Prime Punjab Times

Latest news
*ਮਣੀਮਹੇਸ਼ ਜਾਂਦਿਆਂ ਥਾਰ ਤੇ ਡਿੱਗਿਆ ਪੱਥਰ,ਪਿੰਡ ਮੱਲੀਆਂ ਦੇ ਨੌਜਵਾਨ ਦੀ ਹੋਈ ਮੌ+ਤ* ਲੋਕਾਂ ਨੂੂੰ ਅੰਗਦਾਨ ਜਿਹੇ ਨੇਕ ਕਾਰਜ ਲਈ ਵਧ-ਚੜ੍ਹਕੇ ਅੱਗੇ ਆਉਣਾ ਚਾਹੀਦਾਐ : ਡਾ. ਸੁਦੇਸ਼ ਰਾਜਨ DAV ਪਬਲਿਕ ਸਕੂਲ 'ਚ ਤੀਜ ਦਾ ਤਿਉਹਾਰ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਪ੍ਰਵੀਨ ਸੈਣੀ ਬਣੇ ਹੁਸ਼ਿਆਰਪੁਰ ਦੇ ਮੇਅਰ, ਸੁਰਿੰਦਰ ਕੁਮਾਰ ਸੀਨੀਅਰ ਡਿਪਟੀ ਮੇਅਰ ਅਤੇ ਸੰਦੀਪ ਚੇਚੀ ਬਣੇ ਡਿਪਟੀ ਮੇਅਰ ਖ਼ਾਲਸਾ ਕਾਲਜ ਵਿਖੇ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ ਚੋਰ ਮੋਟਰਾਂ ਚੋਂ ਤਾਰਾਂ ਚੋਰੀ ਦੀਆਂ ਵਾਰਦਾਤਾਂ ਨੂੰ ਦੇ ਰਹੇਐ ਅੰਜਾਮ, ਕਿਸਾਨ ਡਾਢੇ ਪ੍ਰੇਸ਼ਾਨ - ਲੱਕੀ ਰਾਏ ਬਲਾਕ ਪੱਧਰੀ ਕੁਇਜ਼,ਏਡਜ਼ ਲੇਖ ਅਤੇ ਲੋਕ ਨਾਚ ਮੁਕਾਬਲਿਆਂ ਵਿੱਚ ਸਸਸਸ ਡੱਫਰ ਦਾ ਸ਼ਾਨਦਾਰ ਪ੍ਰਦਰਸ਼ਨ, ਤਿੰਨੋ ਮੁਕਾਬਲਿਆਂ ... *ਲੁੱਟ ਖੋਹ ਕੀਤੇ ਟਰਾਲੇ ਸਮੇਤ ਸਰੀਏ 03 ਦੋਸ਼ੀ ਆਏ ਪੁਲਿਸ ਅੜਿੱਕੇ*  ਆਜ਼ਾਦੀ ਦਿਵਸ ਸਮਾਗਮ ਲਈ ਤਨਦੇਹੀ ਨਾਲ ਜ਼ਿੰਮੇਵਾਰੀ ਨਿਭਾਉਣ ਅਧਿਕਾਰੀ : ਰਾਕੇਸ਼ ਕੁਮਾਰ ਮੀਣਾ KMS ਕਾਲਜ ਦਸੂਹਾ ਵਿਖੇ ਨਵੇਂ ਅਕਾਦਮਿਕ ਸੈਸ਼ਨ 2026-27 ਦੀ ਸ਼ੁਰੂਆਤ ਹੋਵੇਗੀ ਸ਼ਾਨਦਾਰ
ADVERTISEMENT
You are currently viewing ਆਵਾਜ਼ੀ ਪ੍ਰਦੂਸ਼ਣ ਸਬੰਧੀ ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਹੁਕਮ

