Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਮੋਟੇ ਅਨਾਜ ਨੂੰ ਆਪਣੀ ਖ਼ੁਰਾਕ ਵਿਚ ਸ਼ਾਮਲ ਕਰਕੇ ਸਿਹਤਮੰਦ ਰਿਹਾ ਜਾ ਸਕਦੈ : ਡਾ.ਲਖਬੀਰ ਸਿੰਘ

ਮੋਟੇ ਅਨਾਜ ਨੂੰ ਆਪਣੀ ਖ਼ੁਰਾਕ ਵਿਚ ਸ਼ਾਮਲ ਕਰਕੇ ਸਿਹਤਮੰਦ ਰਿਹਾ ਜਾ ਸਕਦੈ : ਡਾ.ਲਖਬੀਰ ਸਿੰਘ

ਹੁਸ਼ਿਆਰਪੁਰ (ਬਿਊਰੋ) 8 ਦਸੰਬਰ 
–ਜ਼ਿਲ੍ਹਾ ਸਿਹਤ ਅਫ਼ਸਰ ਵੱਲੋਂ ਕਲੱਸਟਰ ਸੈਂਟਰ ਸਕੂਲ ਬਾਗਪੁਰ ਵਿਚ , ਸਕਾਰਾਤਮਕ ਭੋਜਨ ਅਤੇ ਯੋਗਾ ਬਾਰੇ ਜਾਗਰੂਕ ਕਰਨ ਲਈ ਸੈਮੀਨਾਰ 
: ਅੱਜ ਕਲੱਸਟਰ ਸੈਂਟਰ ਸਕੂਲ ਬਾਗਪੁਰ ਵਿਖੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਬੀਰ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਵਿਦਿਆਰਥੀਆਂ ਨੂੰ ਮੋਟੇ ਅਨਾਜ, ਸਕਾਰਾਤਮਕ ਭੋਜਨ ਅਤੇ ਯੋਗਾ ਬਾਰੇ ਜਾਗਰੂਕ ਕਰਨ ਲਈ ਇਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿਚ ਸਰਕਾਰੀ ਐਲੀਮੈਂਟਰੀ ਸਕੂਲ ਬਾਗਪੁਰ, ਸਤੌਰ, ਬੱਸੀ ਮਦਾਨ, ਬੱਸੀ ਕੱਸੋ, ਜਲਾਲਪੁਰ ਅਤੇ ਬੱਸੀ ਮਰੂਫ ਦੇ ਵਿਦਿਆਰਥੀਆਂ ਨੇ ਭਾਗ ਲਿਆ।
ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਬੀਰ ਸਿੰਘ ਨੇ ਮਿਲੇਟਸ, ਜਿਵੇਂ ਬਾਜਰਾ, ਜਵਾਰ, ਰੌਂਗੀ, ਸਵਾਂਗ ਆਦਿ ਦੇ ਪੌਸ਼ਟਿਕ ਮੁੱਲ ਅਤੇ ਲਾਭਕਾਰੀ ਸਿਹਤ ਗੁਣਾਂ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਬਾਜਰਾ ਕੁਪੋਸ਼ਣ ਅਤੇ ਸੂਖਮ ਪੌਸ਼ਟਿਕ ਤੱਤਾਂ ਦੀ ਘਾਟ ਨੂੰ ਦੂਰ ਕਰਨ ਲਈ ਇਕ ਉੱਤਮ ਅਨਾਜ ਹੈ। ਉਨ੍ਹਾਂ ਸਾਰਿਆਂ ਨੂੰ ਆਪਣੀ ਖੁਰਾਕ ਵਿਚ ਮਿਲੇਟਸ ਨੂੰ ਸ਼ਾਮਲ ਕਰਨ ਦੇ ਫਾਇਦਿਆਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮਿਲੇਟਸ ਵਿਚ ਪ੍ਰੋਟੀਨ, ਕੈਲਸ਼ੀਅਮ, ਆਇਰਨ, ਫਾਈਬਰ ਅਤੇ ਐਂਟੀਆਕਸੀਡੈਂਟਸ ਭਰਪੂਰ ਮਾਤਰਾ ਵਿਚ ਹੁੰਦੇ ਹਨ। ਇਸ ਲਈ ਹਫਤੇ ‘ਚ ਘੱਟੋ-ਘੱਟ ਦੋ ਦਿਨ ਕਣਕ ਦੀ ਬਜਾਏ ਮਿਲੇਟਸ ਨੂੰ ਆਪਣੀ ਖੁਰਾਕ ‘ਚ ਸ਼ਾਮਲ ਕਰੋ। ਇਸ ਦੌਰਾਨ ਉਨ੍ਹਾਂ ਸਾਰਿਆਂ ਨੂੰ ਰੋਜ਼ਾਨਾ ਸਵੇਰੇ ਕਸਰਤ ਕਰਨ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਕਸਰਤ ਦੇ ਨਾਲ-ਨਾਲ ਪ੍ਰਾਣਾਯਾਮ ਵਰਗੇ ਯੋਗਾ ਨੂੰ ਆਪਣੇ ਜੀਵਨ ਦਾ ਅਹਿਮ ਹਿੱਸਾ ਬਣਾਓ। ਇਸ ਦੌਰਾਨ ਵਿਦਿਆਰਥੀਆਂ ਨੂੰ ਸਵਾਂਗ ਖੀਰ, ਮੋਟੇ ਅਨਾਜ ਦੇ ਬਿਸਕੁਟ, ਜੂਸ ਅਤੇ ਸਕਾਰਾਤਮਕ ਭੋਜਨ ਵੀ ਦਿੱਤਾ ਗਿਆ। ਇਸ ਮੌਕੇ ਮੁੱਖ ਅਧਿਆਪਕਾ ਮਨਜੀਤ ਕੌਰ ਤੋਂ ਇਲਾਵਾ ਰਿੰਪਲ, ਸੁਖਵਿੰਦਰ ਕੌਰ, ਜਸਵਿੰਦਰ ਕੌਰ, ਹਰਮੀਤ ਕੌਰ, ਸਰਿਤਾ ਦੇਵੀ, ਨੇਹਾ ਸ਼ਰਮਾ, ਰਣਜੀਤ ਕੌਰ, ਫੂਡ ਸੇਫਟੀ ਅਫਸਰ ਮੁਨੀਸ਼ ਸੋਢੀ, ਫੂਡ ਸੇਫਟੀ ਅਫਸਰ ਵਿਵੇਕ ਕੁਮਾਰ, ਪਰਮਜੀਤ ਸਿੰਘ, ਨਰੇਸ਼ ਕੁਮਾਰ, ਗੁਰਵਿੰਦਰ ਸਿੰਘ ਆਦਿ ਹਾਜ਼ਰ ਸਨ।