Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing 2,74,80,450/- ਰੁਪਏ ਤੋਂ ਜਿਆਦਾ ਰਕਮ ਦੀ ਠੱਗੀ ਮਾਰਨ ਵਾਲਾ ਦੋਸ਼ੀ ਆਇਆ ਪੁਲਿਸ ਅੜਿੱਕੇ

2,74,80,450/- ਰੁਪਏ ਤੋਂ ਜਿਆਦਾ ਰਕਮ ਦੀ ਠੱਗੀ ਮਾਰਨ ਵਾਲਾ ਦੋਸ਼ੀ ਆਇਆ ਪੁਲਿਸ ਅੜਿੱਕੇ

ਗੜ੍ਹਦੀਵਾਲਾ (ਪ੍ਰਦੀਪ ਕੁਮਾਰ /ਚੌਧਰੀ ) 24 ਨਵੰਬਰ 

: ਆਮ ਲੋਕਾਂ ਨਾਲ ਕਰੀਬ  2,74,80,450/- ਰੁਪਏ ਤੋਂ ਜਿਆਦਾ ਰਕਮ ਦੀ ਠੱਗੀ ਮਾਰਨ ਵਾਲੇ ਦੋਸ਼ੀ ਨੂੰ ਗੜ੍ਹਦੀਵਾਲਾ ਪੁਲਿਸ ਨੇ ਕਾਬੂ ਕੀਤਾ ਹੈ ।ਮੁਲਜ਼ਮ ਦੀ ਪਛਾਣ ਪੁਸ਼ਪਿੰਦਰ ਸਿੰਘ ਪੁੱਤਰ ਲੇਟ ਕਰਨੈਲ ਸਿੰਘ ਵਾਸੀ ਪਿੰਡ ਹਰਦੋਨੇਕਨਾਮਾ ਥਾਣਾ ਦਸੂਹਾ ਹੁਸ਼ਿਆਰਪੁਰ ਵਜੋਂ ਹੋਈ ਹੈ ।

ਐਸ.ਐਸ.ਪੀ .ਸੁਰਿੰਦਰ ਲਾਂਬਾ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸਿਆਰਪਰ ਦੇ ਦਿਸਾ ਨਿਰਦੇਸ਼ਾ ਮੁਤਾਬਿਕ ਇਲਾਕਾ ਥਾਣਾ ਵਿੱਚ ਲੁੱਟ ਖੋਹ,ਠੱਗੀ ਅਤੇ ਚੋਰੀਆਂ ਦੀਆਂ ਵਾਰਦਾਤਾਂ ਰੋਕਣ ਲਈ ਅਤੇ ਨਸ਼ਿਆਂ ਦੀ ਰੋਕ ਥਾਮ ਲਈ ਚੱਲ ਰਹੀ ਸਪੈਸ਼ਲ ਮੁਹਿੰਮ ਸਬੰਧੀ ਸ: ਕੁਲਵੰਤ ਸਿੰਘ  ਪੀਪੀਐਸ ਡੀਐਸਪੀ ਸਬ ਡਵੀਜਨ ਟਾਂਡਾ ਵਲੋ ਦਿੱਤੀਆਂ ਹਦਾਇਤਾਂ ਮੁਤਾਬਿਕ ਸਬ ਇੰਸਪੈਕਟਰ ਮਲਕੀਤ ਸਿੰਘ ਮੁੱਖ ਅਫਸਰ ਥਾਣਾ ਗੜਦੀਵਾਲਾ ਦੀ ਨਿਗਰਾਨੀ ਹੇਠ ਥਾਣਾ ਗੜਦੀਵਾਲਾ ਪੁਲਿਸ ਵੱਲੋ ਦੌਰਾਨੇ ਚੈਕਿੰਗ ਮੁਕੱਦਮਾ ਨੰਬਰ 85 ਮਿਤੀ 13-09-2023 ਅ/ਧ 406,420,120-B IPC ਥਾਣਾ ਗੜਦੀਵਾਲਾ ਦੇ ਦੋਸ਼ੀ ਪੁਸ਼ਪਿੰਦਰ ਸਿੰਘ ਪੁੱਤਰ ਲੇਟ ਕਰਨੈਲ ਸਿੰਘ ਵਾਸੀ ਪਿੰਡ ਹਰਦੋਨੇਕਨਾਮਾ ਥਾਣਾ ਦਸੂਹਾ ਹੁਸ਼ਿਆਰਪੁਰ ਜਿਸਨੇ ਆਪਣੇ ਦੋ ਹੋਰ ਸਾਥੀਆਂ ਪੂਨਮ ਸ਼ਰਮਾਂ ਪਤਨੀ ਸਵ: ਨਰੇਸ਼ ਕੁਮਾਰ ਅਤੇ ਮੋਹਿਤ ਸ਼ਰਮਾ ਪੁੱਤਰ ਨਰੇਸ਼ ਕੁਮਾਰ ਵਾਸੀ ਮਕਾਨ ਨੰਬਰ ਬੀ-17/124 ਪ੍ਰੇਮਗੜ੍ਹ ਵਾਰਡ ਨੰਬਰ 31 ਹੁਸ਼ਿਆਰਪੁਰ ਨਾਲ ਮਿਲ ਕੇ ਆਮ ਲੋਕਾਂ ਨਾਲ ਕਰੀਬ 2,74,80,450/- ਰੁਪਏ ਤੋਂ ਜਿਆਦਾ ਰਕਮ ਦੀ ਠੱਗੀ ਮਾਰੀ ਸੀ। ਜਿਸਦੀ ਪੁਲਿਸ ਨੂੰ ਕਾਫੀ ਸਮੇਂ ਤੋ ਭਾਲ ਸੀ, ਨੂੰ ਮਿਤੀ 23-11-23 ਨੂੰ ਏ ਐਸ ਆਈ ਸੱਤਪਾਲ ਸਿੰਘ ਵੱਲੋ ਸਮੇਤ ਪੁਲਿਸ ਪਾਰਟੀ ਦੌਰਾਨੇ ਚੈਕਿੰਗ ਗ੍ਰਿਫਤਾਰ ਕੀਤਾ ਗਿਆ। ਜਿਸਨੂੰ ਅੱਜ ਮਾਣਯੋਗ ਅਦਾਲਤ ਵਿਖੇ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਦੂਸਰੇ ਦੋਸ਼ੀਆ ਬਾਰੇ ਪਤਾਯੋਈ ਕੀਤੀ ਜਾਵੇਗੀ।