Prime Punjab Times

Latest news
ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ ਆਮ ਆਦਮੀ ਕਲੀਨਿਕ ਕਪਾਹਟ ਅਤੇ ਉਥੇ ਚੱਲ ਰਹੇ ਗਰਭਵਤੀ ਅਤੇ ਬੱਚਿਆਂ ਦੇ ਟੀਕਾਕਰਣ ਦੀ ਅਚਨਚੇਤ ਚੈਕਿੰਗ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਨਾਲ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਜਸਦੀਪ ਕੌਰ ਸਨਮਾਨਿਤ, ਸਿ... ਫਲੈਗ ਮਾਰਚ ਦੌਰਾਨ ਜਲੰਧਰ ਰੋਡ ‘ਤੇ ਗੋਲੀਬਾਰੀ, ਹੋਟਲ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ
ADVERTISEMENT
You are currently viewing ਸੂਬੇ ਵਿਚ ਬਣਾਈਆਂ ਜਾਣਗੀਆਂ ਇਕ ਹਜ਼ਾਰ ਖੇਡ ਨਰਸਰੀਆਂ : ਗੁਰਮੀਤ ਸਿੰਘ ਮੀਤ ਹੇਅਰ

ਸੂਬੇ ਵਿਚ ਬਣਾਈਆਂ ਜਾਣਗੀਆਂ ਇਕ ਹਜ਼ਾਰ ਖੇਡ ਨਰਸਰੀਆਂ : ਗੁਰਮੀਤ ਸਿੰਘ ਮੀਤ ਹੇਅਰ

ਹੁਸ਼ਿਆਰਪੁਰ (ਬਿਊਰੋ) 4 ਦਸੰਬਰ
ਖੇਡ ਮੰਤਰੀ ਨੇ ਹੁਸ਼ਿਆਰਪੁਰ ਦੇ ਪਿੰਡ ਨੰਗਲ ਖਿਡਾਰੀਆਂ ਵਿਚ ਕਰਵਾਏ ਫੁੱਟਬਾਲ ਟੂਰਨਾਮੈਂਟ ਵਿਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
ਪਿੰਡ ਨੰਗਲ ਖਿਡਾਰੀਆਂ ਵਿਚ ਫੁੱਟਬਾਲ ਨਰਸਰੀ ਖੋਲ੍ਹਣ ਦਾ ਕੀਤਾ ਐਲਾਨ
ਕਿਹਾ, ਨਵੀਂ ਖੇਡ ਨੀਤੀ ਖਿਡਾਰੀਆਂ ਦਾ ਕਰੇਗੀ ਸਰਬਪੱਖੀ ਵਿਕਾਸ 
 : ਪੰਜਾਬ ਦੇ ਖੇਡ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਸੂਬੇ ਵਿਚ ਵੱਖ-ਵੱਖ ਥਾਵਾਂ ’ਤੇ ਇਕ ਹਜ਼ਾਰ ਖੇਡ ਨਰਸਰੀਆਂ ਸਥਾਪਿਤ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਲਾਕੇ ਵਿਚ ਪ੍ਰਚਲਿਤ ਖੇਡਾਂ ਦੇ ਹਿਸਾਬ ਨਾਲ ਇਥੇ ਵੱਖ-ਵੱਖ ਖੇਡਾਂ ਲਈ ਨਰਸਰੀਆਂ ਸਥਾਪਿਤ ਕੀਤੀਆਂ ਜਾਣਗੀਆਂ ਤਾਂ ਜੋ ਇਨ੍ਹਾਂ ਖੇਡਾਂ ਨੂੰ ਹੋਰ ਉਤਸ਼ਾਹ ਮਿਲੇ। ਉਹ ਅੱਜ ਹੁਸ਼ਿਆਰਪੁਰ ਦੇ ਪਿੰਡ ਨੰਗਲ ਖਿਲਾੜੀਆਂ ਵਿਚ ਯੂਥ ਸਪੋਰਟਸ ਕਲੱਬ ਵੱਲੋਂ ਕਰਵਾਏ ਫੁੱਟਬਾਲ ਟੂਰਨਾਮੈਂਟ ਦੇ ਸਮਾਪਤੀ ਸਮਾਰੋਹ ਵਿਚ ਖਿਡਾਰੀਆਂ ਅਤੇ ਪਿੰਡ ਵਾਸੀਆਂ ਨੂੰ ਮੁੱਖ ਮਹਿਮਾਨ ਵਜੋਂ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ, ਦੀਪਕ ਬਾਲੀ, ਅਰਜੁਨ ਐਵਾਰਡੀ ਗੁਰਦੇਵ ਸਿੰਘ ਗਿੱਲ ਵੀ ਹਾਜ਼ਰ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਣਨ ਨਾਲ ਸੂਬੇ ਵਿਚ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਬਲਾਕ ਪੱਧਰ ਤੋਂ ਲੈ ਕੇ ਸੂਬਾ ਪੱਧਰ ਤੱਕ ਖੇਡ ਮੁਕਾਬਲੇ ਕਰਵਾਏ ਗਏ ਹਨ। ਇਸ ਸਾਲ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਦੂਜੇ ਸਾਲ ਦੇ ਖੇਡ ਮੁਕਾਬਲੇ ਵੀ ਬੜੇ ਉਤਸ਼ਾਹ ਨਾਲ ਸੰਪੰਨ ਹੋਏ। ਉਨ੍ਹਾਂ ਕਿਹਾ ਕਿ ਨਵੀਂ ਖੇਡ ਨੀਤੀ ਨਾਲ ਖਿਡਾਰੀਆਂ ਦਾ ਸਰਬਪੱਖੀ ਵਿਕਾਸ ਹੋਵੇਗਾ। ਉਨ੍ਹਾਂ ਐਲਾਨ ਕਰਦਿਆਂ ਕਿਹਾ ਕਿ ਪਿੰਡ ਨੰਗਲ ਖਿਡਾਰੀਆਂ ਵਿਚ ਫੁੱਟਬਾਲ ਖੇਡ ਨਰਸਰੀ ਸ਼ੁਰੂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪਿੰਡ ਦੇ ਸਟੇਡੀਅਮ ਦੇ ਬੁਨਿਆਦੀ ਢਾਂਚੇ ਅਤੇ ਰੱਖ-ਰਖਾਅ ਲਈ ਪ੍ਰਬੰਧਕਾਂ ਵੱਲੋਂ 25 ਲੱਖ ਰੁਪਏ ਤੱਕ ਦਾ ਖਰਚਾ ਪੰਜਾਬ ਸਰਕਾਰ ਸਹਿਣ ਕਰੇਗੀ। ਇਸ ਮੌਕੇ ਮੋਹਨ ਲਾਲ ਚਿੱਤੋਂ, ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪ੍ਰੀਤ ਕੋਹਲੀ, ਨਾਇਬ ਤਹਿਸੀਲਦਾਰ ਵਿਜੇ ਕੁਮਾਰ, ਕਲੱਬ ਪ੍ਰਧਾਨ ਨਵਨੀਤ ਭਾਰਦਵਾਜ, ਸਕੱਤਰ ਜੀ.ਸੀ ਭਾਰਦਵਾਜ, ਸਰਬਜੀਤ ਸਿੰਘ, ਪਰਮਿੰਦਰ ਸਿੰਘ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
—-
error: copy content is like crime its probhihated