Prime Punjab Times

Latest news
*ਮਨੀਸ਼ ਗੁਪਤਾ ਨੂੰ ਪੰਜਾਬ ਸਰਕਾਰ ਵਲੋਂ ਅਗਰਵਾਲ ਭਲਾਈ ਬੋਰਡ ਹਲਕਾ ਉੜਮੁੜ ਦੇ ਚੇਅਰਮੈਨ ਵਜੋਂ ਨਿਯੁਕਤ ਹੋਣ ਤੇ ਅਗਰਵਾਲ ਸ... *ਜਲ ਸਪਲਾਈ ਕਾਮਿਆਂ ਵੱਲੋਂ ਆਰ-ਪਾਰ ਦੇ ਸੰਘਰਸ਼ ਦਾ ਐਲਾਨ; 3 ਅਗਸਤ ਨੂੰ ਮੁੱਖ... ​ਕੰਢੀ ਦੇ ਪਿੰਡ ਸੰਸਾਰਪੁਰ 'ਚ ਲਗਾਇਆ ਮਹੀਨਾਵਾਰ ਆਯੁਰਵੈਦਿਕ ਮੈਡੀਕਲ ਕੈਂਪ *ਸਬ-ਇੰਸਪੈਕਟਰ ਪਰਵਿੰਦਰ ਸਿੰਘ ਧੂਤ ਨੇ ਬਤੌਰ SHO ਥਾਣਾ ਗੜ੍ਹਦੀਵਾਲਾ ਚਾਰਜ ਸੰਭਾਲਿਆ* DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਤਰੰਜ 'ਚ ਰਿਹਾ ਸ਼ਾਨਦਾਰ ਪ੍ਰਦਰਸ਼ਨ *'ਚਿੰਤਾਪੁਰਨੀ ਮੇਰੀ ਮਈਆ” ਸ਼ਿਵਾਂਸ਼ ਦੀ ਧਾਰਮਿਕ ਭੇਟ ਦਾ ਦੇਵੀ ਮੰਦਿਰ ਗੜ੍ਹਦੀਵਾਲਾ ਵਿਖੇ ਪੋਸਟਰ ਰਿਲੀਜ਼* ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਫਲੇਮਲੈੱਸ ਕੁਕਿੰਗ ਮੁਕਾਬਲੇ ਦਾ ਆਯੋਜਨ *ਪੰਜਾਬ ਡੀ.ਸੀ. ਦਫ਼ਤਰ ਮੁਲਾਜ਼ਮ ਯੂਨੀਅਨ ਵੱਲੋਂ ਮੰਗਾਂ ਨੂੰ ਲੈ ਕੇ 26 ਜੁਲਾਈ ਤੱਕ ਹੜਤਾਲ ਜਾਰੀ; ਤਹਿਸੀਲ ਦਫ਼ਤਰ ਦਸੂਹਾ... DTF टीचर्स दल बुल्लोवाल और होशियारपुर की अहम बैठक हुई सफाई कर्मचारियों पर हुए लाठीचार्ज के विरोध में हाजीपुर चौक में पुतला फूंक किया रोष प्रदर्शन 
ADVERTISEMENT
You are currently viewing ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਡਾ. ਗੁਰਪ੍ਰੀਤ ਸਿੰਘ ਧੁੱਗਾ ਦੇ ਨਾਵਲ ‘ਚਾਲ਼ੀ ਦਿਨ’ ਉੱਪਰ ਵਿਚਾਰ-ਚਰਚਾ ਕਰਵਾਈ ਗਈ

ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਡਾ. ਗੁਰਪ੍ਰੀਤ ਸਿੰਘ ਧੁੱਗਾ ਦੇ ਨਾਵਲ ‘ਚਾਲ਼ੀ ਦਿਨ’ ਉੱਪਰ ਵਿਚਾਰ-ਚਰਚਾ ਕਰਵਾਈ ਗਈ

