Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਸ਼ਰਧਾਲੂਆਂ ਦਾ ਸਦੀਆਂ ਦਾ ਇੰਤਜ਼ਾਰ ਹੋਵੇਗਾ ਖਤਮ, ਜਨਵਰੀ ‘ਚ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਅਯੋਧਿਆ ਰਾਮ ਮੰਦਰ ਵਿਚ ਬਿਰਾਜਮਾਨ ਹੋਣਗੇ ਰਾਮ ਲੱਲਾ : ਪਰਮਜੀਤ ਸਿੰਘ ਗਿੱਲ

ਸ਼ਰਧਾਲੂਆਂ ਦਾ ਸਦੀਆਂ ਦਾ ਇੰਤਜ਼ਾਰ ਹੋਵੇਗਾ ਖਤਮ, ਜਨਵਰੀ ‘ਚ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਅਯੋਧਿਆ ਰਾਮ ਮੰਦਰ ਵਿਚ ਬਿਰਾਜਮਾਨ ਹੋਣਗੇ ਰਾਮ ਲੱਲਾ : ਪਰਮਜੀਤ ਸਿੰਘ ਗਿੱਲ

ਬਟਾਲਾ (ਅਵਿਨਾਸ਼ ਸ਼ਰਮਾ‌) 25 ਨਵੰਬਰ 

: ਸਾਰੇ ਦੇਸ਼ ਵਾਸੀਆਂ ਨੂੰ ਆਪੋ-ਆਪਣੇ ਇਲਾਕੇ ਵਿੱਚ ਇਕੱਠੇ ਹੋ ਕੇ ਇਸ ਪ੍ਰੋਗਰਾਮ ਨੂੰ ਵੱਡੇ ਪੱਧਰ ’ਤੇ ਮਨਾਉਣਾ ਚਾਹੀਦਾਐ। ਲੋਕ ਸਭਾ ਹਲਕਾ ਗੁਰਦਾਸਪੁਰ ਦੇ ਸੀਨੀਅਰ ਆਗੂ ਅਤੇ ਹਿਮਾਲਿਆ ਪਰਿਵਾਰ ਸੰਗਠਨ ਦੇ ਕੌਮੀ ਮੀਤ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੇ ਦੱਸਿਆ ਕਿ ਅਯੁੱਧਿਆ ਰਾਮ ਮੰਦਰ ਵਿੱਚ ਭਗਵਾਨ ਰਾਮਲਲਾ ਦੇ ਪਵਿੱਤਰ ਪ੍ਰਕਾਸ਼ ਪ੍ਰੋਗਰਾਮ ਦੀਆਂ ਤਿਆਰੀਆਂ ਤੇਜ਼ੀ ਨਾਲ ਕੀਤੀਆਂ ਜਾ ਰਹੀਆਂ ਹਨ। ਇਸ ਪ੍ਰੋਗਰਾਮ ਨੂੰ ਸ਼ਾਨਦਾਰ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਇਸ ਦੌਰਾਨ ਰਾਮ ਮੰਦਰ ਦੀ ਉਸਾਰੀ ਦਾ ਕੰਮ ਵੀ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਮੰਦਰ ਦੀ ਉਸਾਰੀ ਦਾ ਕੰਮ ਲਗਭਗ 80 ਫੀਸਦੀ ਪੂਰਾ ਹੋ ਚੁੱਕਾ ਹੈ।

ਗਿੱਲ ਨੇ ਦੱਸਿਆ ਕਿ ਜਾਣਕਾਰੀ ਹੈ ਕਿ ਮੰਦਰ ਦੇ 70 ਥੰਮ੍ਹਾਂ ‘ਤੇ ਮੂਰਤੀਆਂ ਬਣਾਉਣ ਦਾ ਕੰਮ ਚੱਲ ਰਿਹਾ ਹੈ। ਹਾਲ ਹੀ ਵਿੱਚ ਤਿਉਹਾਰਾਂ ਦੇ ਕਾਰਨ ਇਹ ਕੰਮ ਮੱਠਾ ਪੈ ਗਿਆ ਸੀ ਪਰ ਹੁਣ ਉਹ ਵੀ ਤੇਜ਼ੀ ਨਾਲ ਪੂਰਾ ਹੋਵੇਗਾ।

ਸਰਦਾਰ ਗਿੱਲ ਨੇ ਦੱਸਿਆ ਕਿ ਰਾਮ ਮੰਦਰ ਦੀ ਪੂਰਬ ਦਿਸ਼ਾ ਵਿੱਚ ਪਹਿਲੀ ਮੰਜ਼ਿਲ ਦਾ ਕੰਮ ਚੱਲ ਰਿਹਾ ਹੈ ਜੋ ਕਿ 21 ਦਸੰਬਰ ਤੱਕ ਮੁਕੰਮਲ ਹੋ ਜਾਵੇਗਾ। ਪੱਛਮੀ ਪਾਸੇ ਵੱਲ ਵੀ ਕੰਧ ਬਣਾਈ ਗਈ ਹੈ, ਹੇਠਲੇ ਕਿਨਾਰੇ ਦੀਆਂ ਕੰਧਾਂ ਖੜ੍ਹੀਆਂ ਕੀਤੀਆਂ ਗਈਆਂ ਹਨ। ਪੂਰਬੀ ਪਾਸੇ ਤੋਂ ਕਿਲਾਰਾ ਲਗਭਗ ਪੂਰਾ ਹੋ ਗਿਆ ਹੈ। ਮੰਦਰ ਦੀ ਹੇਠਲੀ ਮੰਜ਼ਿਲ ਦਾ ਕੰਮ ਪੂਰਾ ਹੋ ਜਾਵੇਗਾ ਅਤੇ ਦੂਜੀ ਮੰਜ਼ਿਲ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਮੀਨੀ ਮੰਜ਼ਿਲ ਦਾ ਸਾਰਾ ਕੰਮ 22 ਜਨਵਰੀ ਤੱਕ ਮੁਕੰਮਲ ਕਰ ਲਿਆ ਜਾਵੇਗਾ।

