Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਪੰਜਾਬ ਦੇ ਸਰਹੱਦੀ ਇਲਾਕੇ ਗੁਰਦਾਸਪੁਰ ਲਈ ਅੱਜ ਦਾ ਦਿਨ ਵਿਕਾਸ ਪੱਖੋਂ ਇਤਿਹਾਸ ਦੇ ਸੁਨਹਿਰੇ ਪੰਨਿਆਂ ਵਿੱਚ ਦਰਜ-ਵਿਧਾਇਕ ਸ਼ੈਰੀ ਕਲਸੀ

ਪੰਜਾਬ ਦੇ ਸਰਹੱਦੀ ਇਲਾਕੇ ਗੁਰਦਾਸਪੁਰ ਲਈ ਅੱਜ ਦਾ ਦਿਨ ਵਿਕਾਸ ਪੱਖੋਂ ਇਤਿਹਾਸ ਦੇ ਸੁਨਹਿਰੇ ਪੰਨਿਆਂ ਵਿੱਚ ਦਰਜ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 2 ਦਸੰਬਰ (ਅਵਿਨਾਸ਼ ਸ਼ਰਮਾ )

ਵਿਕਾਸ ਕਰਾਂਤੀ ਰੈਲੀ ਵਿੱਚ ਹੋਇਆ ਰਿਕਾਰਡ ਤੋੜ ਇਕੱਠ

: ਗੁਰਦਾਸਪੁਰ ਦੀ ਧਰਤੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਵਿਕਾਸ ਕਰਾਂਤੀ ਰੈਲੀ ਵਿੱਚ 1854 ਕਰੋੜ ਰੁਪਏ ਦੀ ਲਾਗਤ ਨਾਲ ਗੁਰਦਾਸਪੁਰ ਲਈ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ। ਇਹ ਪ੍ਰਗਟਾਵਾ ਕਰਦਿਆਂ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਦੇ ਸਰਹੱਦੀ ਇਲਾਕੇ ਗੁਰਦਾਸਪੁਰ ਲਈ ਅੱਜ ਦਾ ਦਿਨ ਵਿਕਾਸ ਪੱਖੋਂ ਇਤਿਹਾਸ ਦੇ ਸੁਨਹਿਰੇ ਪੰਨਿਆਂ ਵਿੱਚ ਦਰਜ ਹੋ ਗਿਆ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਸਾਡੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਗੁਰਦਾਸਪੁਰ ਨੂੰ ਵਿਕਾਸ ਕ੍ਰਾਂਤੀ ਵੱਲ ਅੱਗੇ ਵਧਾਇਆ ਤੇ 1854 ਕਰੋੜ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਆਉਣ ਵਾਲੇ ਦਿਨਾਂ ‘ਚ ਇਹ ਵਿਕਾਸ ਕ੍ਰਾਂਤੀ ਪੂਰੇ ਪੰਜਾਬ ‘ਚ ਵਿਖਾਈ ਦੇਵੇਗੀ।
ਉਨ੍ਹਾਂ ਅੱਗੇ ਕਿਹਾ ਕਿ ਅੱਜ ਗੁਰਦਾਸਪੁਰ ਵਿਖੇ ਵਿਕਾਸ ਰੈਲੀ ਵਿੱਚ ਵਿਧਾਨ ਸਭਾ ਹਲਕਾ ਬਟਾਲਾ ਤੋਂ ਵੱਡੀ ਗਿਣਤੀ ਵਿੱਚ ਬੱਸਾਂ ਅਤੇ ਕਾਰਾਂ ਦਾ ਕਾਫਲਾ ਪਹੁੰਚਿਆ ਸੀ ਅਤੇ ਆਪਣੇ ਮਹਿਬੂਬ ਨੇਤਾਵਾਂ ਦੇ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਵਿਚਾਰ ਸੁਣੇ। ਬਟਾਲਾ ਤੋ ਕਾਫਲਾ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਗੁਰਦਾਸਪੁਰ ਲਈ ਰਵਾਨਾ ਹੋਇਆ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਸਿੱਖਿਆ, ਸਿਹਤ, ਸਨਅਤੀ, ਖੇਤੀ ਅਤੇ ਵੱਖ ਵੱਖ ਖੇਤਰਾਂ ਵਿੱਚ ਇਤਿਹਾਸਕ ਫੈਸਲੇ ਲਏ ਗਏ ਹਨ। ਉਨ੍ਹਾਂ ਬਟਾਲਾ ਵਿਧਾਨ ਸਭਾ ਹਲਕੇ ਤੋਂ ਪਹੁੰਚੇ ਵਲੰਟੀਅਰਾਂ, ਵਰਕਰਾਂ ਤੇ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਪਣੇ ਸਾਥੀਆਂ ਦੇ ਸਹਿਯੋਗ ਨਾਲ ਹਲਕੇ ਦੇ ਚਹੁਪੱਖੀ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਤੇ ਹਲਕੇ ਨੂੰ ਸੂਬੇ ਦਾ ਵਿਕਾਸ ਪੱਖੋਂ ਨਮੂਨੇ ਦਾ ਹਲਕਾ ਬਣਾਇਆ ਜਾਵੇਗਾ।