Prime Punjab Times

Latest news
DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ
ADVERTISEMENT
You are currently viewing ਲੇਖ ਮੁਕਾਬਲੇ ‘ਚ ਮਾਨਸੀ ਨੇ ਮਾਰੀ ਬਾਜੀ

ਲੇਖ ਮੁਕਾਬਲੇ ‘ਚ ਮਾਨਸੀ ਨੇ ਮਾਰੀ ਬਾਜੀ

ਗੜ੍ਹਦੀਵਾਲਾ (ਚੌਧਰੀ) 2 ਦਸੰਬਰ

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰiੰਮ੍ਰਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਰੈੱਡ ਰੀਬਨ ਕਲੱਬ ਵੱਲੋਂ ਇੱਕ ਲੇਖ ਲਿਖਣ ਅਤੇ ਪੋਸਟਰ ਮੇਕਿੰਗ ਪ੍ਰਤੀਯੋਗਤਾ ਕਰਵਾਈ ਗਈ।ਲੇਖ ਪ੍ਰਤੀਯੋਗਤਾ ਵਿੱਚ ਵਿਦਿਆਰਥੀਆਂ ਨੇ ਏਡਜ਼: ਜਾਣਕਾਰੀ ਹੀ ਬਚਾਉ” ਵਿਸ਼ੇ ਤੇ ਲੇਖ ਲਿਖ ਕੇ ਏਡਜ਼ ਸੰਬੰਧੀ ਜਾਗਰੂਕ ਕੀਤਾ। ਇਸ ਲੇਖ ਮੁਕਾਬਲੇ ਵਿੱਚ ਬੀ.ਐੱਸ.ਸੀ. ਫੈਸਨ ਡਿਜਾਇਨਿੰਗ (ਸਮੈਸਟਰ ਪੰਜਵਾਂ) ਦੀ ਮਾਨਸੀ ਨੇ ਪਹਿਲਾ ਸਥਾਨ, ਬੀ.ਐਸ.ਸੀ. ਦੀ ਜਸਪਿੰਦਰ ਕੌਰ ਨੇ ਦੂਜਾ ਸਥਾਨ ਅਤੇ ਬੀ.ਏ. ਸਮੈਸਟਰ ਪੰਜਵਾ ਦੀ ਪੂਜਾ ਨੇ ਤੀਜਾ ਸਥਾਨ ਹਾਸਲ ਕੀਤਾ। ਪੋਸਟਰ ਮੇਕਿੰਗ ਵਿੱਚ ਗੁਰਨੂਪ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਏਡਜ਼ ਵਰਗੀ ਲਾ ਇਲਾਜ ਬੀਮਾਰੀ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਾਨੂੰ ਏਡਜ਼ ਪੀੜਤ ਵਿਅਕਤੀਆ ਨਾਲ ਭੇਦਭਾਵ ਨਹੀਂ ਕਰਨਾ ਚਾਹੀਦਾ ਅਤੇ ਇਸ ਪ੍ਰਤੀ ਜਾਗਰੂਕਤਾ ਫੈਲਾਉਣੀ ਚਾਹੀਦੀ ਹੈ। ਇਸ ਮੌਕੇ ਰੈੱਡ ਰੀਬਨ ਇੰਚਾਰਜ ਮੈਡਮ ਗੁਰਪ੍ਰੀਤ ਕੌਰ ਅਤੇ ਮੈਡਮ ਨੇਹਾ ਮੌਜੂਦ ਸਨ।