Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਮੁਕੇਰੀਆਂ ‘ਚ ਕਿਸਾਨਾਂ ਅਤੇ ਪੁਲਿਸ ਵਿਚਾਲੇ ਹੋਈ ਧੱਕਾ-ਮੁੱਕੀ, ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਨੇ ਖਦੇੜਿਆ 

ਮੁਕੇਰੀਆਂ ‘ਚ ਕਿਸਾਨਾਂ ਅਤੇ ਪੁਲਿਸ ਵਿਚਾਲੇ ਹੋਈ ਧੱਕਾ-ਮੁੱਕੀ, ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਨੇ ਖਦੇੜਿਆ 

ਮੁਕੇਰੀਆਂ / ਦਸੂਹਾ (PPT NEWS) 2 ਦਸੰਬਰ 

ਕਿਸਾਨ ਆਗੂਆਂ ਨੂੰ ਬੱਸਾਂ ਚ ਬਿਠਾ ਕੇ ਲੈ ਗਈ ਪੁਲਿਸ 

: ਸ਼ੂਗਰ ਮਿੱਲ ਮੁਕੇਰੀਆਂ ਦੇ ਸਾਹਮਣੇ ਹਾਈਵੇ ਤੇ ਕੱਲ ਤੋਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਪੁਲਿਸ ਵਲੋਂ ਹਲਕਾ ਲਾਠੀਚਾਰਜ ਕਰਕੇ ਖਦੇੜਿਆ ਗਿਆ। ਪੁਲਿਸ ਕੁਝ ਪ੍ਰਦਰਸ਼ਨਕਾਰੀਆਂ ਨੂੰ ਬੱਸਾਂ ਵਿੱਚ ਪਾ ਕੇ ਆਪਣੇ ਨਾਲ ਲੈ ਗਈ। ਪੁਲਿਸ ਕਿਸਾਨ ਆਗੂਆਂ ਨੂੰ ਕਿੱਥੇ ਲੈ ਗਈ ਹੈ ਇਸ ਵਾਰੇ ਹਾਲੇ ਤੱਕ ਕੋਈ ਜਾਣਕਾਰੀ ਨਹੀਂ ਹੈ। ਨੈਸ਼ਨਲ ਹਾਈਵੇ ਦੀ ਖੋਲੀ ਗਈ ਸਰਵਿਸ ਲਾਈਨ ਨੂੰ ਬੰਦ ਕਰਨ ਲੱਗੇ ਸਨ, ਇਸਦੇ ਚਲਦਿਆਂ ਪੁਲਿਸ ਨੂੰ ਲੜਕਾ ਲਾਠੀਚਾਰਜ ਕਰਨਾ ਪਿਆ ਅਤੇ ਕਿਸਾਨ ਆਗੂਆਂ ਨੂੰ ਚੁੱਕ ਕੇ ਬੱਸਾਂ ਚ ਬੈਠਾ ਕੇ ਆਪਣੀ ਸਾਥ ਲੈ ਗਈ।

ਹਾਲਾਂਕਿ ਕਿਸਾਨਾਂ ਨੇ ਆਪਣਾ ਰੋਸ਼ ਪ੍ਰਦਰਸ਼ਨ ਬੰਦ ਨਹੀਂ ਕੀਤਾ। ਕਿਸਾਨ ਗੰਨੇ ਦੀ ਐਮ ਐਸ ਪੀ ਵਧਾਉਣ ਦੀ ਮੰਗ ਕਰ ਰਹੇ ਸਨ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਸ਼ਾਮ ਸਿੰਘ ਨੇ ਦੱਸਿਆ ਕਿ ਸਰਕਾਰ ਵਲੋਂ ਕਿਸਾਨਾਂ ਨਾਲ ਕੀਤੇ ਵਾਅਦੇ ਅਨੁਸਾਰ ਗੰਨੇ ਦਾ ਰੇਟ ਨਹੀਂ ਵਧਾਇਆ ਬਲਕਿ 11 ਰੁਪਏ ਸ਼ਗਨ ਦਾ ਕਹਿਰ ਇੱਕ ਕੋਝਾ ਮਜਾਕ ਕੀਤਾ ਗਿਆ ਹੈ।

ਸਰਕਾਰ ਦੇ ਸਾਹਮਣੇ ਸਾਡੇ ਵਲੋਂ ਜੋ ਵਾਧਾ ਮੁੱਲ ਰਖਿਆ ਗਿਆ ਹੈ ਜਦੋਂ ਤੱਕ ਨਹੀਂ ਵਧਾਇਆ ਜਾਂਦਾ ਅਤੇ ਮਿੱਲ ਨੂੰ ਨਹੀਂ ਚਲਾਇਆ ਜਾਂਦਾ ਓਦੋਂ ਤੱਕ ਪ੍ਰਦਰਸ਼ਨ ਇਸੇ ਤਰਾਂ ਜਾਰੀ ਰਹੇਗਾ।

ਪੁਲਿਸ ਵਲੋਂ ਕਿਸਾਨ ਆਗੂ ਗੁਰ ਪ੍ਰਤਾਪ ਸਿੰਘ ਭੈਣੀ ਪਸਵਾਲ, ਸਹਿਜਦੀਪ ਸਿੰਘ, ਸਾਹਿਬ ਸਿੰਘ ਜਗਤਪੁਰ ਕਲਾਂ, ਸਤਨਾਮ ਸਿੰਘ ਬਾਗੜੀਆਂ, ਸੋਨੂੰ ਔਲਖ, ਅਮਰਜੀਤ ਸਿੰਘ ਰੜਾ, ਗੁਰਨਾਮ ਸਿੰਘ ਜਹਾਨਪੁਰ, ਜਸਵੰਤ ਸਿੰਘ ਬਾਗੜੀਆਂ ਨੂੰ ਪ੍ਰਦਰਸ਼ਨਕਾਰੀਆਂ ਚੋਂ ਰੋਸ ਪ੍ਰਦਰਸ਼ਨ ਕਰਦਿਆਂ ਹਟਾਇਆ ਗਿਆ।

ਸੰਯੁਕਤ ਗੰਨਾ ਸੰਘਰਸ਼ ਕਮੇਟੀ ਦੀ ਅਗਵਾਈ ਵਿਚ ਦੋਆਬਾ ਅਤੇ ਮਾਝਾ ਦੇ ਵੱਖ-ਵੱਖ ਸੰਗਠਨਾਂ ਵਲੋਂ ਗੰਨਾ ਮਿੱਲਾਂ ਚਲਾਉਣ ਅਤੇ ਗੰਨੇ ਦਾ ਰੇਟ ਵਧਾਉਣ ਦੀ ਮੰਗ ਨੂੰ ਲੈ ਕੇ ਸ਼ੁਕਰਵਾਰ ਨੂੰ ਸ਼ੁਗਰ ਮਿੱਲ ਮੁਕੇਰੀਆਂ ਦੇ ਸਾਹਮਣੇ ਧਰਨਾ ਲਗਾਇਆ ਗਿਆ ਸੀ। ਕਿਸਾਨਾਂ ਵਲੋਂ ਧਰਨੇ ਤੇ ਲਗਭਗ 150 ਦੇ ਕਰੀਬ ਗੰਨੇ ਨਾਲ ਲੱਦੀਆਂ ਟਰਾਲੀਆਂ ਮਿੱਲ ਦੇ ਬਾਹਰ ਲੈਕੇ ਆਏ ਸਨ।

error: copy content is like crime its probhihated