭੈਅ ਮੁਕਤ ਹੋ ਕੇ ਸਮਾਜ ਸਮਾਜ ਅਤੇ ਦੇਸ਼ ਦੀ ਬਿਹਤਰੀ ਲਈ ਹੋਰ ਮਿਹਨਤ ਨਾਲ ਕੰਮ ਕਰਨ ਦਾ ਦਿੱਤਾ ਸੱਦਾ ਦਿੱਤਾ। ਕੌਮੀ ਪ੍ਰੈੱਸ ਦਿਵਸ ਮੌਕੇ ਪੱਤਰਕਾਰ ਭਾਈਚਾਰੇ ਨੂੰ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਮੀਡੀਆ ਸਾਥੀਆਂ ਨੂੰ ਨਿਰਪੱਖਤਾ ਨਾਲ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 16 ਨਵੰਬਰ 1966 ਤੋਂ ਇਹ ਦਿਨ ਕੌਮੀ ਪ੍ਰੈੱਸ ਦਿਵਸ ਦੇ ਤੌਰ ’ਤੇ ਮਨਾਇਆ ਜਾਂਦਾ ਹੈ, ਜੋ ਕਿ ਸਾਡੇ ਦੇਸ਼ ਵਿਚ ਸੁਤੰਤਰ ਤੇ ਜਿੰਮੇਵਾਰ ਪ੍ਰੈੱਸ ਦੀ ਮੌਜੂਦਗੀ ਦਾ ਸੰਕੇਤ ਦਿੰਦਾ ਹੈ ਅਤੇ ਪ੍ਰੈੱਸ ਦੀ ਆਜ਼ਾਦੀ ਅਤੇ ਜ਼ਿੰਮੇਵਾਰੀ ਵੱਲ ਸਾਡਾ ਧਿਆਨ ਕੇਂਦਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਕੌਮੀ ਪ੍ਰੈੱਸ ਦਿਵਸ ਦਾ ਮਕਸਦ ਪੱਤਰਕਾਰਾਂ ਨੂੰ ਸਸ਼ਕਤੀਕਰਨ ਦੇ ਉਦੇਸ਼ ਨਾਲ ਆਪਣੇ ਆਪ ਨੂੰ ਮੁੜ ਸਰਗਰਮ ਕਰਨ ਦਾ ਮੌਕਾ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿਚ ਪੱਤਰਕਾਰੀ ਦਾ ਖੇਤਰ ਬਹੁਤ ਵਿਸ਼ਾਲ ਹੈ ਅਤੇ ਪੱਤਰਕਾਰੀ ਲੋਕਾਂ ਨੂੰ ਹਰ ਤਰ੍ਹਾਂ ਦੀ ਭਰਪੂਰ ਜਾਣਕਾਰੀ ਤੋਂ ਇਲਾਵਾ ਵਿੱਦਿਅਕ, ਮਨੋਰੰਜਕ ਸੰਦੇਸ਼ ਪਹੁੰਚਾਉਣ ਦੀ ਕਲਾ ਅਤੇ ਢੰਗ ਹੈ। ਉਨ੍ਹਾਂ ਪੱਤਰਕਾਰ ਭਾਈਚਾਰੇ ਨੂੰ ਸ਼ੁੱਭ ਕਾਮਨਾਵਾਂ ਦਿੰਦਿਆਂ ਉਨ੍ਹਾਂ ਨੂੰ ਅੱਜ ਦੇ ਦਿਨ ਤੋਂ ਹੋਰ ਪ੍ਰੇਰਣਾ ਲੈ ਕੇ ਸਮਾਜ ਦੇ ਅਣਗੌਲੇ ਲੋਕਾਂ ਲਈ ਹੋਰ ਵੱਧ ਸ਼ਿੱਦਤ ਨਾਲ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪ੍ਰੈੱਸ ਰਾਹੀਂ ਹੀ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ, ਵਿਕਾਸ ਕਾਰਜਾਂ ਦਾ ਲਾਭ ਆਮ ਲੋਕਾਂ ਤੱਕ ਪੁੱਜਦਾ ਹੈ।