Prime Punjab Times

Latest news
ਵਸੂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਦਿਲਕਸ਼ ਸਿੰਘ ਨੇ ਜਿੱਤਿਆ ਸਿਲਵਰ ਮੈਡਲ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਲਈ ਲੈਕਚਰ ਕਰਵਾਇਆ ਗਿਆ ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ
ADVERTISEMENT
You are currently viewing ਸ਼ਹੀਦ ਸਾਡੇ ਦੇਸ਼ ਦਾ ਗੌਰਵ,ਉਨ੍ਹਾਂ ਦੀ ਕੁਰਬਾਨੀ ਅਨਮੋਲ : ਬ੍ਰਮ ਸ਼ੰਕਰ ਜਿੰਪਾ

ਸ਼ਹੀਦ ਸਾਡੇ ਦੇਸ਼ ਦਾ ਗੌਰਵ,ਉਨ੍ਹਾਂ ਦੀ ਕੁਰਬਾਨੀ ਅਨਮੋਲ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ (ਬਿਊਰੋ) 18 ਨਵੰਬਰ
–ਕੈਬਨਿਟ ਮੰਤਰੀ ਨੇ ਲਾਲਾ ਲਾਜਪਤ ਰਾਏ ਦੇ ਸ਼ਹੀਦੀ ਦਿਵਸ ‘ਤੇ ਸ਼ਰਧਾਂਜਲੀ ਕੀਤੀ ਭੇਂਟ 
–ਲਾਜਪਤ ਰਾਏ ਸਿੱਖਿਆ ਕੇਂਦਰ ਨੂੰ 2 ਲੱਖ ਰੁਪਏ ਦੇਣ ਦਾ ਕੀਤਾ ਐਲਾਨ 
: ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸ਼ਹੀਦ ਸਾਡੇ ਦੇਸ਼ ਦਾ ਗੌਰਵ ਹਨ ਅਤੇ ਦੇਸ਼ ਲਈ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਸਮਾਜ ਆਪਣੇ ਸ਼ਹੀਦਾਂ ਦਾ ਕਰਜ਼ਾ ਕਦੇ ਨਹੀਂ ਚੁਕਾ ਸਕਦਾ। ਉਹ ਲਾਜਪਤ ਰਾਏ ਸਿੱਖਿਆ ਕੇਂਦਰ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼ਹੀਦ ਲਾਲਾ ਲਾਜਪਤ ਰਾਏ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ‘ਤੇ ਸ਼ਰਧਾਂਜਲੀ ਭੇਟ ਕਰਨ ਮੌਕੇ ਸੰਬੋਧਨ ਕਰ ਰਹੇ ਸਨ | ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਲਾਲਾ ਲਾਜਪਤ ਰਾਏ ਇਕ ਉੱਘੇ ਆਜ਼ਾਦੀ ਘੁਲਾਟੀਏ ਸਨ, ਜਿਨ੍ਹਾਂ ਨੂੰ ਅਸੀਂ ਪੰਜਾਬ ਕੇਸਰੀ ਵਜੋਂ ਵੀ ਜਾਣਦੇ ਹਾਂ। ਉਨ੍ਹਾਂ ਨੇ ਅੰਗਰੇਜ਼ੀ ਅਰਥਵਿਵਸਥਾ ਦੇ ਸਮਾਨਾਂਤਰ ਪੰਜਾਬ ਨੈਸ਼ਨਲ ਬੈਂਕ ਅਤੇ ਲਕਸ਼ਮੀ ਇੰਸ਼ੋਰੈਂਸ ਕੰਪਨੀ ਦੀ ਸਥਾਪਨਾ ਕੀਤੀ ਸੀ। ਆਜ਼ਾਦੀ ਦੀ ਲਹਿਰ ਦੀ ਅਗਵਾਈ ਕਰਨ ਵਾਲੇ ਲਾਲਾ ਲਾਜਪਤ ਰਾਏ ਸਾਈਮਨ ਕਮਿਸ਼ਨ ਦਾ ਵਿਰੋਧ ਕਰਦਿਆਂ ਅੰਗਰੇਜ਼ਾਂ ਵੱਲੋਂ ਕੀਤੇ ਲਾਠੀਚਾਰਜ ਵਿਚ ਜ਼ਖ਼ਮੀ ਹੋ ਕੇ ਸ਼ਹੀਦ ਹੋ ਗਏ ਸਨ। ਉਨ੍ਹਾਂ ਕਿਹਾ ਕਿ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ’ਤੇ ਅਮਲ ਕਰਕੇ ਇਸ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਯਤਨਸ਼ੀਲ ਹੈ।
ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਲਾਜਪਤ ਰਾਏ ਐਜੂਕੇਸ਼ਨ ਸੈਂਟਰ ਵਿੱਦਿਆ ਦੇ ਖੇਤਰ ਵਿਚ ਅਹਿਮ ਰੋਲ ਅਦਾ ਕਰ ਰਿਹਾ ਹੈ ਅਤੇ ਬੱਚਿਆਂ ਨੂੰ ਵਧੀਆ ਸਿੱਖਿਆ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ ਦੀ ਸਿੱਖਿਆ ਦੇ ਰਿਹਾ ਹੈ, ਜੋ ਕਿ ਸ਼ਲਾਘਾਯੋਗ ਕਾਰਜ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਆਪਣੀ ਮੁੱਢਲੀ ਸਿੱਖਿਆ ਵੀ ਇਸੇ ਸਕੂਲ ਤੋਂ ਲਈ ਹੈ। ਇਸ ਦੌਰਾਨ ਉਨ੍ਹਾਂ ਆਪਣੇ ਸਕੂਲ ਸਮੇਂ ਅਤੇ ਅਧਿਆਪਕਾਂ ਨੂੰ ਯਾਦ ਕੀਤਾ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਵੀ ਦਿੱਤੀ। ਉਨ੍ਹਾਂ ਲਾਜਪਤ ਰਾਏ ਵਿੱਦਿਅਕ ਸੰਸਥਾ ਨੂੰ ਦੋ ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਸਮਾਗਮ ਦੌਰਾਨ ਸਕੂਲੀ ਬੱਚਿਆਂ ਨੇ ਵੀ ਆਪਣੀਆਂ ਪੇਸ਼ਕਾਰੀਆਂ ਦਿੱਤੀਆਂ। ਇਸ ਮੌਕੇ ਪਿ੍ੰਸੀਪਲ ਰੇਣੂ ਬਾਲਾ, ਜਸਵੰਤ ਪਠਾਨੀਆ, ਸੰਜੀਵ ਅਰੋੜਾ, ਭਰਤ ਗੰਡੋਤਰਾ, ਵਰਿੰਦਰ ਕੁਮਾਰ ਸ਼ਰਮਾ, ਪ੍ਰੇਮ ਸਿੰਘ, ਜਗਦੀਪ ਸਿੰਘ ਖੇੜਾ, ਅਤੁਲ, ਹਰਮਿੰਦਰ ਸਿੰਘ, ਜਤਿੰਦਰਪਾਲ ਕੌਰ, ਅਮ੍ਰਿੰਤਪਾਲ ਕੌਰ ਤੋਂ ਇਲਾਵਾ ਲਾਜਪਤ ਰਾਏ ਸਿੱਖਿਆ ਕੇਂਦਰ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।