Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਕੇ.ਐਮ.ਐਸ ਕਾਲਜ ਵਿਖੇ ਇਨਡੋਰ ਗੇਮਜ਼ ਵਿੱਚ ਚੈੱਸ ਪ੍ਰਤੀਯੋਗਿਤਾ ਕਰਵਾਈ ਗਈ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਕੇ.ਐਮ.ਐਸ ਕਾਲਜ ਵਿਖੇ ਇਨਡੋਰ ਗੇਮਜ਼ ਵਿੱਚ ਚੈੱਸ ਪ੍ਰਤੀਯੋਗਿਤਾ ਕਰਵਾਈ ਗਈ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ (ਚੌਧਰੀ) 22 ਨਵੰਬਰ 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਵਿਦਿਆਰਥੀਆਂ ਦੇ ਮਾਨਸਿਕ ਵਿਕਾਸ ਲਈ ਇਨਡੋਰ ਗੇਮਜ਼ ਵਿੱਚ ਚੈੱਸ ਪ੍ਰਤੀਯੋਗਿਤਾ ਕਰਵਾਈ ਗਈ। ਇਸ ਪ੍ਰਤੀਯੋਗਿਤਾ ਵਿੱਚ ਕਾਲਜ ਦੇ ਵੱਖ ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਜਿਸ ਵਿੱਚ ਦਿਲਪ੍ਰੀਤ ਸਿੰਘ (ਬੀ.ਐਸ.ਸੀ ਆਈ.ਟੀ), ਉਪਿੰਦਰਜੀਤ ਸਿੰਘ (ਬੀ.ਸੀ.ਏ), ਗੁਨਸ਼ਿਖਾ (ਬੀ.ਸੀ.ਏ) ਅਤੇ ਲਵਦੀਪ (ਬੀ.ਸੀ.ਏ) ਨੇ ਸੇਮੀਫ਼ਾਈਨਲ ਵਿੱਚ ਸਥਾਨ ਪ੍ਰਾਪਤ ਕੀਤਾ। ਫਾਈਨਲ ਵਿੱਚ ਉਪਿੰਦਰਜੀਤ ਸਿੰਘ ਅਤੇ ਗੁਨਸ਼ਿਖਾ ਦਾ ਮੁਕਾਬਲਾ ਹੋਇਆ, ਜਿਸ ਵਿੱਚ ਉਪਿੰਦਰਜੀਤ ਸਿੰਘ ਨੂੰ ਜੇਤੂ ਘੋਸ਼ਿਤ ਕੀਤਾ ਗਿਆ। ਇਸ ਮੌਕੇ ਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ ਅਤੇ ਐਚ.ਓ.ਡੀ ਡਾ. ਰਾਜੇਸ਼ ਕੁਮਾਰ ਨੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਤੇ ਲਖਵਿੰਦਰ ਕੌਰ, ਮਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਮਹਿਕ ਸੈਣੀ, ਕਮਲਪ੍ਰੀਤ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।

ਫੋਟੋ : ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ, ਐਚ.ਓ.ਡੀ ਡਾ. ਰਾਜੇਸ਼ ਕੁਮਾਰ ਅਤੇ ਫੈਕਲਟੀ ਮੈਂਬਰ।