Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ...
ADVERTISEMENT
You are currently viewing ਵਿਜੀਲੈਂਸ ਬਿਊਰੋ ਨੇ 10,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਦਬੋਚਿਆ

ਵਿਜੀਲੈਂਸ ਬਿਊਰੋ ਨੇ 10,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਦਬੋਚਿਆ

ਚੰਡੀਗੜ(PPT NEWS) 27 ਨਵੰਬਰ

ਦੋਸ਼ੀ ਪੁਲਿਸ ਮੁਲਾਜ਼ਮ ਨੇ ਪਹਿਲਾਂ ਲਏ ਸੀ 20,000 ਰੁਪਏ

: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਅਣਥੱਕ ਲੜਾਈ ਦੌਰਾਨ ਸੋਮਵਾਰ ਨੂੰ ਥਾਣਾ ਸਦਰ ਫਾਜ਼ਿਲਕਾ ਅਧੀਨ ਪੈਂਦੀ ਪੁਲਿਸ ਚੌਕੀ ਲਾਧੂਕਾ ਮੰਡੀ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਬਲਦੇਵ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਏਐਸਆਈ ਨੂੰ ਪਰਵੀਨ ਕੁਮਾਰ ਵਾਸੀ ਮੰਡੀ ਲਾਧੂਕਾ, ਜ਼ਿਲ੍ਹਾ ਫਾਜ਼ਿਲਕਾ ਵੱਲੋਂ ਦਰਜ ਕਰਵਾਈ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਕਤ ਦੋਸ਼ੀ ਪੁਲਿਸ ਮੁਲਾਜ਼ਮ ਝਗੜੇ ਨਾਲ ਸਬੰਧਤ ਪੁਲਿਸ ਸ਼ਿਕਾਇਤ ਵਿੱਚ ਉਸਦਾ ਨਾਮ ਸ਼ਾਮਲ ਨਾ ਕਰਨ ਬਦਲੇ ਹੋਰ 10,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਉਕਤ ਛੋਟਾ ਥਾਣੇਦਾਰ ਪਹਿਲਾਂ ਹੀ ਇਸ ਸਬੰਧ ਵਿਚ 20,000 ਰੁਪਏ ਲੈ ਚੁੱਕਾ ਹੈ। ਹੁਣ ਉਸ ਨੇ 10,000 ਰੁਪਏ ਦੀ ਵਾਧੂ ਰਿਸ਼ਵਤ ਦੇਣ ਲਈ ਕਿਹਾ ਹੈ। ਸ਼ਿਕਾਇਤਕਰਤਾ ਨੇ ਇਸ ਮਾਮਲੇ ਵਿੱਚ ਪੁਲਿਸ ਅਧਿਕਾਰੀ ਵੱਲੋਂ ਰਿਸ਼ਵਤ ਦੀ ਮੰਗ ਕਰਦੇ ਸਮੇਂ ਕੀਤੀ ਗਈ ਗੱਲਬਾਤ ਨੂੰ ਰਿਕਾਰਡ ਕਰ ਲਿਆ ਹੈ ਅਤੇ ਇਸ ਮਾਮਲੇ ਵਿੱਚ ਸਬੂਤ ਵਜੋਂ ਵਿਜੀਲੈਂਸ ਨੂੰ ਸੌਂਪ ਦਿੱਤਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ, ਫਿਰੋਜ਼ਪੁਰ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਏਐਸਆਈ ਬਲਦੇਵ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।

ਉਨਾਂ ਦੱਸਿਆ ਕਿ ਦੋਸ਼ੀ ਏ.ਐਸ.ਆਈ ਦੇ ਖਿਲਾਫ ਵਿਜੀਲੈਂਸ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

error: copy content is like crime its probhihated