ਆਵਾਜ਼ੀ ਪ੍ਰਦੂਸ਼ਣ ਸਬੰਧੀ ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਹੁਕਮ

ਹੁਸ਼ਿਆਰਪੁਰ (ਬਿਊਰੋ) 22 ਨਵੰਬਰ 

: ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵਲੋਂ ਫੌਜਦਾਰੀ ਜ਼ਾਬਤਾ ਸੰਘਤਾ 1973 (1973 ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਾਰੀ ਕੀਤੇ ਹੁਕਮ ਅਨੁਸਾਰ ਜ਼ਿਲ੍ਹੇ ਵਿਚ  ਕੋਈ ਵੀ ਆਵਾਜ਼ੀ ਪ੍ਰਦੂਸ਼ਣ/ਜ਼ਿਆਦਾ ਸ਼ੋਰ ਕਰਨ ਵਾਲੇ ਯੰਤਰਾਂ, ਸੰਗੀਤ ਵਾਲੇ ਅਤੇ ਕਿਸੇ ਤਰ੍ਹਾਂ ਦੇ ਅਵਾਜ਼ੀ ਪ੍ਰਦੂਸ਼ਣ, ਸ਼ੋਰ, ਧਮਕ ਪੈਦਾ ਕਰਨ ਯੋਗ ਅਤੇ ਕਿਸੇ ਵੀ ਤਰ੍ਹਾਂ ਦੇ ਪਟਾਕਿਆਂ ਅਤੇ ਆਤਿਸ਼ਬਾਜੀ ਚਲਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਹੋਵੇਗੀ।
ਇਹ ਪਾਬੰਦੀ ਕੇਵਲ ਰੰਗ ਪੈਦਾ ਕਰਨ ਵਾਲੇ ਪਟਾਖਿਆਂ ਅਤੇ ਫੁਲਝੜੀਆਂ ’ਤੇ ਲਾਗੂ ਨਹੀਂ ਹੋਵੇਗੀ। ਇਸੇ ਤਰ੍ਹਾਂ ਗੱਡੀਆਂ ਆਦਿ ਵਿਚ ਕਿਸੇ ਤਰ੍ਹਾਂ ਦੇ ਪ੍ਰੈਸ਼ਰ ਹਾਰਨ, ਵੱਖ-ਵੱਖ ਸੰਗੀਤ ਵਾਲੇ ਅਤੇ ਕਿਸੇ ਤਰ੍ਹਾਂ ਦਾ ਆਵਾਜ਼ੀ ਪ੍ਰਦੂਸ਼ਣ, ਸ਼ੋਰ, ਧਮਕ, ਜ਼ਿਆਦਾ ਆਵਾਜ਼ ਪੈਦਾ ਕਰਨ ਵਾਲੇ ਹਾਰਨ ਨੂੰ ਵਜਾਉਣ ’ਤੇ ਵੀ ਪੂਰਨ ਤੌਰ ’ਤੇ ਪਾਬੰਦੀ ਹੋਵੇਗੀ। ਸਿਰਫ ਸਰਕਾਰ ਵਲੋਂ ਨਿਰਧਾਰਤ ਕੀਤੇ ਗਏ ਹਾਰਨ ਜੋ ਆਵਾਜ਼ੀ ਪ੍ਰਦੂਸ਼ਣ ਤੋਂ ਰਹਿਤ ਹੋਣ, ਹੀ ਨਿਰਧਾਰਤ ਆਵਾਜ਼ ਵਿਚ ਵਜਾਏ ਜਾ ਸਕਦੇ ਹਨ।
ਇਸ ਤੋਂ ਇਲਾਵਾ ਕਿਸੇ ਵੀ ਗੈਰ ਸਰਕਾਰੀ ਇਮਾਰਤਾਂ, ਵਪਾਰਕ ਦੁਕਾਨਾਂ, ਜਨਤਕ ਥਾਵਾਂ, ਸਿਨੇਮਿਆਂ, ਮਾਲਜ਼, ਹੋਟਲ ਰੈਸਟੋਰੈਂਟ ਅਤੇ ਮੇਲਿਆਂ ਆਦਿ ਵਿਚ ਉੱਚੀ ਆਵਾਜ਼ ਅਤੇ ਧਮਕ ਪੈਦਾ ਕਰਨ ਵਾਲੇ ਮਿਊਜ਼ਿਕ ਅਤੇ ਅਸ਼ਲੀਲ ਗੀਤ ਚਲਾਏ ਜਾਣ ’ਤੇ ਪੂਰਨ ਤੌਰ ’ਤੇ ਪਾਬੰਦੀ ਹੈ। ਸਾਇਲੈਂਸ ਜ਼ੋਨ ਜਿਵੇਂ ਕਿ ਮੰਤਰਾਲਾ, ਇਨਵਾਇਰਮੈਂਟ, ਜੰਗਲਾਤ, ਹਸਪਤਾਲਾਂ, ਵਿੱਦਿਅਕ ਸੰਸਥਾਵਾਂ, ਅਦਾਲਤਾਂ, ਧਾਰਮਿਕ ਸੰਸਥਾਵਾਂ ਜਾਂ ਕੋਈ ਇਲਾਕਾ ਜਿਹੜਾ ਕਿ ਸਮਰੱਥ ਅਧਿਕਾਰੀ ਵਲੋਂ ਸਾਇਲੈਂਸ ਜੋਨ ਐਲਾਨਿਆ ਗਿਆ ਹੋਵੇ, ਦੇ 100 ਮੀਟਰ ਦੇ ਘੇਰੇ ਅੰਦਰ ਆਤਿਸ਼ਬਾਜ਼ੀ/ਪਟਾਖਿਆਂ/ਲਾਊਡ ਸਪੀਕਰਾਂ/ਪ੍ਰੈਸ਼ਰ ਹਾਰਨਾਂ ਅਤੇ ਸ਼ੋਰ ਪੈਦਾ ਕਰਨ ਵਾਲੇ ਯੰਤਰਾਂ ਦੇ ਚਲਾਉਣ/ਲਗਾਉਣ ’ਤੇ ਪੂਰਨ ਪਾਬੰਦੀ ਹੋਵੇਗੀ। ਇਸੇ ਤਰ੍ਹਾਂ ਖਾਸ ਹਾਲਤਾਂ ਅਤੇ ਮੌਕਿਆਂ ਸਮੇਂ ਪ੍ਰਬੰਧਕ, ਧਾਰਮਿਕ ਸਥਾਨਾਂ/ਪੰਡਾਲਾਂ ਵਿਚ ਲਾਊਡ ਸਪੀਕਰ ਅਤੇ ਅਧਿਕਾਰਤ ਮੈਰਿਜ ਪੈਲਸਾਂ ਵਿਚ ਡੀ ਜੇ/ਆਰਕੈਸਟਰਾ, ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਪੰਜਾਬ ਇੰਸਟਰੂਮੈਂਟਸ (ਕੰਟਰੋਲ ਆਫ ਨੋਆਇਸ) ਐਕਟ 1956 ਵਿਚ ਦਰਜ ਸ਼ਰਤਾਂ ਸਹਿਤ ਲਿਖਤੀ ਪ੍ਰਵਾਨਗੀ ਤੋਂ ਬਿਨਾਂ ਨਹੀਂ ਚਲਾਉਣਗੇ।
ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਲੋੜੀਂਦੀ ਪ੍ਰਵਾਨਗੀ ਲੈਣ ਦੇ ਬਾਵਜੂਦ ਮਾਨਯੋਗ ਸੁਪਰੀਮ ਕੋਰਟ ਆਫ਼ ਇੰਡੀਆ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਿਸੇ ਵੱਲੋਂ ਵੀ ਕਿਸੇ ਵੀ ਥਾਂ ’ਤੇ ਚਲਾਏ ਜਾ ਰਹੇ ਲਾਊਡ ਸਪੀਕਰਾਂ/ਡੀ ਜੇ/ਸੰਗੀਤਕ ਯੰਤਰ/ਐਡਰੈਸ ਸਿਸਟਮ ਆਦਿ ਦੀ ਆਵਾਜ਼ ਸੀਮਾ ਸਬੰਧਤ ਜਗ੍ਹਾ ਦੇ ਆਵਾਜ਼ੀ ਸਟੈਂਡਰਡ ਸੀਮਾ ਨਿਸ਼ਚਿਤ ਕੀਤੀ ਗਈ ਹੈ, ਜਿਸ ਤਹਿਤ ਉਦਯੋਗਿਕ ਅਦਾਰਿਆਂ ਵਿੱਚ ਦਿਨ ਵੇਲੇ 75 ਡੀ ਬੀ (ਏ) ਅਤੇ ਰਾਤ ਸਮੇਂ 70 ਡੀ ਬੀ (ਏ), ਕਮਰਸ਼ੀਅਲ ਏਰੀਏ ਵਿਚ ਦਿਨ ਵੇਲੇ 65 ਅਤੇ ਰਾਤ ਸਮੇਂ 55, ਰਿਹਾਇਸ਼ੀ ਏਰੀਏ ਵਿਚ ਦਿਨ ਵੇਲੇ 55 ਅਤੇ ਰਾਤ ਸਮੇਂ 45 ਅਤੇ ਸਾਈਲੈਂਸ ਜ਼ੋਨ ਵਿਚ ਦਿਨ ਵੇਲੇ 50 ਡੀ ਬੀ (ਏ) ਅਤੇ ਰਾਤ ਸਮੇਂ 40 ਡੀ ਬੀ (ਏ) ਤੋਂ ਵੱਧ ਨਹੀਂ ਹੋਵੇਗੀ। ਇਸ ਪਾਬੰਦੀ ਦਾ ਦਿਨ ਦੇ ਸਮੇਂ ਦਾ ਮਤਲਬ ਸਵੇਰੇ 6-00 ਵਜੇ ਤੋਂ ਰਾਤ 10-00 ਵਜੇ ਤੱਕ ਹੈ। ਇਹ ਹੁਕਮ ਸਰਕਾਰੀ ਮਸ਼ੀਨਰੀ ਅਤੇ ਐਮਰਜੈਂਸੀ ਦੀ ਸਥਿਤੀ ਵਿਚ ਲਾਗੂ ਨਹੀਂ ਹੋਵੇਗਾ। ਇਹ ਹੁਕਮ 8 ਜਨਵਰੀ 2024 ਤੱਕ ਲਾਗੂ ਰਹਿਣਗੇ।

error: copy content is like crime its probhihated