Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਕਾਲਜ ਦੇ ਹਿਸਾਬ ਵਿਭਾਗ ਵੱਲੋਂ “ਇੰਟਰਨੈਸ਼ਨਲ ਟੌਲਰੈਂਸ ਡੇ” ਮਨਾਇਆ

ਕਾਲਜ ਦੇ ਹਿਸਾਬ ਵਿਭਾਗ ਵੱਲੋਂ “ਇੰਟਰਨੈਸ਼ਨਲ ਟੌਲਰੈਂਸ ਡੇ” ਮਨਾਇਆ

ਗੜ੍ਹਦੀਵਾਲਾ (ਚੌਧਰੀ) 20 ਨਵੰਬਰ 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਹਿਸਾਬ ਵਿਭਾਗ ਵੱਲੋਂ “ਇੰਟਰਨੈਸ਼ਨਲ ਟੌਲਰੈਂਸ ਡੇ” ਮਨਾਇਆ ਗਿਆ। ਇਸ ਮੌਕੇ ਤੇ ਹਿਸਾਬ ਵਿਭਾਗ ਦੇ ਮੁੱਖੀ ਮੈਡਮ ਗੁਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਇਸ ਦਿਵਸ ਦੇ ਇਤਿਹਾਸ ਤੋਂ ਜਾਣੂੰ ਕਰਵਾਇਆ ਅਤੇ ਉਹਨਾਂ ਨੁੰ ਹਰ ਧਰਮ ਦੇ ਲੋਕਾਂ ਨਾਲ ਸਦਭਾਵਨਾ ਅਤੇ ਅਹਿੰਸਾ ਪੂਰਵਕ ਰਹਿਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਜੀ ਨੇ ਵਿਦਿਆਰਥੀਆਂ ਨੂੰੁੰ ਕਿਹਾ ਕਿ ਸਾਨੂੰ ਆਪਣੇ ਨੈਤਿਕ ਧਰਮ ਨੂੰ ਯਾਦ ਰੱਖਣਾ ਚਾਹੀਦਾ ਹੈ ਅਤੇ ਵੱਖ-ਵੱਖ ਸੰਸਕ੍ਰਿਤੀ ਅਤੇ ਧਰਮਾਂ ਦਾ ਆਦਰ ਸਤਿਕਾਰ ਕਰਨਾ ਚਾਹੀਦਾ ਹੈ। ਮੈਡਮ ਦਲਜੀਤ ਕੌਰ ਅਤੇ ਮੈਡਮ ਸਿਮਰਨਦੀਪ ਕੌਰ ਵੀ ਇਸ ਮੌਕੇ ਤੇ ਹਾਜ਼ਰ ਸਨ।