ਗਿੱਲ ਨੇ ਦੱਸਿਆ ਕਿ ਜਾਣਕਾਰੀ ਅਨੁਸਾਰ ਰਾਮ ਮੰਦਰ ਦੇ ਚਾਰ ਮੰਡਪ ਪੂਰੇ ਕੀਤੇ ਜਾਣਗੇ। ਗ੍ਰਹਿ ਮੰਡਪ ਨਾਮਕ ਮੰਡਪ ਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ, ਜੋ ਭਵਿੱਖ ਵਿੱਚ ਵੀ ਜਾਰੀ ਰਹੇਗਾ। ਪਾਵਨ ਅਸਥਾਨ ਦੀ ਉਸਾਰੀ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ ਅਤੇ ਇਸ ਦੀ ਸਫ਼ਾਈ ਵੀ ਕਰਵਾਈ ਜਾ ਚੁੱਕੀ ਹੈ। ਹੁਣ ਸਿੰਘਾਸਣ ਤੇ ਪੱਥਰ ਲਗਾਉਣ ਦਾ ਕੰਮ ਹੋ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਮੰਦਿਰ ਦੇ ਪ੍ਰਾਣ ਪ੍ਰਤਿਸ਼ਠਾ ਪ੍ਰੋਗਰਾਮ ਤੋਂ ਪਹਿਲਾਂ ਪਹਿਲੀ ਮੰਜ਼ਿਲ ਦਾ ਸਾਰਾ ਕੰਮ ਮੁਕੰਮਲ ਕਰ ਲਿਆ ਜਾਵੇਗਾ ਅਤੇ 22 ਜਨਵਰੀ 2024 ਨੂੰ ਰਾਮ ਮੰਦਿਰ ਦੇ ਪਾਵਨ ਅਸਥਾਨ ‘ਚ ਰਾਮ ਲੱਲਾ ਦਾ ਬਾਲ ਸਰੂਪ ਸਥਾਪਿਤ ਕੀਤਾ ਜਾਵੇਗਾ ਅਤੇ ਪ੍ਰਾਣ ਪ੍ਰਤਿਸ਼ਠਾ ਹੋਵੇਗੀ ।

ਗਿੱਲ ਨੇ ਦੱਸਿਆ ਕਿ ਇਸ ਦਿਨ ਅਯੁੱਧਿਆ ਵਿੱਚ ਇੱਕ ਵਿਸ਼ਾਲ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਦਾ ਦੇਸ਼ ਭਰ ਦੇ ਨਿਊਜ਼ ਚੈਨਲਾਂ ਵੱਲੋਂ ਸਿੱਧਾ ਪ੍ਰਸਾਰਣ ਵੀ ਕੀਤਾ ਜਾਵੇਗਾ।
ਗਿੱਲ ਨੇ ਦੱਸਿਆ ਕਿ ਇਹ ਪ੍ਰੋਗਰਾਮ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗਾ।
ਗਿੱਲ ਨੇ ਕਿਹਾ ਕਿ ਸਮੂਹ ਰਾਮ ਭਗਤਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਇਸ ਦਿਨ ਆਪਣੇ-ਆਪਣੇ ਪੱਧਰ ‘ਤੇ ਇਸ ਪ੍ਰੋਗਰਾਮ ਨੂੰ ਪੂਰੇ ਉਤਸ਼ਾਹ ਨਾਲ ਮਨਾਉਣ ਅਤੇ ਆਪੋ-ਆਪਣੇ ਇਲਾਕਿਆਂ ‘ਚ ਇਕੱਠੇ ਹੋ ਕੇ ਭਜਨ ਕਰਨ।

ਗਿੱਲ ਨੇ ਕਿਹਾ ਕਿ ਸਾਰੇ ਰਾਮ ਭਗਤ ਆਪੋ-ਆਪਣੇ ਇਲਾਕਿਆਂ ਵਿਚ ਅਯੁੱਧਿਆ ਤੋਂ ਸਿੱਧਾ ਪ੍ਰਸਾਰਣ ਦੇਖਣ ਅਤੇ ਸੰਗਤਾਂ ਨੂੰ ਦਿਖਾਉਣ ਦਾ ਵੀ ਪ੍ਰਬੰਧ ਕਰਨ।

ਗਿੱਲ ਨੇ ਕਿਹਾ ਕਿ ਇਹ ਸਾਡੇ ਪਿਆਰੇ ਅਤੇ ਦੂਰਦਰਸ਼ੀ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਯਤਨਾਂ ਦਾ ਹੀ ਨਤੀਜਾ ਹੈ ਕਿ ਅਯੁੱਧਿਆ ਵਿਖੇ ਰਾਮ ਮੰਦਰ ਵਿੱਚ ਰਾਮ ਲੱਲਾ ਦੀ ਮੁੜ ਸਥਾਪਨਾ ਹੋਣ ਜਾ ਰਹੀ ਹੈ।