Prime Punjab Times

Latest news
ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼...
ADVERTISEMENT
You are currently viewing ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਦਸੂਹਾ ਦੀ ਮਹੀਨਾਵਾਰ ਮੀਟਿੰਗ ਹੋਈ – ਚੌਧਰੀ ਕੁਮਾਰ ਸੈਣੀ

ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਦਸੂਹਾ ਦੀ ਮਹੀਨਾਵਾਰ ਮੀਟਿੰਗ ਹੋਈ – ਚੌਧਰੀ ਕੁਮਾਰ ਸੈਣੀ

ਦਸੂਹਾ (ਚੌਧਰੀ) 2 ਦਸੰਬਰ 

: ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਰਜਿ. ਦਸੂਹਾ ਦੀ ਵਿਸ਼ੇਸ਼ ਮੀਟਿੰਗ ਗੁਰੂ ਕਿਰਪਾ ਕੰਪਿਊਟਰ ਸੈਂਟਰ ਜੀ.ਟੀ ਰੋਡ ਦਸੂਹਾ ਵਿਖੇ ਸਰਦਾਰ ਤਜਿੰਦਰ ਸਿੰਘ ਭਾਰਜ ਦੇ ਸਹਿਯੋਗ ਨਾਲ, ਕਰਨਲ ਜੋਗਿੰਦਰ ਲਾਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਜਾਣਕਾਰੀ ਦਿੰਦੇ ਹੋਏ ਸਕੱਤਰ ਜਰਨਲ ਚੌਧਰੀ ਕੁਮਾਰ ਸੈਣੀ ਨੇ ਦੱਸਿਆ ਕਿ ਸਭ ਤੋਂ ਪਹਿਲਾ ਅਕਤੂਬਰ ਮਹੀਨੇ ਵਿੱਚ ਲਗਾਏ ਆਯੁਰਵੈਦਿਕ ਕੈਂਪ ਦੀ ਚਰਚਾ ਕਰਦੇ ਹੋਏ ਸਾਰੇ ਮੈਂਬਰਾਂ ਨੇ ਇਸ ਕੈਂਪ ਦੀ ਕਾਮਯਾਬੀ ਲਈ ਐਸੋਸੀਏਸ਼ਨ ਦਾ ਧੰਨਵਾਦ ਕੀਤਾ ਅਤੇ ਹਰ ਸਾਲ ਕੈਂਪ ਲਗਾਉਣ ਦੀ ਪਰੰਪਰਾ ਨੂੰ ਜਾਰੀ ਰੱਖਣ ਦਾ ਫੈਸਲਾ ਕੀਤਾ ਗਿਆ। ਇਸ ਤੋਂ ਬਾਅਦ ਸੀਨੀਅਰ ਮੈਂਬਰ ਸੂਬੇਦਾਰ ਮੇਜਰ ਭਾਗ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਤੇ ਉਹਨਾ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ 2 ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਕ ਮਤੇ ਰਾਹੀਂ ਸਰਦਾਰ ਤਜਿੰਦਰ ਸਿੰਘ ਭਾਰਜ ਐਨ.ਆਰ.ਆਈ ਦਾ ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਸਵਾਗਤ ਕਰਨ ਤੇ ਧੰਨਵਾਦ ਕੀਤਾ ਗਿਆ। ਆਰੰਭ ਵਿੱਚ ਆਸਟ੍ਰੇਲੀਆ, ਹਾਂਗਕਾਂਗ ਅਤੇ ਮਕਾਓ ਦੀ ਵਿਦੇਸ਼ ਯਾਤਰਾ ਤੋਂ ਵਾਪਸ ਪਰਤਣ ਤੇ ਸਕੱਤਰ ਜਰਨਲ ਚੌਧਰੀ ਕੁਮਾਰ ਸੈਣੀ ਦਾ ਮੈਂਬਰਾਂ ਵੱਲੋਂ ਫੁੱਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ ਗਿਆ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਕਮਾਂਡੈਂਟ ਬਖਸ਼ੀਸ਼ ਸਿੰਘ, ਡਾ. ਦਿਲਬਾਗ ਸਿੰਘ ਹੁੰਦਲ, ਰਿਟਾਇਰਡ ਪ੍ਰਿੰਸੀਪਲ ਸਤੀਸ਼ ਕਾਲੀਆ, ਅਨਿਲ ਕੁਮਾਰ, ਮਾਸਟਰ ਬਲਵੀਰ ਸਿੰਘ, ਮਾਸਟਰ ਰਾਜਿੰਦਰ ਸਿੰਘ ਟਿੱਲੂਵਾਲ, ਸਰਵਣ ਸਿੰਘ, ਵਿਨੋਦ ਕੁਮਾਰ ਹੰਸ, ਜਗਮੋਹਨ ਸ਼ਰਮਾ, ਗਣੇਸ਼ ਦੱਤ, ਵਿਨੋਦ ਕੁਮਾਰ ਚੌਹਾਨ, ਇੰਦਰਜੀਤ, ਸ਼ਾਮਨਾਥ ਮਹਿਤਾ ਆਦਿ ਹਾਜ਼ਰ ਸਨ।

ਫੋਟੋ ਕੈਪਸ਼ਨ : ਮੀਟਿੰਗ ਦੌਰਾਨ ਸੀਨੀਅਰ ਸਿਟੀਜ਼ਨਜ਼ ਦੇ ਸਕੱਤਰ ਜਰਨਲ ਚੌਧਰੀ ਕੁਮਾਰ ਸੈਣੀ ਨੂੰ ਵਿਦੇਸ਼ ਯਾਤਰਾ ਤੋਂ ਵਾਪਸ ਪਰਤਣ ਤੇ ਫੁੱਲਾਂ ਦਾ ਗੁਲਦਸਤਾ ਭੇਂਟ ਕਰਦੇ ਹੋਏ ਸੀਨੀਅਰ ਸਿਟੀਜ਼ਨਜ਼ ਦੇ ਮੈਂਬਰ।