Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦਾਂ ਨੂੰ ਪੈਨਸ਼ਨਾਂ ਦੇ ਚੈੱਕ ਵੰਡੇ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦਾਂ ਨੂੰ ਪੈਨਸ਼ਨਾਂ ਦੇ ਚੈੱਕ ਵੰਡੇ

ਬਟਾਲਾ 1 ਦਸੰਬਰ (ਅਵਿਨਾਸ਼ ਸ਼ਰਮਾ )

ਡਾ. ਉਬਰਾਏ ਵੱਲੋ ਮਨੁੱਖਤਾ ਨੂੰ ਬਚਾਉਣ ਲਈ ਕੀਤੇ ਜਾ ਰਹੇ ਹਨ ਨੇਕ ਕਾਰਜ : ਅਮਨਦੀਪ ਜੈਂਤੀਪੁਰ

:  ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਅਤੇ ਸੰਸਾਰ ਪ੍ਰਸਿੱਧ ਸਮਾਜ ਸੇਵੀ ਸ਼ਖਸੀਅਤ ਡਾ. ਐੱਸ ਪੀ ਸਿੰਘ ਓਬਰਾਏ ਦੀ ਯੋਗ ਸਰਪ੍ਰਸਤੀ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਅਤੇ ਸਮੂਹ ਮੈਂਬਰਾਂ ਵੱਲੋਂ ਵਿਧਵਾ ਔਰਤਾਂ , ਅੰਗਹੀਣਾਂ , ਗਰੀਬਾਂ ਅਤੇ ਲੋੜਵੰਦਾਂ ਨੂੰ ਪੈਨਸ਼ਨਾਂ ਦੇ ਚੈੱਕ ਵੰਡੇ ਗਏ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਵਿਧਾਨ ਸਭਾ ਹਲਕਾ ਬਟਾਲਾ ਦੇ ਨੌਜਵਾਨ ਸੀਨੀਅਰ ਕਾਂਗਰਸੀ ਨੇਤਾ ਐਡਵੋਕੇਟ ਅਮਨਦੀਪ ਜੈਂਤੀਪੁਰ ਸ਼ਾਮਲ ਹੋਏ। ਜਦ ਕਿ ਵਿਸ਼ੇਸ਼ ਮਹਿਮਾਨ ਵਜੋਂ ਜੀ. ਐੱਮ. ਗੁਰਪ੍ਰੀਤ ਸਿੰਘ ਗੋਪੀ ਉੱਪਲ, ਕੌਂਸਲਰ ਕਸਤੂਰੀ ਲਾਲ ਕਾਲਾ, ਰਮੇਸ਼ ਬੂਰਾ, ਸਰਪੰਚ ਸਾਬ, ਸ਼ਾਮਲ ਹੋਏ। ਇਸ ਮੌਕੇ ਲੋੜਵੰਦਾਂ ਨੂੰ ਪੈਨਸ਼ਨਾਂ ਦੇ ਚੈਕ ਭੇਂਟ ਕਰਦਿਆ ਨੌਜਵਾਨ ਸਮਾਜ ਸੇਵੀ ਸ਼ਖਸੀਅਤ ਐਡਵੋਕੇਟ ਅਮਨਦੀਪ ਜੈਂਤੀਪੁਰ
ਨੇ ਕਿਹਾ ਕਿ ਡਾ. ਐੱਸ ਪੀ ਸਿੰਘ ਓਬਰਾਏ ਵੱਲੋਂ ਆਪਣੀ ਨੇਕ ਕਿਰਤ ਕਮਾਈ ਦਾ 99 ਫੀਸਦੀ ਹਿੱਸਾ ਗਰੀਬਾਂ ਅਤੇ ਲੋੜਵੰਦਾਂ ਦੀ ਭਲਾਈ ਵਾਸਤੇ ਖਰਚ ਕੀਤਾ ਜਾ ਰਿਹਾ ਹੈ। ਜਦ ਕਿ ਮਨੁੱਖਤਾ ਨੂੰ ਬਚਾਉਣ ਅਤੇ ਇਨਸਾਨੀਅਤ ਦੀਆਂ ਕਦਰਾਂ ਕੀਮਤਾਂ ਨੂੰ ਹੋਰ ਉੱਚਾ ਚੁੱਕਣ ਦੇ ਲਈ ਡਾ ਉਬਰਾਏ ਵੱਲੋਂ ਦੇਸ਼-ਵਿਦੇਸ਼ ਦੇ ਅੰਦਰ ਬਹੁਤ ਹੀ ਨੇਕ ਤੇ ਸ਼ਲਾਘਾਯੋਗ ਕਾਰਜ ਕੀਤੇ ਜਾ ਰਹੇ ਹਨ। ਨੌਜਵਾਨ ਕਾਂਗਰਸੀ ਆਗੂ ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਕਿਹਾ ਕਿ ਡਾ. ਉਬਰਾਏ ਦੀ ਅਗਵਾਈ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਤੇ ਉਹਨਾਂ ਦੀ ਸਮੁੱਚੀ ਟੀਮ ਬਹੁਤ ਹੀ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਅ ਰਹੀ ਹੈ। ਇਸ ਦੌਰਾਨ ਪੈਨਸ਼ਨਾਂ ਲੈਣ ਵਾਲੇ ਪਰਿਵਾਰਾਂ ਨੇ ਡਾ. ਉਬਰਾਏ ਦਾ ਧੰਨਵਾਦ ਕੀਤਾ ।ਇਸ ਮੌਕੇ ਟਰੱਸਟ ਦੇ ਜਨਰਲ ਸੈਕਟਰੀ ਰਜਿੰਦਰ ਸਿੰਘ ਹੈਪੀ , ਵਿੱਤ ਸਕੱਤਰ ਰਜਿੰਦਰ ਸਿੰਘ ਰਾਜੂ ਸਰਪੰਚ, ਤੇਜਪਾਲ ਸਿੰਘ, ਰੋਹਿਤ ਕੁਮਾਰ, ਜੋਧਵੀਰ ਸਿੰਘ, ਹਰਵਿੰਦਰ ਸਿੰਘ ਟਿੰਕੂ, ਇੰਦਰਪ੍ਰੀਤ ਸਿੰਘ ਰਿੱਕੀ, ਕੇਵਲ ਕੁਮਾਰ, ਤੇ ਹੋਰ ਵੀ ਆਗੂ ਹਾਜਰ ਸਨ।

ਕੈਪਸ਼ਨ…
ਲੋੜਵੰਦਾਂ ਨੂੰ ਪੈਨਸ਼ਨਾਂ ਵੰਡਦੇ ਹੋਏ ਐਡਵੋਕੇਟ ਅਮਨਦੀਪ ਜੈਂਤੀਪੁਰ, ਪ੍ਰਧਾਨ ਰਵਿੰਦਰ ਸਿੰਘ ਮਠਾਰੂ ਤੇ ਹੋਰ ਆਗੂ।