Prime Punjab Times

Latest news
ਵਸੂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਦਿਲਕਸ਼ ਸਿੰਘ ਨੇ ਜਿੱਤਿਆ ਸਿਲਵਰ ਮੈਡਲ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਲਈ ਲੈਕਚਰ ਕਰਵਾਇਆ ਗਿਆ ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ
ADVERTISEMENT
You are currently viewing ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ / ਪ੍ਰਦੀਪ ਕੁਮਾਰ) 25 ਨਵੰਬਰ 

: ਅੱਜ ਖਾਲਸਾ ਸੀਨੀਅਰ ਸੈਕਡਰੀ ਸਕੂਲ ਗੜ੍ਹਦੀਵਾਲਾ ਅਤੇ
ਸੰਤ ਬਾਬਾ ਹਰਨਾਮ ਸਿੰਘ ਖਾਲਸਾ ਮਾਡਲ ਸਕੂਲ ਗੜ੍ਹਦੀਵਾਲਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ
ਸਕੂਲ ਕਮੇਟੀ ਦੇ ਪ੍ਰਧਾਨ ਤਰਸੇਮ ਸਿੰਘ ਧੁੱਗਾ ਦੀ ਰਹਿਨੁਮਾਈ ਸਦਕਾ ਗੜ੍ਹਦੀਵਾਲਾ ਦੇ ਸਮੂਹ ਵਿੱਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਅਤੇ ਸਟਾਫ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।

ਜਿਹੜਾ ਪੰਜ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਖਾਲਸਾ ਸੀਨੀਅਰ ਸੰਕੈਡਰੀ ਸਕੂਲ ਤੋਂ ਜੈਕਾਰਿਆ ਦੀ ਗੂੰਜ ‘ਚ ਆਰੰਭ ਹੋ ਕੇ ਗੜ੍ਹਦੀਵਾਲਾ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਦੀ ਹੁੰਦਾ ਹੋਇਆ ਸਕੂਲ ਵਿਖੇ ਸਮਾਪਤ ਹੋਇਆ।ਸ਼ਹਿਰ ਵਾਸੀਆਂ ਵਲੋਂ ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ ਤੇ ਸ਼ਾਨਦਾਰ ਸਵਾਗਤ ਕੀਤਾ ਗਿਆ ਅਤੇ ਅਨੇਕ ਪ੍ਰਕਾਰ ਦੇ ਲੰਗਰ ਲਗਾਏ ਗਏ।ਇਸ ਮੌਕੇ ਸਕੂਲ ਦੇ ਬੱਚਿਆਂ ਵਲੋਂ ਬੈਂਡ ਵਾਜਿਆਂ ਦੀ ਧੂੰਨਾਂ ਨਾਲ ਸ਼ਬਦ ਗਾਇਨ ਕੀਤੇ ਗਏ ਅਤੇ ਵੱਖ-ਵੱਖ ਰਾਗੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਇਆ।

ਇਸ ਮੌਕੇ ਸੰਤ ਹਰਚਰਨ ਸਿੰਘ ਖਾਲਸਾ ਰਮਦਾਸਪੁਰ ਦੀ ਤਰਫੋਂ ਭਾਈ ਦਲਜੀਤ ਸਿੰਘ ਰੀਹਲ, ਡਾ. ਗੁਰਪ੍ਰੀਤ ਸਿੰਘ ਧੁੱਗਾ ਯੂ.ਐਸ.ਏ. ਹਲਕਾ ਉੜਮੁੜ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਦਸੂਹਾ ਦੇ ਵਿਧਾਇਕ ਕਰਮਵੀਰ ਸਿੰਘ ਘੁੰਮਣ, ਨਾਇਬ ਤਹਿਸੀਲਦਾਰ ਲਵਦੀਪ ਸਿੰਘ ਧੂਤ, ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ, ‘ਆਪ’ ਦੇ ਜਿਲਾ ਯੂਥ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ, ਮੈਨੇਜਰ ਜਗਜੀਤ ਸਿੰਘ ਰੀਹਲ, ਚੌਧਰੀ ਗੁਰਕੰਵਲ ਸਿੰਘ ਸਹੋਤਾ, ਪ੍ਰਿੰ. ਅਰਵਿੰਦਰ ਕੌਰ
ਗਿੱਲ,ਪ੍ਰਿੰ.ਦਰਸ਼ਨਾ ਕੌਸ਼ਲ,ਪ੍ਰਿੰ.ਸੋਨੀਲਾ ਰਾਜਪੂਤ,ਪ੍ਰਿੰ. ਤਰਸੇਮ ਸਿੰਘ, ਡਾ. ਸੰਜੀਵ ਸ਼ਰਮਾਂ, ਭਾਈ ਹਰਪਾਲ ਸਿੰਘ, ਕੁਲਦੀਪ ਸਿੰਘ ਮਿੰਟੂ , ਜਸਵਿੰਦਰ ਸਿੰਘ ਮਾਨਕੂ ਆਦਿ ਹਾਜ਼ਰ ਸਨ।