Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਕੇ.ਐਮ.ਐਸ ਕਾਲਜ ਵਿਖੇ ਪ੍ਰੀਖਿਆਵਾਂ ਦੇ ਦਿਸ਼ਾ ਨਿਰਦੇਸ਼ਾਂ ਦੇ ਸੰਬੰਧ ‘ਚ ਸੈਮੀਨਾਰ ਕਰਵਾਇਆ 

ਕੇ.ਐਮ.ਐਸ ਕਾਲਜ ਵਿਖੇ ਪ੍ਰੀਖਿਆਵਾਂ ਦੇ ਦਿਸ਼ਾ ਨਿਰਦੇਸ਼ਾਂ ਦੇ ਸੰਬੰਧ ‘ਚ ਸੈਮੀਨਾਰ ਕਰਵਾਇਆ 

ਦਸੂਹਾ (ਚੌਧਰੀ) 1 ਦਸੰਬਰ 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਪ੍ਰੀਖਿਆਵਾਂ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੁੰਦਰ ਲਿਖਾਈ ਦੇ ਸੰਬੰਧ ਵਿੱਚ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਐਚ.ਓ.ਡੀ ਡਾ. ਰਾਜੇਸ਼ ਕੁਮਾਰ ਨੇ ਵਿਦਿਆਰਥੀਆਂ ਨੂੰ ਇਕ ਪ੍ਰੇਸੈਂਟੇਸ਼ਨ ਰਾਹੀਂ ਦੱਸਿਆ ਗਿਆ ਕਿ ਕਿਵੇਂ ਪ੍ਰੀਖਿਆਵਾਂ ਵਿੱਚ ਬਿਨਾ ਘਬਰਾਏ, ਪ੍ਰੀਖਿਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਦਿਆਰਥੀ ਨੇ ਸਹੀ ਤਰੀਕੇ ਸਹੀ ਜਾਣਕਾਰੀ ਆਪਣੀ ਉੱਤਰ ਪੱਤਰੀ ਵਿੱਚ ਭਰਨੀ ਹੈ, ਕਿਵੇਂ ਸਹੀ ਤਰੀਕੇ ਨਾਲ ਆਪਣੀ ਹਾਜ਼ਰੀ ਲਗਾਉਣੀ ਹੈ ਅਤੇ ਪ੍ਰੀਖਿਆ ਦੇ ਸਾਰੇ ਨਿਯਮਾਂ ਦੀ ਪਾਲਣਾ ਕਰਨੀ ਹੈ, ਤਾਂ ਜੋ ਵਿਦਿਆਰਥੀ ਨੂੰ ਪ੍ਰੀਖਿਆ ਦੌਰਾਨ ਕੋਈ ਪ੍ਰੇਸ਼ਾਨੀ ਨਾ ਹੋਵੇ। ਇਸ ਤੋਂ ਬਾਅਦ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਵਿਦਿਆਰਥੀਆਂ ਨੂੰ ਸਹੀ ਤਰੀਕੇ ਨਾਲ ਪੇਪਰ ਨੂੰ ਹੱਲ ਕਰਨ ਲਈ ਸੁਝਾਅ ਦਿੱਤੇ ਅਤੇ ਨਿਯਮਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ। ਡਾਇਰੈਕਟਰ ਡਾ. ਮਾਨਵ ਸੈਣੀ ਨੇ ਵਿਦਿਆਰਥੀਆਂ ਨੂੰ ਪੂਰੀ ਤਿਆਰੀ ਨਾਲ ਚੰਗੀਆਂ ਪ੍ਰੀਖਿਆਵਾਂ ਦੇਣ ਅਤੇ ਚੰਗੇ ਨੰਬਰਾ ਪਾਸ ਹੋਣ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਤੇ ਲਖਵਿੰਦਰ ਕੌਰ, ਮਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਗੁਰਜੀਤ ਕੌਰ, ਸੋਨਮ ਸਲਾਰੀਆ, ਰਜਨੀਤ ਕੌਰ, ਕਿਰਨਜੀਤ ਕੌਰ, ਸੰਦੀਪ ਕਲੇਰ, ਜਸਵਿੰਦਰ ਕੌਰ, ਮਨਪ੍ਰੀਤ ਕੌਰ, ਹਰਪ੍ਰੀਤ ਕੌਰ, ਅਨੀਤਾ ਰਾਣੀ, ਜਗਰੂਪ ਕੌਰ, ਜੋਤੀ, ਮਲਕੀਤ ਕੌਰ, ਮਹਿਕ ਸੈਣੀ, ਪ੍ਰਿਯੰਕਾ, ਰਮਨਦੀਪ ਕੌਰ, ਕਮਲਪ੍ਰੀਤ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।

ਫੋਟੋ : ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਡਾ. ਸ਼ਬਨਮ ਕੌਰ ਅਤੇ ਐਚ.ਓ.ਡੀ ਡਾ. ਰਾਜੇਸ਼ ਕੁਮਾਰ।

error: copy content is like crime its probhihated