Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸੁਰੇਂਦਰ ਲਾਂਬਾ ਨੇ ਐਸ.ਐਸ.ਪੀ ਹੁਸ਼ਿਆਰਪੁਰ ਵਜੋਂ ਚਾਰਜ ਸੰਭਾਲਿਆ

ਸੁਰੇਂਦਰ ਲਾਂਬਾ ਨੇ ਐਸ.ਐਸ.ਪੀ ਹੁਸ਼ਿਆਰਪੁਰ ਵਜੋਂ ਚਾਰਜ ਸੰਭਾਲਿਆ

ਹੁਸ਼ਿਆਰਪੁਰ (PPT NEWS) 23 ਨਵੰਬਰ

–ਕਿਹਾ, ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣਾ ਅਤੇ ਜ਼ਿਲ੍ਹਾ ਵਾਸੀਆਂ ਦੀਆਂ ਦੁੱਖ-ਤਕਲੀਫ਼ਾਂ ਦੂਰ ਕਰਨਾ ਪਹਿਲੀ ਤਰਜੀਹ

 : 2013 ਬੈਚ ਦੇ ਆਈ. ਪੀ. ਐਸ ਅਫਸਰ ਸੁਰੇਂਦਰ ਲਾਂਬਾ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਐਸ. ਐਸ. ਪੀ ਵਜੋਂ ਆਪਣਾ ਚਾਰਜ ਸੰਭਾਲ ਲਿਆ। ਇਸ ਤੋਂ ਪਹਿਲਾਂ ਉਹ ਸੰਗਰੂਰ ਜ਼ਿਲ੍ਹੇ ਦੇ ਐਸ. ਐਸ. ਪੀ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਆਪਣੇ ਦਫ਼ਤਰ ਵਿਖੇ ਚਾਰਜ ਸੰਭਾਲਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਰਹੱਦੀ ਜ਼ਿਲ੍ਹਾ ਹੋਣ ਕਾਰਨ ਹੁਸ਼ਿਆਰਪੁਰ ਇਕ ਸੰਵੇਦਨਸ਼ੀਲ ਜ਼ਿਲ੍ਹਾ ਹੈ ਅਤੇ ਇਥੇ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਅਪਰਾਧੀ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ ਅਤੇ ਆਮ ਲੋਕਾਂ ਦੀਆਂ ਦੁੱਖ-ਤਕਲੀਫ਼ਾਂ ਜਲਦ ਅਤੇ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣਗੀਆਂ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਸਲਾਹ ਦਿੱਤੀ ਕਿ ਉਹ ਆਪਣੀ ਸ਼ਿਕਾਇਤ ਸਬੰਧਤ ਥਾਣੇ ਜਾਂ ਚੌਕੀ ਵਿਚ ਹੀ ਦਰਜ ਕਰਵਾਉਣ ਅਤੇ ਜੇਕਰ ਉਥੇ ਉਨ੍ਹਾਂ ਦੀ ਸੁਣਵਾਈ ਨਹੀਂ ਹੁੰਦੀ ਤਾਂ ਹੀ ਉਹ ਐਸ. ਐਸ. ਪੀ ਦਫ਼ਤਰ ਨਾਲ ਸੰਪਰਕ ਕਰਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਮੂਹ ਚੌਕੀਆਂ ਅਤੇ ਥਾਣਿਆਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਫਿਰਕੂ ਏਕਤਾ ਅਤੇ ਸਦਭਾਵਨਾ ਬਣਾਈ ਰੱਖਣ ਲਈ ਜ਼ਿਲ੍ਹਾ ਪੁਲਿਸ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਵੱਡੀ ਪੱਧਰ ’ਤੇ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤਹਿਤ ਪਹਿਲਾ ਕੰਮ ਨੌਜਵਾਨਾਂ ਨੂੰ ਨਸ਼ਿਆਂ ਦੇ ਜਾਲ ’ਚੋਂ ਬਾਹਰ ਕੱਢਣ ਦਾ ਕੀਤਾ ਜਾਵੇਗਾ ਅਤੇ ਦੂਜਾ ਕੰਮ ਨਸ਼ਿਆਂ ਨੂੰ ਪੈਸੇ ਕਮਾਉਣ ਦਾ ਧੰਦਾ ਬਣਾਉਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦਾ ਹੋਵੇਗਾ। ਇਸ ਤੋਂ ਪਹਿਲਾਂ ਹੁਸ਼ਿਆਰਪੁਰ ਪਹੁੰਚਣ ’ਤੇ ਪੁਲਿਸ ਵੱਲੋਂ ਉਨ੍ਹਾਂ ਨੂੰ ਸ਼ਾਨਦਾਰ ਸਲਾਮੀ ਦਿੱਤੀ ਗਈ। ਇਸ ਮੌਕੇ ਜ਼ਿਲ੍ਹਾ ਪੁਲਿਸ ਦੇ ਸਮੂਹ ਆਹਲਾ ਅਧਿਕਾਰੀ ਹਾਜ਼ਰ ਸਨ।