Prime Punjab Times

Latest news
ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ
ADVERTISEMENT
You are currently viewing ਨਸ਼ਿਆਂ ਖਿਲਾਫ਼ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਾਕਾਥੋਨ ਕੱਲ – SSP ਸੁਰੇਂਦਰ ਲਾਂਬਾ

ਨਸ਼ਿਆਂ ਖਿਲਾਫ਼ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਾਕਾਥੋਨ ਕੱਲ – SSP ਸੁਰੇਂਦਰ ਲਾਂਬਾ

ਹੁਸ਼ਿਆਰਪੁਰ (ਬਿਊਰੋ) 8 ਦਸੰਬਰ

ਸਮੂਹ ਜ਼ਿਲ੍ਹਾ ਵਾਸੀਆਂ ਨੂੰ ਵੱਧ-ਚੜ੍ਹ ਕੇ ਵਾਕਾਥੋਨ ਵਿਚ ਸ਼ਾਮਿਲ ਹੋਣ ਦਾ ਦਿੱਤਾ ਸੱਦਾ

: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਡੀ. ਜੀ. ਪੀ ਪੰਜਾਬ ਸ੍ਰੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਅਤੇ ਨਸ਼ੇ ਨੂੰ ਜੜ੍ਹੋਂ ਖ਼ਤਮ ਕਰਨ ਦੇ ਅਹਿਦ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਹੁਸ਼ਿਆਰਪੁਰ ਵੱਲੋਂ ‘ਜ਼ਿੰਦਗੀ ਨੂੰ ਹਾਂ, ਨਸ਼ਿਆਂ ਨੂੰ ਨਾਂਹ’ ਸਿਰਲੇਖ ਤਹਿਤ ਪੁਲਿਸ ਲਾਈਨ ਹੁਸ਼ਿਆਰਪੁਰ ਤੋਂ 9 ਦਸੰਬਰ 2023 ਨੂੰ ਸਵੇਰੇ 9 ਵਜੇ 5 ਕਿਲੋਮੀਟਰ ਵਾਕਾਥੋਨ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਐਸ. ਐਸ. ਪੀ ਹੁਸ਼ਿਆਰਪੁਰ ਸ੍ਰੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਇਹ ਵਾਕਾਥੋਨ ਪੁਲਿਸ ਲਾਈਨ ਹੁਸ਼ਿਆਰਪੁਰ ਤੋਂ ਸ਼ੁਰੂ ਹੋ ਕੇ ਸਦਰ ਚੌਕ, ਸ਼ਿਮਲਾ ਪਹਾੜੀ ਚੌਕ, ਬੀ. ਐਸ. ਐਨ. ਐਲ ਟੈਲੀਫੋਨ ਐਕਸਚੇਂਜ, ਕੋਟੂ ਟੀ ਪੁਆਇੰਟ, ਸੈਸ਼ਨ ਚੌਕ, ਮਾਹਿਲਪੁਰ ਅੱਡਾ, ਸਦਰ ਚੌਕ ਤੋਂ ਹੁੰਦੀ ਹੋਈ ਪੁਲਿਸ ਲਾਈਨ ਹੁਸ਼ਿਆਰਪੁਰ ਵਿਖੇ ਸਮਾਪਤ ਹੋਵੇਗੀ। ਉਨ੍ਹਾਂ ਕਿਹਾ ਕਿ ਜੋ ਵੀ ਇਸ ਵਾਕਾਥੋਨ ਵਿਚ ਭਾਗ ਲੈਣਾ ਚਾਹੁੰਦਾ ਹੈ, ਉਹ ਮਿਤੀ 9 ਦਸੰਬਰ 2023 ਨੂੰ ਸਵੇਰੇ 9 ਵਜੇ ਸਫੈਦ ਟੀ-ਸ਼ਰਟ, ਕਾਲਾ ਜਾਂ ਨੀਲਾ ਲੋਅਰ ਅਤੇ ਸਪੋਰਟਸ ਸ਼ੂਜ਼ ਪਹਿਨ ਕੇ ਇਸ ਵਾਕਾਥੋਨ ਵਿਚ ਹਿੱਸਾ ਲੈ ਸਕਦਾ ਹੈ। ਉਨ੍ਹਾਂ ਦੱਸਿਆ ਕਿ ਵਾਕਾਥੋਨ ਦੀ ਸਮਾਪਤੀ ਉਪਰੰਤ ਪੁਲਿਸ ਲਾਈਨ ਵਿਖੇ ਰਿਫਰੈਸ਼ਮੈਂਟ ਦਾ ਵੀ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਵੱਧ-ਚੜ੍ਹ ਕੇ ਇਸ ਵਾਕਾਥੋਨ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ।

error: copy content is like crime its probhihated