Prime Punjab Times

Latest news
ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ ਆਮ ਆਦਮੀ ਕਲੀਨਿਕ ਕਪਾਹਟ ਅਤੇ ਉਥੇ ਚੱਲ ਰਹੇ ਗਰਭਵਤੀ ਅਤੇ ਬੱਚਿਆਂ ਦੇ ਟੀਕਾਕਰਣ ਦੀ ਅਚਨਚੇਤ ਚੈਕਿੰਗ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਨਾਲ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਜਸਦੀਪ ਕੌਰ ਸਨਮਾਨਿਤ, ਸਿ... ਫਲੈਗ ਮਾਰਚ ਦੌਰਾਨ ਜਲੰਧਰ ਰੋਡ ‘ਤੇ ਗੋਲੀਬਾਰੀ, ਹੋਟਲ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ
ADVERTISEMENT
You are currently viewing ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸਵੀਪ ਗਤੀਵਿਧੀਆਂ ਦੇ ਸੰਬੰਧ ਵਿੱਚ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ

ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸਵੀਪ ਗਤੀਵਿਧੀਆਂ ਦੇ ਸੰਬੰਧ ਵਿੱਚ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ

ਗੜ੍ਹਦੀਵਾਲਾ (ਚੌਧਰੀ) 22 ਨਵੰਬਰ 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਸਵੀਪ ਗਤੀਵਿਧੀਆ ਦੇ ਸਬੰਧ ਵਿੱਚ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ।ਇਸ ਵਿੱਚ ਨੋਡਲ ਅਫ਼ਸਰ ਸ੍ਰੀ ਦਵਿੰਦਰ ਕੁਮਾਰ (ਲਾਇਬਰੇਰੀਅਨ) ਨੇ ਵੋਟਰ ਕਾਰਡ ਬਣਾਉਣ ਲਈ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ਤੇ ਜਾਗਰੂਕ ਕਰਦੇ ਹੋਏ ਵੋਟ ਬਣਾਉਣ ਅਤੇ ਮੱਤਦਾਨ ਕਰਨ ਲਈ ਜਾਗਰੂਕ ਕੀਤਾ।ਉਨ੍ਹਾਂ ਕਿਹਾ ਕਿ ਵਿਦਿਆਰਥੀ ਆਪਣਾ ਵੋਟ ਆਨ-ਲਾਈਨ ਜਾ ਆਫ਼ ਲਾਈਨ ਦੋਨਾਂ ਤਰ੍ਹਾਂ ਨਾਲ ਬਣਾ ਸਕਦੇ ਹਨ।ਵੋਟਰ ਹੈਲਪ ਲਾਈਨ ਮੋਬਾਈਲ ਐਪ ਜਾ ਨਵਸਪ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੋ ਵਿਦਿਆਰਥੀ 01/01/2024 ਤੋਂ 18 ਸਾਲ ਜਾਂ ਉਸ ਤੋਂ ਵੱਧ ਉਮਰ ਦੇ ਹੋ ਰਹੇ ਹਨੇ ਉਹ ਆਪਣਾ ਫਾਰਮ ਨੰਬਰ 6 ਭਰ ਕੇ ਨਵਾਂ ਵੋਟਰ ਕਾਰਡ ਬਣਾ ਲੈਣ ਅਤੇ ਜੋ ਵੋਟਰ ਕਾਰਡ ਵਿੱਚ ਬਦਲਾਵ ਕਰਵਾਉਣਾ ਚਾਹੁੰਦੇ ਹਨ ਉਸ ਵਿੱਚ ਬਦਲਾਵ ਕਰਵਾ ਸਕਦੇ ਹਨ।ਪੋਸਟਰ ਮੇਕਿੰਗ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਵਿੱਚ ਕੰਚਨ ਨੇ ਪਹਿਲਾ, ਜਸਪ੍ਰੀਤ ਨੇ ਦੂਜਾ ਸਥਾਨ ਹਾਸਲ ਕੀਤਾ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਇਹਨਾਂ ਮੁਕਾਬਲਿਆ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ ਅਤੇ ਨੋਡਲ ਅਫ਼ਸਰ ਸ਼੍ਰੀ ਦਵਿੰਦਰ ਕੁਮਾਰ ਨੂੰ ਇਹੋ ਜਿਹੇ ਉਪਰਾਲੇ ਕਰਨ ਲਈ ਧੰਨਵਾਦ ਕੀਤਾ।

error: copy content is like crime its probhihated