Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਕੇ.ਐਮ.ਐਸ ਕਾਲਜ ਵਿਖੇ ਇੰਟਰ ਡਿਪਾਰਟਮੇਂਟ ਕਲਚਰਲ ਪ੍ਰੋਗਰਾਮ ਕਰਵਾਇਆ ਗਿਆ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਕੇ.ਐਮ.ਐਸ ਕਾਲਜ ਵਿਖੇ ਇੰਟਰ ਡਿਪਾਰਟਮੇਂਟ ਕਲਚਰਲ ਪ੍ਰੋਗਰਾਮ ਕਰਵਾਇਆ ਗਿਆ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ (ਚੌਧਰੀ) 28 ਨਵੰਬਰ 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਇੰਟਰ ਡਿਪਾਰਟਮੇਂਟ ਕਲਚਰਲ ਪ੍ਰੋਗਰਾਮ ਪ੍ਰਿੰਸੀਪਲ ਡਾ. ਸ਼ਬਨਮ ਕੌਰ ਅਤੇ ਡਾਇਰੈਕਟਰ ਡਾ. ਮਾਨਵ ਸੈਣੀ ਦੀ ਅਗਵਾਈ ਹੇਠ ਕਰਵਾਇਆ ਗਿਆ ਅਤੇ ਸਮਾਗਮ ਵਿੱਚ ਚੇਅਰਮੈਨ ਚੌਧਰੀ ਕੁਮਾਰ ਸੈਣੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਇਸ ਸਮਾਗਮ ਵਿੱਚ ਕਾਲਜ ਦੇ ਸਾਰੇ ਵਿਭਾਗਾਂ ਦੀਆਂ ਟੀਮਾਂ ਨੇ ਭਾਗ ਲਿਆ। ਇਸ ਪ੍ਰੋਗਰਾਮ ਵਿੱਚ ਵਿਦਿਆਰਥੀਆਂ ਨੇ ਪੰਜਾਬੀ ਕਲਚਰ ਨੂੰ ਦਰਸਾਉਂਦੇ ਹੋਏ ਪੰਜਾਬੀ ਲੋਕ ਨਾਚ ਗਿੱਧਾ ਅਤੇ ਭੰਗੜਾ ਪੇਸ਼ ਕੀਤਾ। ਗਿੱਧੇ ਦੀ ਪ੍ਰਤੀਯੋਗਿਤਾ ਵਿੱਚ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ, ਆਈ.ਟੀ ਵਿਭਾਗ ਦੀ ਟੀਮ ਨੇ ਦੂਸਰਾ ਸਥਾਨ ਅਤੇ ਕਾਮਰਸ ਵਿਭਾਗ ਦੀ ਟੀਮ ਨੇ ਤੀਸਰਾ ਹਾਸਲ ਕੀਤਾ। ਇਸ ਤੋਂ ਇਲਾਵਾ ਭੰਗੜੇ ਦੀ ਪ੍ਰਤੀਯੋਗਿਤਾ ਵਿੱਚ ਆਈ.ਟੀ ਵਿਭਾਗ ਦੀ ਨੇ ਪਹਿਲਾ ਸਥਾਨ, ਮੈਡੀਕਲ ਲੈਬ ਸਾਇੰਸ ਵਿਭਾਗ ਦੀ ਟੀਮ ਨੇ ਦੂਸਰਾ ਸਥਾਨ ਅਤੇ ਕਾਮਰਸ ਵਿਭਾਗ ਦੀ ਟੀਮ ਨੇ ਤੀਸਰਾ ਸਥਾਨ ਹਾਸਲ ਕੀਤਾ। ਇਸ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ ਅਤੇ ਡਾਇਰੈਕਟਰ ਡਾ. ਮਾਨਵ ਸੈਣੀ ਅਤੇ ਐਚ.ਓ.ਡੀ ਡਾ. ਰਾਜੇਸ਼ ਕੁਮਾਰ ਨੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਤੇ ਲਖਵਿੰਦਰ ਕੌਰ, ਮਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਗੁਰਜੀਤ ਕੌਰ, ਸੋਨਮ ਸਲਾਰੀਆ, ਰਜਨੀਤ ਕੌਰ, ਕਿਰਨਜੀਤ ਕੌਰ, ਸੰਦੀਪ ਕਲੇਰ, ਜਸਵਿੰਦਰ ਕੌਰ, ਮਨਪ੍ਰੀਤ ਕੌਰ, ਹਰਪ੍ਰੀਤ ਕੌਰ, ਅਨੀਤਾ ਰਾਣੀ, ਜਗਰੂਪ ਕੌਰ, ਜੋਤੀ, ਮਲਕੀਤ ਕੌਰ, ਮਹਿਕ ਸੈਣੀ, ਪ੍ਰਿਯੰਕਾ, ਰਮਨਦੀਪ ਕੌਰ, ਕਮਲਪ੍ਰੀਤ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।

ਫੋਟੋ:  ਸਮਾਗਮ ਦੌਰਾਨ ਭੰਗੜਾ ਪੇਸ਼ ਕਰਦੇ ਹੋਏ ਵਿਦਿਆਰਥੀ ਤੇ ਗਿੱਧਾ ਪੇਸ਼ ਕਰਦੀਆਂ ਵਿਦਿਆਰਥਣਾਂ।