ਗੜ੍ਹਦੀਵਾਲਾ (ਚੌਧਰੀ) 30 ਨਵੰਬਰ 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰ. ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਪੰਜਾਬੀ ਵਿਭਾਗ ਖ਼ਾਲਸਾ ਕਾਲਜ ਗੜ੍ਹਦੀਵਾਲਾ ਅਤੇ ਪੰਜਾਬੀ ਸਾਹਿਤ ਸਭਾ ਦਸੂਹਾ- ਗੜ੍ਹਦੀਵਾਲਾ ਵੱਲੋਂ ਡਾ. ਗੁਰਪ੍ਰੀਤ ਸਿੰਘ ਧੁੱਗਾ ਦੇ ਨਾਵਲ ‘ਚਾਲ਼ੀ ਦਿਨ’ ਉੱਪਰ ਵਿਚਾਰ-ਚਰਚਾ ਪ੍ਰੋਗਰਾਮ ਉਲੀਕਿਆ ਗਿਆ। ਇਸ ਪ੍ਰੋਗਰਾਮ ਵਿੱਚ ਪ੍ਰੋਫ਼ੈਸਰ ਸਾਵਲ ਧਾਮੀ ਮੁੱਖ-ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਵਿਚਾਰ ਚਰਚਾ ਦੇ ਪ੍ਰਮੁੱਖ ਪ੍ਰਵਕਤਾ ਸ. ਅਜਮੇਰ ਸਿੰਘ ਸਿੱਧੂ ਸਨ। ਵਿਚਾਰ-ਚਰਚਾ ਦੌਰਾਨ ਡਾ. ਜੇ.ਬੀ. ਸੇਖੋਂ (ਪ੍ਰੋ. ਪੰਜਾਬੀ ਵਿਭਾਗ ਖ਼ਾਲਸਾ ਕਾਲਜ ਮਾਹਿਲਪੁਰ) ਨੇ ਨਾਵਲ ਦੇ ਨਿਕਾਸ, ਵਿਕਾਸ ਅਤੇ ਪ੍ਰਵਿਰਤੀਆਂ ਤੋਂ ਆਪਣੀ ਗੱਲ ਸ਼ੁਰੂ ਕਰਦਿਆਂ ਮਹਾਨ ਚਿੰਤਕਾਂ ਅਤੇ ਆਲੋਚਕਾਂ ਦੇ ਹਵਾਲੇ ਨਾਲ ਇਸ ਨਾਵਲ ਦੇ ਵਿਸ਼ੇ ਅਤੇ ਕਲਾਤਮਕ ਪੱਖਾਂ ਬਾਰੇ ਡੂੰਘਾਈ ਵਿੱਚ ਚਰਚਾ ਕੀਤੀ। ਪ੍ਰੋ. ਸਾਵਲ ਧਾਮੀ ਨੇ ਕਿਹਾ ਕਿ ਇਹ ਨਾਵਲ ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ ਦੇ ਸਿਲੇਬਸ ਵਿੱਚ ਸ਼ਾਮਿਲ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਸ੍ਰੀ ਵਿਸ਼ਾਲ ਬਿਆਸ ( ਸੰਪਾਦਕ, ਅੱਖ਼ਰ ਮੈਗਜ਼ੀਨ) ਸ. ਅਜਮੇਰ ਸਿੰਘ ਸਿੱਧੂ, ਸ. ਚੇਤਨ ਸਿੰਘ, ਸ. ਜਰਨੈਲ ਸਿੰਘ ਘੁੰਮਣ, ਸ. ਕੁਲਦੀਪ ਸਿੰਘ ਬੇਦੀ, ਪ੍ਰੋਫ਼ੈਸਰ ਬਲਦੇਵ ਸਿੰਘ ਬੱਲੀ, ਸ. ਲਵਦੀਪ ਸਿੰਘ (ਤਹਿਸੀਲਦਾਰ, ਹੁਸ਼ਿਆਰਪੁਰ), ਸ਼੍ਰੀ ਮਦਨ ਵੀਰਾ (ਕਵੀ), ਸ. ਸੁਰਿੰਦਰ ਸਿੰਘ ਨੇਕੀ ਅਤੇ ਪ੍ਰਿੰ. ਨਵਤੇਜ ਸਿੰਘ ਨੇ ਨਾਵਲ ਸੰਬੰਧੀ ਆਪਣੇ-ਆਪਣੇ ਵਿਚਾਰ ਪੇਸ਼ ਕੀਤੇ। ਸਾਰੀ ਵਿਚਾਰ ਚਰਚਾ ਤੋਂ ਬਾਅਦ ਨਾਵਲ ਦੇ ਲੇਖਕ ਡਾ. ਗੁਰਪ੍ਰੀਤ ਸਿੰਘ ਧੁੱਗਾ ਨੇ ਵਿਚਾਰ ਗੋਸ਼ਟੀ ਵਿੱਚ ਸ਼ਾਮਿਲ ਸ਼ਖਸ਼ੀਅਤਾਂ ਦਾ ਧੰਨਵਾਦ ਕੀਤਾ ਅਤੇ ਵਿਚਾਰ ਗੋਸ਼ਟੀ ਦੌਰਾਨ ਉੱਠੇ ਸਵਾਲਾਂ ਦੇ ਜਵਾਬ ਸੰਖੇਪ ਅਤੇ ਸੁਚੱਜੇ ਢੰਗ ਨਾਲ ਦਿੱਤੇ। ਇਸ ਉਪਰੰਤ ਮੁੱਖ ਮਹਿਮਾਨ ਪ੍ਰੋ. ਸਾਵਲ ਧਾਮੀ ਅਤੇ ਡਾ. ਗੁਰਪ੍ਰੀਤ ਸਿੰਘ ਧੁੱਗਾ ਨੂੰ ਕਾਲਜ ਵੱਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਪ੍ਰੋਗਰਾਮ ਵਿੱਚ ਪਹੁੰਚੇ ਹੋਰ ਮਹਿਮਾਨਾਂ ਨੂੰ ਵੀ ਕੀਮਤੀ ਸਮਾਂ ਦੇਣ ਅਤੇ ਵਿਚਾਰ ਪੇਸ਼ ਕਰਨ ਲਈ ਸਨਮਾਨਿਤ ਕੀਤਾ ਗਿਆ। ਅੰਤ ਵਿੱਚ ਪ੍ਰਿੰ. ਡਾ. ਜਸਪਾਲ ਸਿੰਘ ਨੇ ਪ੍ਰੋਗਰਾਮ ਵਿੱਚ ਪਹੁੰਚੇ ਮਹਿਮਾਨਾਂ, ਸਖਸ਼ੀਅਤਾਂ, ਵਿਦਵਾਨਾਂ, ਆਲੋਚਕਾਂ, ਸਾਹਿਤਕਾਰਾਂ, ਵੱਖ-ਵੱਖ ਸਕੂਲਾਂ-ਕਾਲਜਾਂ ਦੇ ਅਧਿਆਪਕ ਸਾਹਿਬਾਨਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਕਾਲਜ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਤੋਂ ਇਲਾਵਾ ਇਲਾਕੇ ਦੀਆਂ ਉੱਘੀਆਂ ਸ਼ਖਸ਼ੀਅਤਾਂ ਤੇ ਪਤਵੰਤੇ ਸੱਜਣ ਹਾਜ਼ਰ ਸਨ।

error: copy content is like crime its probhihated