Prime Punjab Times

Latest news
ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ... DAV ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ
ADVERTISEMENT
You are currently viewing ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਡੈਡ ਬਾਡੀ ਫਰੀਜਰਾਂ ਦੀ ਗੱਡੀ ਰਵਾਨਾ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਡੈਡ ਬਾਡੀ ਫਰੀਜਰਾਂ ਦੀ ਗੱਡੀ ਰਵਾਨਾ

ਬਟਾਲਾ 10 ਦਸੰਬਰ (ਅਵਿਨਾਸ਼ )

: ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਤੇ ਸਮਾਜਸੇਵੀ ਸ਼ਖਸੀਅਤ ਸਤਿਕਾਰਯੋਗ ਡਾ. ਐਸ ਪੀ ਸਿੰਘ ਉਬਰਾਏ ਜੀ ਦੀ ਯੋਗ ਸਰਪ੍ਰਸਤੀ ਹੇਠ ਅਤੇ ਟਰੱਸਟ ਦੇ ਕੌਮੀ ਪ੍ਰਧਾਨ ਸਰਦਾਰ ਜੱਸਾ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ, ਜਨਰਲ ਸੈਕਟਰੀ ਰਜਿੰਦਰ ਸਿੰਘ ਹੈਪੀ, ਤੇਜਪਾਲ ਸਿੰਘ ਪਾਲ , ਵਿੱਤ ਸੈਕਟਰੀ ਰਜਿੰਦਰ ਸਿੰਘ ਰਾਜੂ ਤੇ ਹੋਰ ਮੈਂਬਰਾਂ ਵੱਲੋਂ ਡੈਡ ਬਾਡੀ ਫਰੀਜਰਾਂ ਦੀ ਗੱਡੀ ਸਿਵਲ ਹਸਪਤਾਲ ਫਾਜਿਲਕਾ ਦੇ ਲਈ ਰਵਾਨਾ ਕੀਤੀ ਗਈ। ਇਸ ਮੌਕੇ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਨੇ ਦੱਸਿਆ ਕਿ ਡਾ. ਐਸ ਪੀ ਸਿੰਘ ਉਬਰਾਏ ਵੱਲੋਂ ਮਨੁੱਖਤਾ ਨੂੰ ਬਚਾਉਣ ਅਤੇ ਇਨਸਾਨੀਅਤ ਦੀਆਂ ਕਦਰਾਂ ਕੀਮਤਾਂ ਨੂੰ ਹੋਰ ਉੱਚਾ ਚੁੱਕਣ ਦੇ ਲਈ ਬਹੁਤ ਹੀ ਨੇਕ ਤੇ ਸ਼ਲਾਘਾਯੋਗ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਵੱਖ-ਵੱਖ ਜ਼ਿਲਿਆਂ ਦੇ ਅੰਦਰ ਮ੍ਰਿਤਕ ਦੇਹਾਂ ਦੀ ਸਾਂਭ ਸੰਭਾਲ ਕਰਨ ਦੇ ਲਈ ਡੈਡ ਬਾਡੀ ਫਰੀਜ਼ਰ ਭੇਜੇ ਜਾ ਰਹੇ ਹਨ, ਜਦਕਿ ਟਰੱਸਟ ਵੱਲੋਂ ਹੋਰ ਵੀ ਵੱਖ-ਵੱਖ ਸਕੀਮਾਂ ਦੇ ਤਹਿਤ ਲੋੜਵੰਦਾਂ ਦੀ ਸਹਾਇਤਾ ਕੀਤੀ ਜਾ ਰਹੀ ਹੈ।

ਟਰੱਸਟ ਦੇ ਜ਼ਿਲਾ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਤੇ ਹੋਰ ਮੈਂਬਰ ਡੈਡ ਬਾਡੀ ਫਰੀਜ਼ਰ ਦੀ ਗੱਡੀ ਨੂੰ ਰਵਾਨਾ ਕਰਦੇ ਹੋਏ।

error: copy content is like crime its probhihated