Prime Punjab Times

Latest news
ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਬੀ.ਬੀ.ਐਮ.ਬੀ. ਹਸਪਤਾਲ ਨੂੰ ਪੀ.ਜੀ.ਆਈ. ਚੰਡੀਗੜ੍ਹ ਦੀ ਤਰਜ਼ 'ਤੇ ਅਪਗ੍ਰ... ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ...
ADVERTISEMENT
You are currently viewing *ਪੁਰਾਣੀ ਪੈਨਸ਼ਨ ਦੀ ਮੰਗ ਕਰਦੇ ਮੁਲਾਜ਼ਮਾਂ ਨੇ, ਫੂਕਿਆ ਪੰਜਾਬ ਸਰਕਾਰ ਦਾ ਪੁਤਲਾ : ਅਮਨਦੀਪ ਸ਼ਰਮਾ,ਪ੍ਰਿੰਸ

*ਪੁਰਾਣੀ ਪੈਨਸ਼ਨ ਦੀ ਮੰਗ ਕਰਦੇ ਮੁਲਾਜ਼ਮਾਂ ਨੇ, ਫੂਕਿਆ ਪੰਜਾਬ ਸਰਕਾਰ ਦਾ ਪੁਤਲਾ : ਅਮਨਦੀਪ ਸ਼ਰਮਾ,ਪ੍ਰਿੰਸ

ਗੜ੍ਹਦੀਵਾਲਾ (ਚੌਧਰੀ) 20 ਨਵੰਬਰ 

: ਗੌਰਮੈਂਟ ਟੀਚਰ ਯੂਨੀਅਨ ਦੇ ਪ੍ਰਧਾਨ ਪ੍ਰਿੰਸੀਪਲ ਅਮਨਦੀਪ ਸ਼ਰਮਾ ਅਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਜ਼ਿਲ੍ਾ ਵਾਈਸ ਪ੍ਰਧਾਨ ਪ੍ਰਿੰਸ ਗੜ੍ਹਦੀਵਾਲਾ ਨੇ ਕਿਹਾ ਕਿ ਇੱਕ ਸਾਲ ਬੀਤ ਜਾਣ ਮਗਰੋਂ ਵੀ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਬਹਾਲੀ ਸਬੰਧੀ ਕੋਈ ਵੀ ਹਾਂ ਪੱਖੀ ਹੁੰਗਾਰਾ ਨਹੀਂ ਭਰ ਰਹੀ | ਜਿਸ ਦੇ ਰੋਸ ਵਜੋਂ ਇਕਾਈ ਗੜ੍ਹਦੀਵਾਲਾ ਦੇ ਐਨ.ਪੀ. ਐਸ. ਮੁਲਾਜ਼ਮਾਂ ਵੱਲੋਂ ਅੱਧੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਅਤੇ ਪੰਜਾਬ ਸਰਕਾਰ ਦਾ ਪੁਤਲਾ ਗੜਦੀ ਵਾਲਾ ਦੇ ਬੱਸ ਸਟੈਂਡ ‘ਤੇ ਫੂਕਿਆ ਗਿਆ | ਉਹਨਾਂ ਨੇ ਕਿਹਾ ਕਿ ਮੁਲਾਜ਼ਮਾਂ ਵਿੱਚ ਬਹੁਤ ਰੋਸ ਪਾਇਆ ਜਾ ਰਿਹਾ ਹੈ ਜਿਸ ਦੇ ਰੋਸ ਵਜੋਂ ਆਉਣ ਵਾਲੇ ਸਮੇਂ ਵਿੱਚ ਮੁੱਖ ਮੰਤਰੀ ਦਾ ਹਰ ਥਾਂ ਤੇ ਹੋਵੇਗਾ ਕਾਲੀਆਂ ਝੰਡੀਆਂ ਦੇ ਨਾਲ ਵਿਰੋਧ ਅਤੇ ਵਿਧਾਨ ਸਭਾ ਸੈਸ਼ਨ ਦੌਰਾਨ ਪੰਜਾਬ ਦੇ ਲੱਖਾਂ ਐਨ.ਪੀ. ਐਸ. ਮੁਲਾਜ਼ਮਾਂ ਵੱਲੋਂ ਵਿਧਾਨ ਸਭਾ ਵੱਲ ਕੀਤਾ ਜਾਵੇਗਾ ਕੂਚ | ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਜਲਦੀ ਐਸ. ਓ. ਪੀ. ਜਾਰੀ ਕਰੇ ਜਿਸ ਨਾਲ ਮੁਲਾਜ਼ਮਾਂ ਨੂੰ ਸ਼ਾਂਤ ਕੀਤਾ ਜਾ ਸਕੇ ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਤਿੱਖੇ ਸੰਘਰਸ਼ ਕਰਨ ਲਈ ਮੁਲਾਜ਼ਮ ਮਜਬੂਰ ਹੋਣਗੇ| ਇਸ ਮੌਕੇ ਜ਼ਿਲ੍ਹਾ ਪ੍ਰਚਾਰਕ ਗੁਰਮੁਖ ਸਿੰਘ ਬਲਾਲਾ ,ਸਚਿਨ ਗੜ੍ਹਦੀਵਾਲਾ,ਬਲਾਕ ਵਾਈਸ ਪ੍ਰਧਾਨ ਪੰਕਜ ਕੁਮਾਰ ਸ਼ਰਮਾ, ਲੈਕ.ਸੰਜੀਵ ਕੁਮਾਰ,ਲੈਕ. ਗੁਰਪ੍ਰੀਤ ਸਿੰਘ ,ਲੈਕ: ਸੁਭਾਸ਼ ਚੰਦਰ, ਅਨੂਪਮ ਰਤਨ , ਅਮਨਦੀਪ ਸਿੰਘ, ਦੀਪਕ ਕੌਂਡਲ, ਮਨੋਜ ਕੁਮਾਰ ਸ਼ਰਮਾ, ਨਗਿੰਦਰਪਾਲ ਸਿੰਘ, ਅਮਨਦੀਪ ਸਹੋਤਾ, ਮੈਡਮ ਰਜਨੀ ਬਾਲਾ ,ਮੈਡਮ ਨਵਨੀਤ ਕੌਰ ਸੁਖਵਿੰਦਰ ਸਿੰਘ , ਚਰਨਜੀਤ ਸਿੰਘ ਅਮਰੀਕ ਸਿੰਘ ਮੀਕਾ, ਗੁਰਪ੍ਰੀਤ ਸਿੰਘ, ਸਰਬਜੀਤ ਸਿੰਘ ਡੱਫਰ, ਮਲਕੀਤ ਸਿੰਘ, ਅਨਿਲ ਕੁਮਾਰ, ਸੋਹਣ ਸਿੰਘ, ਨਵਤੇਜ ਸਿੰਘ, ਸੰਜੀਵ ਕੋਈ, ਰਮਨਦੀਪ ਕੁਮਾਰ, ਅਤੇ ਜ਼ਿਲ੍ਹਾ ਕੈਸ਼ੀਅਰ ਜਗਵਿੰਦਰ ਸਿੰਘ ਮੌਜੂਦ ਸਨ।

error: copy content is like crime its probhihated