Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਏ.ਡੀ.ਸੀ ਨੇ ਵਿਕਸਿਤ ਭਾਰਤ ਸੰਕਲਪ ਯਾਤਰਾ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ 

ਏ.ਡੀ.ਸੀ ਨੇ ਵਿਕਸਿਤ ਭਾਰਤ ਸੰਕਲਪ ਯਾਤਰਾ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ 

ਹੁਸ਼ਿਆਰਪੁਰ (ਬਿਊਰੋ) 26 ਨਵੰਬਰ
: ਕੇਂਦਰ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਸਬੰਧੀ ਜਾਣਕਾਰੀ ਸਮੱਗਰੀ ਲੈ ਕੇ ਜਾਣ ਵਾਲੀ ਵਿਕਸਿਤ ਭਾਰਤ ਸੰਕਲਪ ਯਾਤਰਾ ਵੈਨ ਨੂੰ ਅੱਜ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਬਲਰਾਜ ਸਿੰਘ ਨੇ ਬੀ.ਡੀ.ਪੀ.ਓ ਹੁਸ਼ਿਆਰਪੁਰ-1 ਦਫ਼ਤਰ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਪਬਲੀਸਿਟੀ ਅਫਸਰ ਰਾਜੇਸ਼ ਬਾਲੀ, ਡੀ.ਡੀ.ਪੀ.ਓ ਭੁਪਿੰਦਰ ਸਿੰਘ ਮੁਲਤਾਨੀ, ਬੀ.ਡੀ.ਪੀ.ਓ ਸੁਖਵਿੰਦਰ ਸਿੰਘ ਵੀ ਹਾਜ਼ਰ ਸਨ।
  ਏ.ਡੀ.ਸੀ ਨੇ ਦੱਸਿਆ ਕਿ ਵੈਨ ਵਿਚ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਬਾਰੇ ਪੈਂਫਲੈਟ, ਕਿਤਾਬਚੇ ਆਦਿ ਜਾਣਕਾਰੀ ਸਮੱਗਰੀ ਜ਼ਿਲ੍ਹਿਆਂ ਦੇ ਪੇਂਡੂ ਖੇਤਰਾਂ ਵਿਚ ਵੱਖ-ਵੱਖ ਥਾਵਾਂ ‘ਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਉਪਲਬੱਧ ਹੋਵੇਗੀ। ਇਸ ਦਾ ਉਦੇਸ਼ ਸਾਰੇ ਯੋਗ ਲਾਭਪਾਤਰੀਆਂ ਨੂੰ ਕੇਂਦਰ ਸਰਕਾਰ ਦੀਆਂ ਸਕੀਮਾਂ ਦਾ ਲਾਭ ਪ੍ਰਦਾਨ ਕਰਨਾ ਹੈ।
ਇਹ ਵੈਨ ਪ੍ਰਧਾਨ ਮੰਤਰੀ ਦੇ ਸੰਬੋਧਨ ਦੇ ਵੀਡੀਓ, ਲਾਭਪਾਤਰੀਆਂ ਦੇ ਵੀਡੀਓ ਅਤੇ ਕੁਝ ਹੋਰ ਛੋਟੀਆਂ ਜਾਗਰੂਕਤਾ ਫਿਲਮਾਂ ਦਿਖਾਉਣ ਲਈ ਇਕ ਸਾਊਂਡ ਸਿਸਟਮ ਅਤੇ ਡਿਜੀਟਲ ਐਲ. ਈ. ਡੀ ਸਕਰੀਨ ਨਾਲ ਵੀ ਲੈਸ ਹੈ।
  ਏ.ਡੀ.ਸੀ ਬਲਰਾਜ ਸਿੰਘ ਨੇ ਕਿਹਾ ਕਿ ਇਹ ਉਪਰਾਲਾ ਉਨ੍ਹਾਂ ਸਾਰੇ ਲੋਕਾਂ ਲਈ ਲਾਹੇਵੰਦ ਸਾਬਤ ਹੋਵੇਗਾ ਜੋ ਆਪਣੀ ਬਿਹਤਰ ਜ਼ਿੰਦਗੀ ਲਈ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਦਾ ਲਾਭ ਲੈਣ ਦੇ ਯੋਗ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲਾਭਪਾਤਰੀਆਂ ਨੇ ਕੁਝ ਥਾਵਾਂ ’ਤੇ ਆਪਣੇ ਨਾਮ ਦਰਜ ਕਰਵਾਏ ਹਨ, ਉਨ੍ਹਾਂ ਨੂੰ ਮੌਕੇ ’ਤੇ ਹੀ ਲਾਭ ਮੁਹੱਈਆ ਕਰਵਾਇਆ ਜਾਵੇਗਾ।