Prime Punjab Times

Latest news
ਵਿਵੇਕ ਗੁਪਤਾ ਪੰਜਾਬ ਟ੍ਰੇਡਰਜ਼ ਕਮਿਸ਼ਨ (ਐਕਸਾਈਜ਼ ਐਂਡ ਟੈਕਸੇਸ਼ਨ) ਹਲਕਾ ਉੜਮੁੜ ਦੇ ਮੈਂਬਰ ਨਿਯੁਕਤ BBMB ਵੱਲੋਂ ਹਰ ਸਾਲ ਦੀ ਤਰਾਂ ਬਾਰਿਸ਼ ਰੁੱਤ ਤੋਂ ਪਹਿਲਾਂ ਅਗੇਤੀਆਂ ਤਿਆਰੀਆਂ ਲਈ ਬੈਠਕ ਤੇਜ਼ ਹਨੇਰੀ ਕਾਰਨ ਚਲਦੀ ਕਾਰ ਤੇ ਡਿੱਗਿਆ ਸਫੇਦੇ ਦਾ ਟਹਿਣਾ, ਵੱਡਾ ਹਾਦਸਾ.... ਭੁਪਿੰਦਰ ਸਿੰਘ ਬਾਜਵਾ ਬਣੇ ਜਾਣੋ ਕਿਸ ਸ਼ਹਿਰ 'ਚ ਨਗਰ ਨਿਗਮ ਦੇ ਨਵੇਂ ਮੇਅਰ ਹੁਸ਼ਿਆਰਪੁਰ 'ਚ ਖੋਲਿਆ ਗਿਆ 'ਆਧਾਰ ਸੇਵਾ ਕੇਂਦਰ' ਬੀ.ਕਾੱਮ ਦੇ ਮੋਹਿਤ ਕੁਮਾਰ ਨੂੰ "ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ" ਲਈ ਚੁਣਿਆ ਗਿਆ- ਪ੍ਰਿੰਸੀਪਲ ਡਾ. ਮਾਨਵ ... ਸੋਸਾਇਟੀ ਵਲੋਂ 122 ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ ਡਾਕਟਰਾਂ ਨੇ SSP ਡਾ. ਮਹਿਤਾਬ ਸਿੰਘ ਨਾਲ ਕੀਤੀ ਮੁਲਾਕਾਤ, ਹਸਪਤਾਲਾਂ ਦੀ ਸੁਰੱਖਿਆ ਮਜ਼ਬੂਤ ਕਰਨ ਦੀ ਕੀਤੀ ਮੰਗ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਵਿਖੇ ਫੌਜ ‘ਚ ਅਫ਼ਸਰ ਬਣਨ ਦੀ ਕੋਚਿੰਗ ਦਾ ਪਹਿਲਾ ਬੈਚ ਜ... ​ਸੰਕਟ ਵਿੱਚ ਪੰਜਾਬ ਦੇ ਏਡਿਡ ਸਕੂਲ ਅਧਿਆਪਕਾਂ ਦੇ ਸੁਰੱਖਿਅਤ ਭਵਿੱਖ ਅਤੇ ਅਸਤਿਤਵ ਲਈ ਸਰਕਾਰੀ ਸਕੂਲਾਂ ਵਿੱਚ ਪੂਰਨ ਵਿਲੈ ...
ADVERTISEMENT
You are currently viewing ਆਰਮੀ ਗਰਾਊਂਡ ਦਸੂਹਾ ਵਿਖੇ ਨਸ਼ਾ ਜਾਗਰੂਕਤਾ ਕੈਂਪ ਆਯੋਜਿਤ

ਆਰਮੀ ਗਰਾਊਂਡ ਦਸੂਹਾ ਵਿਖੇ ਨਸ਼ਾ ਜਾਗਰੂਕਤਾ ਕੈਂਪ ਆਯੋਜਿਤ

ਦਸੂਹਾ, 8 ਦਸੰਬਰ (ਚੌਧਰੀ )

