Prime Punjab Times

Latest news
DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ
ADVERTISEMENT
You are currently viewing ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਵਿੱਚ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੀ ਸ਼ਮੂਲੀਅਤ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਵਿੱਚ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੀ ਸ਼ਮੂਲੀਅਤ

ਗੜ੍ਹਦੀਵਾਲਾ (ਚੌਧਰੀ) 25 ਨਵੰਬਰ 

: ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੜ੍ਹਦੀਵਾਲਾ ਸ਼ਹਿਰ ਵਿਖੇ ਸਜਾਏ ਗਏ ਨਗਰ ਕੀਰਤਨ ਵਿੱਚ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਪ੍ਰਿੰ. ਡਾ. ਜਸਪਾਲ ਸਿੰਘ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ – ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਕੱਢਿਆ ਗਿਆ। ਇਸ ਨਗਰ ਕੀਰਤਨ ਵਿੱਚ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਦੇ ਵਿਦਿਆਰਥੀ ਤੇ ਅਧਿਆਪਕ ਸਾਹਿਬਾਨ ਵੀ ਸ਼ਾਮਿਲ ਹੋਏ। ਇਹ ਨਗਰ ਕੀਰਤਨ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਤੋਂ ਸ਼ੁਰੂ ਹੋ ਕੇ ਗੜ੍ਹਦੀਵਾਲਾ ਇਲਾਕੇ ਦੇ ਵੱਖ – ਵੱਖ ਸਥਾਨਾਂ ਤੋਂ ਹੁੰਦਾ ਹੋਇਆ ਵਾਪਸ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਪਹੁੰਚਿਆ। ਸ਼ਹਿਰ ਨਿਵਾਸੀਆਂ ਨੇ ਇਸ ਮਹਾਨ ਨਗਰ ਕੀਰਤਨ ਦਾ ਫੁੱਲਾਂ ਨਾਲ ਸਵਾਗਤ ਕੀਤਾ ਤੇ ਬਹੁਤ ਸਾਰੀਆਂ ਥਾਵਾਂ ‘ਤੇ ਲੰਗਰ ਲਗਾਏ ਗਏ। ਇਸ ਦੌਰਾਨ ਵੱਖ-ਵੱਖ ਵਿਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਸਕੂਲੀ ਬੈਂਡ ਵਾਜਿਆਂ ਦੀ ਧੁੰਨ ਉੱਪਰ ਸ਼ਬਦ ਗਾਇਨ ਕੀਤਾ ਅਤੇ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ। ਰਾਗੀ ਜਥਿਆਂ ਨੇ ਸ਼ਬਦ ਕੀਰਤਨ ਦੁਆਰਾ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ।