Prime Punjab Times

Latest news
ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ
ADVERTISEMENT
You are currently viewing ਮੁਕੇਰੀਆਂ ‘ਚ ਕਿਸਾਨਾਂ ਤੇ ਪੁਲਿਸ ਵਲੋਂ ਲਾਠੀਚਾਰਜ ਕਰਨਾ ਅਤਿ ਨਿੰਦਣਯੋਗ : ਲਖਵਿੰਦਰ ਲੱਖੀ 

ਮੁਕੇਰੀਆਂ ‘ਚ ਕਿਸਾਨਾਂ ਤੇ ਪੁਲਿਸ ਵਲੋਂ ਲਾਠੀਚਾਰਜ ਕਰਨਾ ਅਤਿ ਨਿੰਦਣਯੋਗ : ਲਖਵਿੰਦਰ ਲੱਖੀ 

ਗੜ੍ਹਦੀਵਾਲਾ (ਯੋਗੇਸ਼ ਗੁਪਤਾ / ਪ੍ਰਦੀਪ ਕੁਮਾਰ) 

: ਅੱਜ ਮੁਕੇਰੀਆਂ ਚ ਆਪਣੀ ਮੰਗਾਂ ਨੂੰ ਲੈ ਕੇ ਧਰਨੇ ਤੇ ਬੈਠੇ ਕਿਸਾਨਾਂ ਤੇ ਪੁਲਿਸ ਵਲੋਂ ਲਾਠੀਚਾਰਜ ਕਰਨਾ ਅਤਿ ਨਿੰਦਣਯੋਗ ਹੈ। ਜਿਸ ਨਾਲ ਸਰਕਾਰ ਦਾ ਕਿਸਾਨਾਂ ਪ੍ਰਤੀ ਅਸਲੀ ਚੇਹਰਾ ਨੰਗਾ ਹੋ ਗਿਆ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ. ਲਖਵਿੰਦਰ ਸਿੰਘ ਲੱਖੀ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਹੁਸ਼ਿਆਰਪੁਰ ਨੇ ਪ੍ਰੈਸ ਵਾਰਤਾ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਚੋਣਾਂ ਦੌਰਾਨ ਲੋਕਾਂ ਨੂੰ ਜੁਮਲੇ ਸੁਣਾ ਕੇ ਸਤਾ ਹਾਸਲ ਕੀਤੀ ਹੈ। ਇਹਨਾਂ ਦੀ ਕਹਿਣੀ ਅਤੇ ਕਥਨੀ ਵਿਚ ਬਹੁਤ ਫਰਕ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਨੂੰ ਆਪਣਾ ਹਮਦਰਦੀ ਕਹਿੰਦੇ ਸਨ ਜਿਸ ਅਸਲੀ ਚੇਹਰਾ ਅੱਜ ਮੁਕੇਰੀਆਂ ਚ ਦੇਖਣ ਨੂੰ ਮਿਲਿਆ ਹੈ। ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਬਜਾਇ ਉਨ੍ਹਾਂ ਤੇ ਇਸ ਤਰਾਂ ਲਾਠੀਚਾਰਜ ਕਰਵਾਇਆ ਅਤਿ ਨਿੰਦਣਯੋਗ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਯੁਵਾ ਨੇਤਾ ਸ਼ਭਮ ਸੋਹਤਾ, ਸੈਕੀ ਕਲਿਆਣ, ਗੁਪਤਾ ਇੱਟਾਂ ਵਾਲਾ, ਕੁਲਵਿੰਦਰ ਸਿੰਘ ਕਿੰਦਾ ਆਦਿ ਹਾਜਰ ਸਨ।

 

error: copy content is like crime its probhihated