: ਪੰਜਾਬ ਸਰਕਾਰ ਦੁਆਰਾ ਨਸ਼ਿਆਂ ਨੂੰ ਠੱਲ ਪਾਉਣ ਲਈ ਨਸ਼ਿਆਂ ਖਿਲਾਫ ਮੁਹਿੰਮ ਤਹਿਤ ਤੇ ਐਸ.ਐਸ.ਪੀ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਆਰਮੀ ਗਰਾਊਂਡ ਦਸੂਹਾ ਵਿਖੇ ਡੀ. ਐੱਸ. ਪੀ ਦਸੂਹਾ ਦੀ ਯੋਗ ਅਗਵਾਈ ਹੇਠ ਨਸ਼ਾ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਹਲਕਾ ਵਿਧਾਇਕ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਇਸ ਮੌਕੇ ਮੁੱਖ ਮਹਿਮਾਨ ਕਰਮਵੀਰ ਸਿੰਘ ਘੁੰਮਣ ਨੇ ਸੰਬੋਧਨ ਕਰਦੇ ਹੋਏ ਕਿਹਾ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਨਸ਼ਿਆਂ ਨੂੰ ਠੱਲ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ ਜੋ ਇੱਕ ਸਲਾਘਾ ਯੋਗ ਕਦਮ ਹੈ। ਉਨ੍ਹਾਂ ਕਿਹਾ ਪੁਲਿਸ ਪ੍ਰਸ਼ਾਸਨ ਵੱਲੋਂ ਕਈ ਥਾਵਾਂ ਤੇ ਇਸ ਸਬੰਧੀ ਸਫਲਤਾ ਵੀ ਹਾਸਿਲ ਕੀਤੀ ਗਈ ਹੈ। ਉਨ੍ਹਾਂ ਕਿਹਾ ਨਸ਼ਾ ਨੌਜਵਾਨੀ ਨੂੰ ਘੁਣ ਵਾਂਗੂ ਖਾ ਰਿਹਾ ਹੈ ਜੋ ਕਿ ਇੱਕ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਸਾਨੂੰ ਪੰਜਾਬ ਸਰਕਾਰ ਦਾ ਸਾਥ ਦਿੰਦੇ ਹੋਏ ਪਿੰਡ ਪਿੰਡ ਅੰਦਰ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਕਰਨ ਦੀ ਲੋੜ ਹੈ ਤਾਂ ਜੋ ਪੰਜਾਬ ਦੀ ਨੌਜਵਾਨੀ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਪੁਲਿਸ ਪ੍ਰਸ਼ਾਸਨ ਵੱਲੋਂ ਜੋ ਇਹ ਨਸ਼ਾ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ਹੈ ਇਸ ਨਾਲ ਵੀ ਨੌਜਵਾਨਾਂ ਨੂੰ ਇੱਕ ਨਵੀਂ ਸੇਧ ਮਿਲੇਗੀ ਜਿਸ ਨਾਲ ਉਹ ਨਸ਼ਿਆਂ ਤੋਂ ਦੂਰ ਰਹਿਣਗੇ। ਉਨ੍ਹਾਂ ਕਿਹਾ ਪੰਜਾਬ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਸਹੂਲਤਾਂ ਦਾ ਮਿਆਰ ਚੁੱਕਣ ਲਈ ਵੀ ਅਨੇਕਾਂ ਯਤਨ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਜਾਗਰੂਕ ਹੋ ਕੇ ਖੇਡਾਂ ਨੂੰ ਆਪਣੇ ਜੀਵਨ ਦਾ ਅੰਗ ਬਣਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਜਾਗਰੂਕ ਕਰਨ ਅਤੇ ਉਤਸਾਹਿਤ ਕਰਨ ਲਈ ਵੀ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਦਸੂਹਾ ਤੋਂ ਇਲਾਵਾ ਵੱਖ-ਵੱਖ ਪਿੰਡਾਂ ਵਿਖੇ ਖੇਡ ਸਟੇਡੀਅਮ ਵੀ ਬਣਾਏ ਗਏ ਹਨ। ਇਸ ਮੌਕੇ ਹਰਕ੍ਰਿਸ਼ਨ ਸਿੰਘ ਡੀ.ਐਸ.ਪੀ ਦਸੂਹਾ ਨੇ ਕਿਹਾ ਸਾਰਿਆਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਦੇ ਨਾਲ ਮਿਲ ਕੇ ਸਮਾਜ ਵਿਰੋਧੀਆਂ ਤੇ ਨਸ਼ਾ-ਵਿਰੋਧੀ ਮੁਹਿੰਮ ਵਿੱਚ ਅੱਗੇ ਵੱਧ ਕੇ ਕੰਮ ਕੀਤਾ ਜਾਵੇ ਜੋ ਸਮੇਂ ਦੀ ਜਰੂਰਤ ਹੈ। ਇਸ ਮੌਕੇ ਹਰਪ੍ਰੇਮ ਸਿੰਘ ਐਸ.ਐਚ.ਓ ਦਸੂਹਾ ਤੋਂ ਇਲਾਵਾ ਹੋਰਨਾਂ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ ਨੇ ਹਿੱਸਾ ਲਿਆ।

error: copy content is like crime its probhihated